24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਮਨਰੇਗਾ ਕਾਮਿਆਂ ਦੇ ਹੱਕ ਖੋਹੇ ਜਾਣ ਵਿਰੁੱਧ ਬਸਪਾ ਵਲੋਂ ਜ਼ਿਲ੍ਹਾ ਪੱਧਰੀ ਰੋਸ ਧਰਨਾ <br/>

Ad Position 21
No active advertisement
ਰੋਸ ਧਰਨੇ ਦੌਰਾਨ ਮਨਰੇਗਾ ਸਕੀਮ ਬੰਦ ਕਰਨ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਬਸਪਾ ਵਰਕਰ | <br/> 03-01-2026
ਰੂਪਨਗਰ, 2 ਜਨਵਰੀ (ਸਤਨਾਮ ਸਿੰਘ ਸੱਤੀ)-ਬਹੁਜਨ ਸਮਾਜ ਪਾਰਟੀ ਵਲੋਂ ਕੇਂਦਰ ਸਰਕਾਰ ਦੁਆਰਾ ਮਨਰੇਗਾ ਸਕੀਮ ਸਮਾਪਤ ਕਰਕੇ ਨਵਾਂ ਕਾਨੂੰਨ ਲਿਆਂਦੇ ਜਾਣ ਦੇ ਵਿਰੋਧ ਵਿਚ ਜ਼ਿਲ੍ਹਾ ਪੱਧਰ 'ਤੇ ਰੋਸ ਧਰਨਾ ਪ੍ਰਦਰਸ਼ਨ ਕੀਤਾ ਗਿਆ | ਇਸ ਧਰਨੇ ਦੀ ਅਗਵਾਈ ਪਾਰਟੀ ਦੇ ਸੂਬਾ ਇੰਚਾਰਜ ਅਜੀਤ ਸਿੰਘ ਭੈਣੀ ਨੇ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਅਜੀਤ ਸਿੰਘ ਭੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਨਰੇਗਾ ਨੂੰ ਟੇਢੇ ਤਰੀਕੇ ਨਾਲ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਬਸਪਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਕਿਹਾ ਕਿ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਘੱਟੋ-ਘੱਟ 700 ਰੁਪਏ ਪ੍ਰਤੀ ਦਿਨ ਅਤੇ ਸਾਲ ਵਿਚ ਘੱਟੋ-ਘੱਟ 300 ਦਿਨਾਂ ਦਾ ਰੁਜ਼ਗਾਰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ | ਉਨ੍ਹਾਂ ਮੰਗ ਕੀਤੀ ਕਿ ਰੁਜ਼ਗਾਰ ਗਰੰਟੀ ਯੋਜਨਾ ਸਿਰਫ਼ ਪੇਂਡੂ ਖੇਤਰਾਂ ਤੱਕ ਸਿਮਤ ਨਾ ਰਹੇ, ਸਗੋਂ ਸ਼ਹਿਰਾਂ ਅਤੇ ਸ਼ਹਿਰਾਂ ਨਾਲ ਲੱਗਦੇ ਖੇਤਰਾਂ ਵਿਚ ਵੀ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣ | ਨਾਲ ਹੀ ਮਜ਼ਦੂਰਾਂ ਲਈ ਬੇਰੁਜ਼ਗਾਰੀ ਭੱਤਾ ਲਾਜ਼ਮੀ ਬਣਾਇਆ ਜਾਵੇ | ਉਨ੍ਹਾਂ ਦਲੀਲ ਦਿੱਤੀ ਕਿ ਨਵੇਂ ਕਾਨੂੰਨ ਅਧੀਨ ਰਾਜਾਂ 'ਤੇ ਵਧੇਰੇ ਵਿੱਤੀ ਬੋਝ ਪੈਣ ਕਾਰਨ ਇਹ ਸਕੀਮ ਅਮਲੀ ਰੂਪ ਵਿਚ ਸਿਰੇ ਨਹੀਂ ਚੜ੍ਹ ਸਕੇਗੀ, ਖ਼ਾਸਕਰ ਪੰਜਾਬ ਵਰਗਾ ਸੂਬਾ, ਜੋ ਪਹਿਲਾਂ ਹੀ ਕਰਜ਼ੇ ਦੀ ਦਲਦਲ ਵਿਚ ਫਸਿਆ ਹੋਇਆ ਹੈ | ਧਰਨੇ ਦੌਰਾਨ ਜ਼ਿਲ੍ਹਾ ਪ੍ਰਧਾਨ ਸਰਦੂਲ ਸਿੰਘ ਬਾਲਸੰਢਾ, ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਨਨਹੇੜੀਆਂ ਸਮੇਤ ਕਈ ਹੋਰ ਆਗੂਆਂ ਨੇ ਵੀ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਤਿੱਖੀ ਆਲੋਚਨਾ ਕੀਤੀ | ਉਨ੍ਹਾਂ ਕਿਹਾ ਕਿ ਮਨਰੇਗਾ ਵਰਗੀ ਲੋਕ-ਹਿਤੈਸ਼ੀ ਸਕੀਮ ਨੂੰ ਬੰਦ ਕਰਨਾ ਮਜ਼ਦੂਰ ਵਰਗ ਦੇ ਹੱਕਾਂ 'ਤੇ ਸਿੱਧਾ ਹਮਲਾ ਹੈ | ਇਸ ਮੌਕੇ ਜ਼ਿਲ੍ਹਾ ਇੰਚਾਰਜ ਕੁਲਦੀਪ ਘਨੌਲੀ, ਦਰਸ਼ਨ ਸਿੰਘ ਸ੍ਰੀ ਚਮਕੌਰ ਸਾਹਿਬ, ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਬਡਵਾਲੀ, ਮੀਤ ਪ੍ਰਧਾਨ ਤਰਸੇਮ ਬੈਂਸ, ਖ਼ਜ਼ਾਨਚੀ ਨਛੱਤਰ ਕਾਜਲ, ਰੂਪਨਗਰ ਹਲਕਾ ਪ੍ਰਧਾਨ ਗੁਰਚਰਨ ਸਿੰਘ ਖ਼ਾਲਸਾ, ਸ਼ਹਿਰੀ ਪ੍ਰਧਾਨ ਸੁਰਜੀਤ ਲਾਲ ਬਾਮਸੇ, ਹਰਜੀਤ ਕੌਰ ਮਾਜਰੀ, ਬੀਬੀ ਜੋਤੀ ਦੇਵੀ ਚੌਂਤਾ ਸਮੇਤ ਵੱਡੀ ਗਿਣਤੀ ਵਿਚ ਬਸਪਾ ਆਗੂ ਤੇ ਮਜ਼ਦੂਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਬਲਾਕ ਮੋਰਿੰਡਾ ਦੀ ਚੋਣ ਹੋਈ <br/> ਅਗਲੀ ਖ਼ਬਰ ਸੂਬੇਦਾਰ ਅਰਜੁਨ ਸਿੰਘ ਭਾਰਤੀ ਫ਼ੌਜ ਤੋਂ ਹੋਏ ਸੇਵਾ ਮੁਕਤ <br/>
Ad Position 24