24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਨਗਰ ਕੀਰਤਨ ਸੰਬੰਧੀ ਚੰਦਪੁਰ ਬੇਲਾ ਜ਼ੋਨ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 03-01-2026
ਸ੍ਰੀ ਅਨੰਦਪੁਰ ਸਾਹਿਬ, 2 ਜਨਵਰੀ (ਜੇ. ਐਸ. ਨਿੱਕੂਵਾਲ)-ਦਸ਼ਮੇਸ਼ ਪਾਤਸਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਚੰਦਪੁਰ ਬੇਲਾ ਜ਼ੋਨ ਦੀ ਮੀਟਿੰਗ ਪਿੰਡ ਮਟੌਰ ਵਿਖੇ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਦੀ ਰਿਹਾਇਸ਼ 'ਤੇ ਹੋਈ, ਜਿਸ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਭਾਈ ਅਮਰਜੀਤ ਸਿੰਘ ਚਾਵਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਕਿਹਾ ਕਿ ਦਸ਼ਮੇਸ਼ ਪਾਤਸਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾਵੇਗਾ | ਜਿਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਨਗਰ ਕੀਰਤਨ ਲਈ ਵਧੀਆਂ ਪ੍ਰਬੰਧ ਹੋ ਸਕਣ | ਇਸ ਤੋਂ ਪਹਿਲਾ ਸਭਾ ਦੇ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਮਟੌਰ ਨੇ ਕਿਹਾ ਕਿ 3 ਜਨਵਰੀ ਨੂੰ ਚੰਦਪੁਰ ਬੇਲਾ ਦੇ ਗੁਰਦੁਆਰਾ ਨੀਰਾ ਸਾਹਿਬ ਤੋਂ ਨਗਰ ਕੀਰਤਨ ਸਵੇਰੇ 10 ਵਜੇ ਸ਼ੁਰੂ ਹੋਵੇਗਾ, ਜੋ ਕਿ ਗੱਜਪੁਰ ਬੇਲਾ, ਹਰੀਵਾਲ, ਮਹਿੰਦਲੀ ਕਲਾਂ, ਨਿੱਕੂਵਾਲ, ਮਟੌਰ ਤੋਂ ਪੰਜ ਪਿਆਰਾ ਪਾਰਕ, ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗਾ | ਇਸ ਮੌਕੇ ਵਧੀਕ ਮੈਨੇਜਰ ਹਰਦੇਵ ਸਿੰਘ, ਡਾ. ਰਾਮ ਆਸਰਾ ਸਿੰਘ, ਨਿਰਮਲ ਸਿੰਘ ਹਰੀਵਾਲ, ਮਾ. ਹਰੀਸ਼ ਚੰਦਰ, ਤਰਲੋਚਨ ਸਿੰਘ, ਪਿ੍ੰਸੀਪਲ ਸੁਖਵਿੰਦਰ ਸਿੰਘ, ਗੁਰਬਚਨ ਸਿੰਘ ਲੋਧੀਪੁਰ, ਹਰਵਿੰਦਰ ਸਿੰਘ, ਬਲਦੇਵ ਸਿੰਘ, ਬਾਬਾ ਬਲਵਿੰਦਰ ਸਿੰਘ, ਕਰਨੈਲ ਸਿੰਘ, ਮਨਜੀਤ ਸਿੰਘ ਤੰਬੜ, ਚੂਹੜ ਸਿੰਘ ਬੱਢਲ, ਕੁਲਦੀਪ ਸਿੰਘ ਮਠਾੜੂ, ਗੁਰਮੀਤ ਸਿੰਘ ਬੱਬੀ, ਹੀਰਾ ਸਿੰਘ ਤੰਬੜ, ਸੰਤੋਖ ਸਿੰਘ, ਗੁਰਨਾਮ ਸਿੰਘ ਫੋਰਮੈਨ, ਹਰੀ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਹੀਂ ਰਹੇ ਪਿੰਡ ਨਿੱਕੂਵਾਲ ਦੇ 95 ਸਾਲਾ ਬਜ਼ੁਰਗ ਬਾਵਾ ਸਿੰਘ <br/> ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਰੂਪਨਗਰ ਵਲੋਂ ਸਮਾਰੋਹ ਕਰਵਾ ਕੇ ਕੀਤੀ ਨਵੇਂ ਸਾਲ ਦੀ ਸ਼ੁਰੂਆਤ <br/>
Ad Position 24