23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਅੱਜ <br/>

Ad Position 21
No active advertisement
ਅਜੀਤ ਡੈਸਕ 03-01-2026
ਰੂਪਨਗਰ, 2 ਜਨਵਰੀ (ਸਤਨਾਮ ਸਿੰਘ ਸੱਤੀ)-ਸਰਬੰਸ ਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰੂਪਨਗਰ ਵਲੋਂ ਵਿਸ਼ਾਲ ਨਗਰ ਕੀਰਤਨ ਮਿਤੀ 3 ਜਨਵਰੀ 2026, ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ 3 ਵਜੇ ਸਜਾਇਆ ਜਾਵੇਗਾ | ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਰਹਿਨੁਮਾਈ ਵਿਚ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਸੰਪੰਨ ਹੋਵੇਗਾ | ਨਗਰ ਕੀਰਤਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਗੁਰਦੁਆਰਾ ਸਿੰਘ ਸਭਾ ਦੇ ਮੁੱਖ ਸੇਵਾਦਾਰ ਚਰਨ ਸਿੰਘ ਭਾਟੀਆ ਨੇ ਦੱਸਿਆ ਕਿ ਸਮਾਗਮ ਲਈ ਵੱਖ-ਵੱਖ ਸ਼ਬਦੀ ਜਥੇ, ਸੁੰਦਰ ਪਾਲਕੀ, ਗਤਕਾ ਪਾਰਟੀਆਂ ਤੇ ਬੈਂਡ ਆਦਿ ਦਾ ਪ੍ਰਬੰਧ ਮੁਕੰਮਲ ਕਰ ਲਿਆ ਗਿਆ ਹੈ | ਉਨ੍ਹਾਂ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 5 ਜਨਵਰੀ 2026 ਨੂੰ ਸਵੇਰੇ 9 ਵਜੇ ਪਾਏ ਜਾਣਗੇ | ਇਸ ਉਪਰੰਤ ਦੁਪਹਿਰ 2:30 ਵਜੇ ਤੱਕ ਦੀਵਾਨ ਸਜਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਗੁਰੂ ਦਾ ਲੰਗਰ ਅਤੁੱਟ ਵਰਤੇਗਾ ਅਤੇ ਰਾਤ ਦੇ ਕੀਰਤਨ ਦੀਵਾਨ ਹਮੇਸ਼ਾ ਦੀ ਤਰ੍ਹਾਂ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਸਜਾਏ ਜਾਣਗੇ | ਸ. ਭਾਟੀਆ ਨੇ ਸਮੂਹ ਇਲਾਕਾ ਵਾਸੀ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਪੁੱਜ ਕੇ ਨਗਰ ਕੀਰਤਨ ਅਤੇ ਧਾਰਮਿਕ ਸਮਾਗਮਾਂ ਵਿਚ ਹਾਜ਼ਰੀ ਭਰਨ ਤੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ |

Ad Position 22
No active advertisement
ਪਿਛਲੀ ਖ਼ਬਰ ਐੱਨ. ਡੀ. ਪੀ. ਐੱਸ. ਐਕਟ ਤਹਿਤ 3 ਵਿਅਕਤੀ ਗਿ੍ਫ਼ਤਾਰ, 8 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ <br/> ਅਗਲੀ ਖ਼ਬਰ ਦੀ ਅਮਰਾਲੀ ਦੁੱਧ ਉਤਪਾਦਕ ਸਹਿਕਾਰੀ ਸਭਾ ਚੜ੍ਹੀ ਰਾਜਨੀਤੀ ਦੀ ਭੇਟ, ਦੁੱਧ ਉਤਪਾਦਕਾਂ 'ਚ ਭਾਰੀ ਰੋਸ <br/>
Ad Position 24