24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਧਰਨਾ ਜਾਰੀ <br/>

Ad Position 21
No active advertisement
ਅਜੀਤ ਡੈਸਕ 03-01-2026
ਸ੍ਰੀ ਚਮਕੌਰ ਸਾਹਿਬ, 2 ਜਨਵਰੀ (ਜਗਮੋਹਣ ਸਿੰਘ ਨਾਰੰਗ)-ਜੰਗਲਾਤ ਵਰਕਰਜ਼ ਯੂਨੀਅਨ ਰੇਂਜ ਸ੍ਰੀ ਚਮਕੌਰ ਸਾਹਿਬ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ | ਸਥਾਨਕ ਰੇਂਜ ਅਫ਼ਸਰ ਦੇ ਦਫ਼ਤਰ ਮੂਹਰੇ ਯੂਨੀਅਨ ਵਲੋਂ ਦਿੱਤੇ ਜਾ ਰਹੇ ਅਣਮਿਥੇ ਸਮੇਂ ਦੇ ਧਰਨੇ ਦੌਰਾਨ ਮੁਲਾਜ਼ਮਾਂ ਵਲੋਂ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਰੇਂਜ ਪ੍ਰਧਾਨ ਜਸਮੇਰ ਸਿੰਘ ਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਲਈ 30 ਦਸੰਬਰ ਦਾ ਸਮਾ ਦਿੱਤਾ ਸੀ, ਪਰ ਦਿੱਤੇ ਸਮੇਂ ਤੱਕ ਉਨ੍ਹਾਂ ਨੂੰ ਨਾਂ ਤਾਂ ਗੱਲਬਾਤ ਲਈ ਸੱਦਿਆ ਗਿਆ ਤੇ ਨਾ ਹੀ ਮੰਗਾਂ ਦੀ ਪੂਰਤੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜਥੇਬੰਦੀ ਵਲੋਂ 26 ਦਸੰਬਰ ਤੋਂ ਸੰਘਰਸ਼ ਦਾ ਐਲਾਨ ਕੀਤਾ ਸੀ, ਪਰ ਅਧਿਕਾਰੀਆਂ ਵਲੋਂ ਉਨ੍ਹਾਂ ਤੋਂ 30 ਦਸੰਬਰ ਤੱਕ ਦਾ ਸਮਾ ਮੰਗਿਆ ਗਿਆ ਸੀ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ ਤਾਂ ਉਨ੍ਹਾਂ ਨੂੰ ਮਜਬੂਰਨ ਧਰਨੇ ਤੇ ਬੈਠਣਾ ਪਿਆ, ਜੋ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ | ਇਸ ਮੌਕੇ ਮੁਲਾਜ਼ਮਾਂ ਵਲੋਂ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਅਫਰੀਕ ਮੁਹੰਮਦ, ਗੁਰਪ੍ਰੀਤ ਸਿੰਘ ਦਲਵੀਰ ਕੌਰ, ਜਸਪਾਲ ਸਿੰਘ, ਰਾਜਵਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੰਗਲ-ਮੌਜੋਵਾਲ ਮੁੱਖ ਸੜਕ 'ਤੇ ਜੰਗਲੀ ਜਾਨਵਰਾਂ ਨਾਲ ਵੱਧ ਰਹੀਆਂ ਦੁਰਘਟਨਾਵਾਂ <br/> ਅਗਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ ਦੋ ਨੌਜਵਾਨ ਗਿ੍ਫ਼ਤਾਰ <br/>
Ad Position 24