ਕੀਰਤਪੁਰ ਸਾਹਿਬ, 1 ਜਨਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪਿਛਲੇ ਦਿਨੀ ਆਮ ਆਦਮੀ ਪਾਰਟੀ ਵਲੋਂ ਆਪਣੇ ਨਵੇਂ ਅਹੁਦੇਦਾਰਾਂ ਦੀ ਲਿਸਟ ਜਾਰੀ ਕੀਤੀ ਗਈ, ਜਿਸ ਵਿਚ ਨੌਜਵਾਨ ਆਗੂ ਗਗਨਦੀਪ ਸਿੰਘ ਭਾਰਜ ਨੂੰ ਸਰਕਲ ਕੀਰਤਪੁਰ ਸਾਹਿਬ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਜਸਵਿੰਦਰ ਸਿੰਘ ਵਿੱਕੀ ਨੂੰ ਐੱਸ. ਸੀ. ਵਿੰਗ ਬਲਾਕ ਕੀਰਤਪੁਰ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹਨਾਂ ਦੀ ਨਿਯੁਕਤੀ ਤੇ ਆਮ ਆਦਮੀ ਪਾਰਟੀ ਦੀ ਸਮੂਹ ਟੀਮ ਵਲੋਂ ਚੇਅਰਮੈਨ ਡਾਕਟਰ ਸੰਜੀਵ ਗੋਤਮ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਕਮਿਕਰ ਸਿੰਘ ਡਾਢੀ ਦੀ ਯੋਗ ਅਗਵਾਈ ਹੇਠ ਵਾਰਡ ਨੰਬਰ ਇੱਕ ਕੀਰਤਪੁਰ ਸਾਹਿਬ ਦੀ ਧਰਮਸ਼ਾਲਾ ਵਿਚ ਇੱਕ ਸਮਾਗਮ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਡਾ. ਸੰਜੀਵ ਗੌਤਮ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਵਲੋਂ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਕਾਰਨ ਸੂਬੇ ਦੇ ਲੋਕਾਂ ਵਲੋਂ ਪਿਛਲੇ ਦਿਨੀ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰੀਸ਼ਦ ਚੋਣਾਂ ਵਿਚ ਪਾਰਟੀ ਨੂੰ ਹੂੰਝਾ ਫੇਰ ਜਿੱਤ ਦਿਵਾਈ ਗਈ ਹੈ | ਇਸ ਮੌਕੇ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਚੇਅਰਮੈਨ ਅਤੇ ਸੰਗਠਨ ਇੰਚਾਰਜ ਕਮਿੱਕਰ ਸਿੰਘ ਡਾਢੀ ਨੇ ਕਿਹਾ ਕਿ ਸਾਲ 2026 ਵਿਚ ਇਲਾਕੇ ਦੇ ਜੋ ਵੀ ਵਿਕਾਸ ਕਾਰਜ ਹੋਣ ਵਾਲੇ ਹਨ, ਉਹ ਪਹਿਲ ਦੇ ਆਧਾਰ ਤੇ ਕਰਵਾਏ ਜਾਣਗੇ | ਇਸ ਮੌਕੇ ਡਾਕਟਰ ਸੰਜੀਵ ਗੌਤਮ, ਚੇਅਰਮੈਨ ਕਮਿਕਰ ਸਿੰਘ ਡਾਢੀ, ਬਲਾਕ ਪ੍ਰਧਾਨ ਗਫੂਰ ਮੁਹੰਮਦ, ਤਰਲੋਚਨ ਸਿੰਘ ਲੋਚੀ, ਰਜਿੰਦਰ ਸੈਣੀ, ਪ੍ਰਕਾਸ਼ ਕੌਰ, ਯੂਨਿਸ਼ ਖਾਨ, ਭੁਪਿੰਦਰ ਸਿੰਘ ਤੇ ਹੋਰ ਹਾਜ਼ਰ ਸਨ |