28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪਿੰਡ ਕਲਵਾਂ ਵਿਖੇ ਸੁੰਦਰ ਦਸਤਾਰ ਮੁਕਾਬਲੇ 4 ਨੂੰ

Ad Position 21
No active advertisement
ਅਜੀਤ ਡੈਸਕ 02-01-2026
ਕਾਹਨਪੁਰ ਖੂਹੀ, 1 ਜਨਵਰੀ (ਗੁਰਬੀਰ ਸਿੰਘ ਵਾਲੀਆ)-ਇੱਥੋਂ ਨਜ਼ਦੀਕੀ ਪਿੰਡ ਕਲਵਾਂ ਵਿਖੇ ਸਰਬੰਸਦਾਨੀ ਸਾਹਿਬ-ਏ -ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ 'ਸੁੰਦਰ ਦਸਤਾਰ ਸਜਾਓ ਮੁਕਾਬਲੇ' ਮਿਤੀ 4 ਜਨਵਰੀ ਦਿਨ ਐਤਵਾਰ ਨੂੰ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਸ਼ਹਾਲ ਸਿੰਘ ਬੈਂਸ ਨੇ ਦੱਸਿਆ ਕਿ ਇਹ ਮੁਕਾਬਲੇ ਗੁਰਦੁਆਰਾ ਕਲਮਾ ਵਿਖੇ ਸਵੇਰੇ ਸਹੀ 8 ਵਜੇ ਤੋਂ ਸ਼ੁਰੂ ਹੋ ਜਾਣਗੇ | ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਬੱਚੇ ਸ਼ੀਸ਼ਾ ਘਰੋਂ ਲੈ ਕੇ ਆਉਣਗੇ | ਉਨ੍ਹਾਂ ਦੱਸਿਆ ਕਿ ਪਹਿਲੇ, ਦੂਜੇ ਅਤੇ ਤੀਜੇ ਸਥਾਨ ਦੇ ਜੇਤੂਆਂ ਨੂੰ ਕ੍ਰਮਵਾਰ 1100, 800 ਤੇ 500 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਨੇ ਨੌਜਵਾਨਾਂ ਨੂੰ ਵੱਧ ਚੜ੍ਹ ਕੇ ਇਸ ਮੁਕਾਬਲੇ ਵਿਚ ਭਾਗ ਲੈਣ ਦੀ ਅਪੀਲ ਕੀਤੀ | ਇਸ ਮੌਕੇ ਸਮੂਹ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੈ ਮਾਤਾ ਲੰਗਰ ਕਮੇਟੀ ਨੇ ਨਵੇਂ ਸਾਲ ਦੀ ਆਮਦ 'ਤੇ ਲੰਗਰ ਲਗਾਇਆ <br/> ਅਗਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਵੇਂ ਸਾਲ ਦੇ ਪਹਿਲੇ ਦਿਨ ਵੱਡੀ ਗਿਣਤੀ 'ਚ ਸ਼ਰਧਾਲੂ ਹੋਏ ਨਤਮਸਤਕ <br/>
Ad Position 24