23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 03-01-2026
ਨੰਗਲ, 2 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਦਸਮੇਸ਼ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨੰਗਲ ਦੀਆਂ ਸਮੂਹ ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆਂ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਪੁਰਾਣਾ ਗੁਰਦੁਆਰਾ ਤੋਂ ਸ਼ੁਰੂ ਹੋ ਕੇ ਨੰਗਲ ਦੇ ਵੱਖ-ਵੱਖ ਬਜ਼ਾਰਾ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਘਾਟ ਸਾਹਿਬ ਵਿਖੇ ਸਮਾਪਤ ਹੋਇਆ | ਇਸ ਨਗਰ ਕੀਰਤਨ ਵਿਚ ਸੰਗਤਾਂ ਵਲੋਂ ਉਤਸ਼ਾਹ ਨਾਲ ਹਾਜ਼ਰੀਆਂ ਭਰੀਆਂ ਗਈਆਂ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਜਗ੍ਹਾ ਜਗ੍ਹਾ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਪ੍ਰਸ਼ਾਦ ਵਰਤਾਇਆ ਗਿਆ | ਨਗਰ ਕੀਰਤਨ ਦੇ ਨਾਲ ਸੰਗਤਾਂ ਗੁਰਬਾਣੀ ਦਾ ਜਾਪ ਕਰ ਰਹੀਆਂ ਸਨ | ਇਸ ਮੌਕੇ ਭਾਈ ਅਮਰੀਕ ਸਿੰਘ ਦੀ ਅਗਵਾਈ ਹੇਠ ਸਿੱਖ ਨੌਜਵਾਨ ਗਤਕਾ ਪਾਰਟੀ ਵਲੋਂ ਗਤਕੇ ਦੇ ਜੌਹਰ ਵਿਖਾਏ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਬਾਵਾ ਨੇ ਦੱਸਿਆਂ ਕਿ ਪ੍ਰਕਾਸ਼ ਪੁਰਬ ਦੇ ਸਬੰਧ ਮਿਤੀ 04-01-2026 ਨੂੰ ਗੁਰਦਵਾਰਾ ਘਾਟ ਸਾਹਿਬ ਵਿਖੇ ਸਵੇਰੇ 9.00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ 10.00 ਤੋਂ 1.30 ਵਜੇ ਤਕ ਗੁਰਮਤਿ ਸਮਾਗਮ ਸਜੇਗਾ, ਜਿਸ ਵਿਚ ਲੋਕਲ ਰਾਗੀ ਜਥੇ ਅਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਤੋ ਹਜ਼ੂਰੀ ਰਾਗੀ ਜਥਾ ਸੰਗਤਾਂ ਨੂੰ ਮਨੋਹਰ ਰਸਭਿੰਨਾ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ | ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਉਨਾਂ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ | ਇਸ ਮੌਕੇ ਗੁਰਦੀਪ ਸਿੰਘ ਬਾਵਾ, ਜਸਪਾਲ ਸਿੰਘ ਜਨਰਲ ਸਕੱਤਰ, ਬਲਬੀਰ ਸਿੰਘ ਸੈਣੀ ਕੈਸ਼ੀਅਰ, ਬੀਰਇੰਦਰ ਸਿੰਘ ਸੂਰੀ, ਤੇਜਾ ਸਿੰਘ, ਜਰਨੈਲ ਸਿੰਘ ਸੰਧੂ, ਭਾਈ ਬਚਿੱਤਰ ਸਿੰਘ, ਅਵਤਾਰ ਸਿੰਘ ਤਾਰੀ, ਹਰਪਾਲ ਸਿੰਘ ਭਸ਼ੀਨ, ਬਬਨਦੀਪ ਸਿੰਘ ਕੋਹਲੀ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤੰਬਾਕੂ ਦਾ ਸੇਵਨ ਕਰਨ ਵਾਲਿਆਂ ਤੇ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਦੇ ਕੱਟੇ ਚਲਾਨ <br/> ਅਗਲੀ ਖ਼ਬਰ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਕੀਤਾ ਸਨਮਾਨ
Ad Position 24