24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਅੱਠਵੀਂ-ਦਸਵੀਂ ਦੀਆਂ ਪ੍ਰੀਖਿਆਵਾਂ ਦੌਰਾਨ ਕੇਂਦਰਾਂ ਦੇ 100 ਮੀਟਰ ਘੇਰੇ 'ਚ ਇਕੱਠ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 03-01-2026
ਰੂਪਨਗਰ, 2 ਜਨਵਰੀ (ਸਤਨਾਮ ਸਿੰਘ ਸੱਤੀ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਅਵਿਕੇਸ਼ ਗੁਪਤਾ ਨੇ ਅੱਠਵੀਂ ਤੇ ਦਸਵੀਂ ਦੀਆਂ ਸਲਾਨਾ ਪ੍ਰੀਖਿਆਵਾਂ 2025 ਦੇ ਸੁਚੱਜੇ ਸੰਚਾਲਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਜ਼ਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਆਮ ਲੋਕਾਂ ਦੇ ਇਕੱਠ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਐੱਸ.ਸੀ.ਈ.ਆਰ.ਟੀ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ ਐੱਨ.ਐੱਮ.ਐੱਮ.ਐੱਸ./ਪੀ.ਐੱਸ.ਟੀ.ਐੱਸ.ਈ.(ਅੱਠਵੀਂ) ਅਤੇ ਪੀ.ਐੱਸ.ਟੀ.ਐੱਸ.ਈ.(ਦਸਵੀਂ) ਦੀਆਂ ਪ੍ਰੀਖਿਆਵਾਂ 04 ਜਨਵਰੀ 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਣਗੀਆਂ | ਇਹ ਪਾਬੰਦੀ ਸਕੂਲ ਸਟਾਫ਼ ਅਤੇ ਪ੍ਰੀਖਿਆ ਦੇ ਵਿਦਿਆਰਥੀਆਂ 'ਤੇ ਲਾਗੂ ਨਹੀਂ ਹੋਵੇਗੀ | ਜ਼ਿਲ੍ਹੇ ਵਿਚ ਅੱਠਵੀਂ ਅਤੇ ਦਸਵੀਂ ਦੋਵਾਂ ਪ੍ਰੀਖਿਆਵਾਂ ਲਈ ਨਿਰਧਾਰਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਬਣਾਇਆ ਗਿਆ ਹੈ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਬਣੀ ਰਹੇ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ 'ਚ ਕੌਮੀ ਏਕਤਾ ਕੈਂਪ ਨੇ ਦਿੱਤਾ ਏਕਤਾ ਦਾ ਸੰਦੇਸ਼ <br/> ਅਗਲੀ ਖ਼ਬਰ ਸ਼ਹੀਦ ਰਤਨ ਸਿੰਘ ਮੁਕਾਰੀ ਯਾਦਗਾਰੀ ਦੋ ਰੋਜ਼ਾ ਕਬੱਡੀ ਕੱਪ 10 ਤੋਂ
Ad Position 24