24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਐੱਨ. ਡੀ. ਪੀ. ਐੱਸ. ਐਕਟ ਤਹਿਤ 3 ਵਿਅਕਤੀ ਗਿ੍ਫ਼ਤਾਰ, 8 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ <br/>

Ad Position 21
No active advertisement
ਅਜੀਤ ਡੈਸਕ 03-01-2026
ਰੂਪਨਗਰ, 2 ਜਨਵਰੀ (ਸਤਨਾਮ ਸਿੰਘ ਸੱਤੀ)-ਸੀਨੀਅਰ ਪੁਲਿਸ ਕਪਤਾਨ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਕੇਸਾਂ ਵਿਚ 03 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ 02 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ 08 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ, ਜਦਕਿ ਹੋਰ ਇੱਕ ਮਾਮਲੇ ਵਿਚ ਨਸ਼ਾ ਕਰਨ ਦੇ ਆਦੀ 01 ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਐੱਸ.ਐੱਸ.ਪੀ. ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਗਾਤਾਰ ਨਾਕਾਬੰਦੀਆਂ ਅਤੇ ਗਸ਼ਤ ਦੌਰਾਨ ਥਾਣਾ ਨੂਰਪੁਰ ਬੇਦੀ ਦੀ ਪੁਲਿਸ ਨੇ ਸਤਨਾਮ ਸਿੰਘ ਉਰਫ਼ ਸੱਤਾ (ਵਾਸੀ ਪਿੰਡ ਸਰਾਂ) ਤੇ ਬਲਵਿੰਦਰ ਸਿੰਘ ਉਰਫ਼ ਬੁਲੀ (ਵਾਸੀ ਪਿੰਡ ਭਾਊਵਾਲ) ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 08 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ | ਇਸੇ ਤਰ੍ਹਾਂ ਥਾਣਾ ਸਿੰਘ ਭਗਵੰਤਪੁਰ ਵਲੋਂ ਪਰਗਟ ਸਿੰਘ (ਵਾਸੀ ਸੋਲਖੀਆ) ਨੂੰ ਨਸ਼ਾ ਕਰਨ ਦੇ ਆਦੀ ਹੋਣ ਦੇ ਦੋਸ਼ ਹੇਠ ਗਿ੍ਫ਼ਤਾਰ ਕਰਕੇ ਐੱਨ.ਡੀ.ਪੀ.ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਗਿਆ | ਇਸ ਤੋਂ ਇਲਾਵਾ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਜ਼ਿਲ੍ਹਾ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਟਰੈਫਿਕ ਨਿਯਮਾਂ ਦੀ ਉਲੰਘਣਾਂ ਬਿਨਾਂ ਨੰਬਰ ਪਲੇਟ, ਓਵਰ ਸਪੀਡ, ਮੋਡੀਫਾਈਡ ਸਾਇਲੈਂਸਰ, ਗਲਤ ਪਾਰਕਿੰਗ, ਸ਼ਰਾਬ ਪੀ ਕੇ ਵਾਹਨ ਚਲਾਉਣ ਆਦਿ ਖ਼ਿਲਾਫ਼ ਕਾਰਵਾਈ ਕਰਦਿਆਂ ਕੁੱਲ 88 ਚਲਾਨ ਕੀਤੇ ਗਏ | ਅੰਤ ਵਿਚ ਐਸ.ਐਸ.ਪੀ. ਰੂਪਨਗਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਰਗੀ ਅਲਾਹਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੁਲਿਸ ਨਾਲ ਪੂਰਾ ਸਹਿਯੋਗ ਕੀਤਾ ਜਾਵੇ | ਜੇਕਰ ਕਿਸੇ ਇਲਾਕੇ ਵਿਚ ਨਸ਼ਾ ਤਸਕਰੀ/ਸਮੱਗਲਿੰਗ ਬਾਰੇ ਜਾਣਕਾਰੀ ਹੋਵੇ ਤਾਂ ਸੇਫ਼ ਪੰਜਾਬ ਐਂਟੀ ਡਰੱਗ ਹੈਲਪਲਾਈਨ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾਂ 'ਤੇ ਸਾਂਝੀ ਕੀਤੀ ਜਾਵੇ | ਜਾਣਕਾਰੀ ਦੇਣ ਵਾਲੇ ਦਾ ਨਾਂਅ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸਰਸਾ ਨੰਗਲ 'ਚ ਕੌਮੀ ਮਾਰਗ 'ਤੇ ਵਾਹਨ ਆਵਾਜਾਈ ਲਈ ਸੁਧਾਰ ਦੀ ਲੋੜ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਅੱਜ <br/>
Ad Position 24