24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਖ਼ੂਨਦਾਨ ਕੈਂਪ ਦਾ ਪੋਸਟਰ ਕੀਤਾ ਜਾਰੀ <br/>

Ad Position 21
No active advertisement
ਅਜੀਤ ਡੈਸਕ 03-01-2026
ਮੋਰਿੰਡਾ, 2 ਜਨਵਰੀ (ਪਿ੍ਤਪਾਲ ਸਿੰਘ)-ਯੁਵਕ ਸੇਵਾਵਾਂ ਕਲੱਬ ਖੈਰਪੁਰ ਵਲੋਂ ਹਰਜਿੰਦਰ ਸਿੰਘ ਛਿੱਬਰ ਅਤੇ ਬਿੱਲਾ ਅਕਾਲਗੜ੍ਹੀਆ ਦੀ ਸਰਪ੍ਰਸਤੀ ਹੇਠ ਸਾਹਿਬ ਏ ਕਮਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ 5 ਜਨਵਰੀ ਨੂੰ ਪਿੰਡ ਖੈਰਪੁਰ ਵਿਖੇ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਦਾ ਪੋਸਟਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਜਾਰੀ ਕੀਤਾ | ਇਸ ਮੌਕੇ ਇਲਾਕੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਸ. ਬੱਬੀ ਬਾਦਲ ਨੇ ਕਿਹਾ ਕਿ 5 ਜਨਵਰੀ ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਖੈਰਪੁਰ ਵਿਖੇ ਲੱਗਣ ਵਾਲੇ ਇਸ ਮਹਾਂ ਯੱਗ ਵਿਚ ਇਲਾਕੇ ਦੇ ਨੌਜਵਾਨਾਂ ਨੂੰ ਖ਼ੂਨਦਾਨ ਕਰਕੇ ਅਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਕਲੱਬ ਦੇ ਪ੍ਰਧਾਨ ਬਿਕਰਮਜੀਤ ਸਿੰਘ ਵਿਕੀ ਖੈਰਪੁਰ ਦੀ ਪ੍ਰਸੰਸਾ ਕਰਦਿਆਂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਵਿੱਕੀ ਖੈਰਪੁਰ ਵਲੋਂ ਪਹਿਲਾਂ ਵੀ ਲੋਕ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ | ਉਨ੍ਹਾਂ ਕਲੱਬ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ | ਇਸ ਮੌਕੇ ਕਲੱਬ ਦੇ ਪ੍ਰਧਾਨ ਬਿਕਰਮਜੀਤ ਸਿੰਘ ਵਿੱਕੀ ਖੈਰਪੁਰ ਨੇ ਦੱਸਿਆ ਕਿ ਇਸ ਮੌਕੇ ਵੱਖ ਜਥੇਬੰਦੀਆਂ ਦੇ ਆਗੂ ਅਤੇ ਸਮਾਜ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਇਸ ਸਮੇਂ ਹੋਰਨਾਂ ਤੋਂ ਇਲਾਵਾ ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਤੇ ਪਤਵੰਤੇ ਸੱਜਣ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਰੂਪਨਗਰ ਵਲੋਂ ਸਮਾਰੋਹ ਕਰਵਾ ਕੇ ਕੀਤੀ ਨਵੇਂ ਸਾਲ ਦੀ ਸ਼ੁਰੂਆਤ <br/> ਅਗਲੀ ਖ਼ਬਰ ਸ੍ਰੀ ਵਿਸ਼ਵਕਰਮਾ ਸਭਾ ਮੋਰਿੰਡਾ ਵਲੋਂ ਇਕੱਤਰਤਾ <br/>
Ad Position 24