24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸ੍ਰੀ ਵਿਸ਼ਵਕਰਮਾ ਸਭਾ ਮੋਰਿੰਡਾ ਵਲੋਂ ਇਕੱਤਰਤਾ <br/>

Ad Position 21
No active advertisement
ਅਜੀਤ ਡੈਸਕ 03-01-2026
ਮੋਰਿੰਡਾ, 2 ਜਨਵਰੀ (ਤਰਲੋਚਨ ਸਿੰਘ ਕੰਗ)-ਸ੍ਰੀ ਵਿਸ਼ਵਕਰਮਾ ਸਭਾ ਮੋਰਿੰਡਾ ਵਲੋਂ ਸਭਾ ਪ੍ਰਧਾਨ ਪਵਨ ਕੁਮਾਰ ਧੀਮਾਨ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਕਟਰੀ ਅਮਰੀਕ ਸਿੰਘ ਡੱਫੂ ਨੇ ਦੱਸਿਆ ਕਿ ਇਸ ਮੌਕੇ ਨਵੇਂ ਸਾਲ ਦੀ ਆਮਦ ਮੌਕੇ ਆਰਤੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਵਾਈਸ ਪ੍ਰਧਾਨ ਹਰਜੀਤ ਸਿੰਘ ਸੱਲ੍ਹ ਅਤੇ ਅਰਸ਼ਜੀਤ ਸਿੰਘ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸਭਾ ਦੇ ਸਰਪ੍ਰਸਤ ਗੁਰਿੰਦਰ ਸਿੰਘ ਗੋਗੀ ਨੇ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਜੋ ਬੀਤੇ ਦਿਨੀਂ ਕੰਮ ਕੀਤੇ ਗਏ, ਉਨ੍ਹਾਂ ਸਬੰਧੀ ਸਭਾ ਮੈਂਬਰਾਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਵਾਈਸ ਪ੍ਰਧਾਨ ਬਿਕਰਮ ਬਹਾਦਰ, ਸੰਯੁਕਤ ਸੈਕਟਰੀ ਗੁਰਦੀਪ ਸਿੰਘ ਕਾਲਾ, ਖ਼ਜ਼ਾਨਚੀ ਗੁਰਇੰਦਰ ਸਿੰਘ ਸੋਨੀ ਮੋਟਰ, ਪਾਲ ਸਿੰਘ, ਜਸਵਿੰਦਰ ਸਿੰਘ ਟੋਨੀ, ਸੁਖਵਿੰਦਰ ਸਿੰਘ ਧੰਨਾ, ਸੰਗਤ ਸਿੰਘ ਭਾਮੀਆਂ, ਦਰਸ਼ਨ ਸਿੰਘ ਰੀਹਲ, ਅਵਤਾਰ ਸਿੰਘ ਏ.ਐਸ., ਜਸਵਿੰਦਰ ਸਿੰਘ ਮੁੰਡੇ, ਗੋਪਾਲ ਚੰਦ, ਅਵਤਾਰ ਸਿੰਘ, ਬਲਵਿੰਦਰ ਸਿੰਘ ਰੀਹਲ, ਗੁਰਚਰਨ ਸਿੰਘ ਬਿਮਰਾ, ਗੁਰਬਚਨ ਸਿੰਘ, ਹਰਮੀਤ ਸਿੰਘ, ਚਰਨਜੀਤ ਸਿੰਘ ਤੇ ਬਲਵੀਰ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਖ਼ੂਨਦਾਨ ਕੈਂਪ ਦਾ ਪੋਸਟਰ ਕੀਤਾ ਜਾਰੀ <br/> ਅਗਲੀ ਖ਼ਬਰ ਨੰਗਲ-ਮੌਜੋਵਾਲ ਮੁੱਖ ਸੜਕ 'ਤੇ ਜੰਗਲੀ ਜਾਨਵਰਾਂ ਨਾਲ ਵੱਧ ਰਹੀਆਂ ਦੁਰਘਟਨਾਵਾਂ <br/>
Ad Position 24