ਨੰਗਲ, 1 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਨਵੇਂ ਸਾਲ-2026 ਦੇ ਆਗਮਨ ਮੌਕੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਨੰਗਲ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮੂਹ ਸਟਾਫ਼ ਦੇ ਸਹਿਯੋਗ ਨਾਲ ਕਰਵਾਏ ਗਏ, ਇਸ ਧਾਰਮਿਕ ਸਮਾਗਮ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਕਮਲਜੀਤ ਸਿੰਘ ਜੀ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ਤੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆਂ ਗਿਆ | ਇਸ ਮੌਕੇ ਵਿਸ਼ੇਸ਼ ਰੂਪ 'ਚ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿਤਾ ਸੋਹਣ ਸਿੰਘ ਬੈਂਸ ਅਤੇ ਸ੍ਰੀ ਗੁਰੂ ਰਵੀਦਾਸ ਆਯੁਰਵੈਦਿਕ ਯੂਨੀਵਰਸਿਟੀ ਦੇ ਚੇਅਰਮੈਨ ਡਾ. ਸੰਜੀਵ ਗੌਤਮ ਨੇ ਸੰਸਥਾ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸਲੰਘਾਂ ਕਰਦਿਆਂ ਸਮੂਹ ਸਟਾਫ਼ ਅਤੇ ਸਿੱਖਿਆਰਥੀਆਂ ਨੂੰ ਨਵੇਂ ਸਾਲ 2026 ਦੀ ਵਧਾਈ ਦਿੱਤੀ | ਇਸ ਮੌਕੇ ਆਏ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦਿਆਂ ਆਈ. ਟੀ. ਆਈ. ਨੰਗਲ ਦੇ ਪਿ੍ੰਸੀਪਲ ਗੁਰਨਾਮ ਸਿੰਘ ਭੱਲੜੀ ਨੇ ਸਿੱਖਿਆਂ ਦੇ ਮਿਆਰ ਨੂੰ ਊਚਾ ਚੁੱਕਣ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸਲੰਘਾਂ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਆਧੁਨਿਕ ਮਸ਼ੀਨਰੀ ਦੀ ਖ਼ਰੀਦ ਕੀਤੀ ਗਈ ਹੈ, ਉੱਥੇ ਸੰਸਥਾ ਦੀ ਪੁਰਾਣੀ ਇਮਾਰਤ ਦੇ ਨਵੀਨੀਕਰਨ ਅਤੇ ਨਵੀਂ ਬਿਲਡਿੰਗ ਬਣਾਉਣ ਲਈ ਕਰੋੜਾਂ ਰੁਪਏ ਦੀ ਰਾਸ਼ੀ ਖ਼ਰਚ ਕੇ ਸੰਸਥਾ ਦੀ ਨੁਹਾਰ ਬਦਲੀ ਜਾ ਰਹੀ ਹੈ | ਇਸ ਮੌਕੇ ਸੰਸਥਾ ਵਲੋਂ ਆਏ ਪਤਵੰਤੇ ਸੱਜਣਾਂ ਦਾ ਵਿਸ਼ੇਸ਼ ਰੂਪ 'ਚ ਸਨਮਾਨ ਕੀਤਾ ਗਿਆ | ਇਸ ਮੌਕੇ ਸੰਗਤਾਂ ਲਈ ਗੁਰੂ ਦਾ ਲੰਗਰ ਵੀ ਅਟੁੱਟ ਵਰਤਾਇਆ ਗਿਆ | ਇਸ ਮੌਕੇ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਠੇਕੇਦਾਰ ਰਜਿੰਦਰ ਸਿੰਘ, ਆਈ. ਐੱਮ. ਸੀ. ਕਮੇਟੀ ਦੇ ਚੇਅਰਮੈਨ ਸਿਮਰਇੰਦਰ ਸਿੰਘ, 'ਆਪ' ਦੇ ਬਲਾਕ ਪ੍ਰਧਾਨ ਗੁਰਜਿੰਦਰ ਸਿੰਘ ਸ਼ੌਕਰ, ਸੁਮਿਤ ਅੰਗਨੀ ਸੰਦਲ ਤਲਵਾੜਾ, ਐਡਵੋਕੇਟ ਸੁਧੀਰ ਸਿੰਘ ਪਿ੍ੰਸ਼, ਮੋਹਿਤ ਦੀਵਾਨ, ਅੰਕੁਸ਼ ਪਾਠਕ ਤੋਂ ਇਲਾਵਾ ਰਾਕੇਸ਼ ਕੁਮਾਰ, ਅਜੈ ਕੌਂਸਲ, ਗੁਰਮੇਲ ਸਿੰਘ, ਅਸ਼ਵਨੀ ਕੁਮਾਰ, ਮਹਿੰਦਰ ਕੌਰ, ਰਾਜਵਿੰਦਰ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |