ਮੋਰਿੰਡਾ, 1 ਜਨਵਰੀ (ਤਰਲੋਚਨ ਸਿੰਘ ਕੰਗ)-ਨਵੇਂ ਸਾਲ ਦੀ ਆਮਦ ਮੌਕੇ ਪਿੰਡ ਨਥਮਲਪੁਰ ਵਾਸੀਆਂ ਵਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਜਾਣ ਵਾਲੀ ਸੰਗਤ ਲਈ ਮੋਰਿੰਡਾ-ਸਰਹਿੰਦ ਓਵਰ ਬਿ੍ਜ ਹੇਠਾਂ ਲੰਗਰ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਇੰਦਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਜਾਣ ਵਾਲੀ ਸੰਗਤ ਲਈ ਦੁੱਧ, ਦਾਲ, ਰੋਟੀ ਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸੁਖਜਿੰਦਰ ਸਿੰਘ ਸੋਹੀ ਚੇਅਰਮੈਨ ਖੰਡ ਮਿੱਲ ਮੋਰਿੰਡਾ, ਗੁਰਦੀਪ ਸਿੰਘ, ਪਰਮਿੰਦਰ ਸਿੰਘ, ਝਰਮਲ ਸਿੰਘ, ਜਸਵਿੰਦਰ ਸਿੰਘ, ਪ੍ਰਦੀਪ ਸਿੰਘ, ਅਜਮੇਰ ਸਿੰਘ, ਤਜਿੰਦਰ ਸਿੰਘ, ਦਰਸ਼ਨ ਸਿੰਘ, ਮਨਦੀਪ ਸਿੰਘ, ਗੁਰਵਿੰਦਰ ਸਿੰਘ, ਰਣਧੀਰ ਸਿੰਘ, ਗੁਰਦੀਪ ਸਿੰਘ, ਰਣਵੀਰ ਸਿੰਘ, ਸਾਹਿਬਜੋਤ ਸਿੰਘ, ਅਰਮਾਨ ਸਿੰਘ ਤੇ ਅੰਮਿ੍ਤਪਾਲ ਸਿੰਘ ਆਦਿ ਮੌਜੂਦ ਸਨ |