11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਨਗਰ ਕੀਰਤਨ <br/>

Ad Position 21
No active advertisement
ਅਜੀਤ ਡੈਸਕ 04-01-2026

ਰੂਪਨਗਰ, 3 ਜਨਵਰੀ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਸਾਹਿਬ-ਏ-ਕਮਾਲ, ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਰਦਾਸ ਉਪਰੰਤ ਸ਼ਰਧਾ ਨਾਲ ਆਰੰਭ ਹੋਇਆ | ਨਗਰ ਕੀਰਤਨ ਵਿਚ ਗੁਰਦੁਆਰਾ ਟਿੱਬੀ ਸਾਹਿਬ ਕਲਗੀਧਰ ਕੰਨਿਆ ਪਾਠਸ਼ਾਲਾ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਇਸਤਰੀ ਸਤਿਸੰਗ ਸਭਾ, ਰਣਜੀਤ ਐਵੇਨਿਊ ਵੈੱਲਫੇਅਰ ਸੋਸਾਇਟੀ, ਗੁਰੂ ਤੇਗ ਬਹਾਦਰ ਸੇਵਾ ਸੋਸਾਇਟੀ (ਸੈਣੀ ਭਵਨ) ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਨਗਰ ਕੀਰਤਨ ਦੌਰਾਨ ਸੰਤ ਕਰਮ ਸਿੰਘ ਅਕੈਡਮੀ ਦਾ ਬੈਂਡ ਅਤੇ ਬਰਾਸ ਬੈਂਡ ਮਧੁਰ ਧੁਨਾਂ ਬਿਖੇਰਦੇ ਰਹੇ, ਜਦਕਿ ਵੱਖ-ਵੱਖ ਸ਼ਬਦੀ ਜੱਥਿਆਂ ਵਲੋਂ ਸ਼ਬਦ ਗਾਇਨ ਨੇ ਧਾਰਮਿਕ ਰਸਮਈ ਮਾਹੌਲ ਬਣਾ ਦਿੱਤਾ | ਭਾਈ ਮੰਝ ਸੇਵਾ ਦਲ ਦੇ ਸੇਵਾਦਾਰਾਂ ਵਲੋਂ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਅੱਗੇ ਝਾੜੂ ਮਾਰ ਕੇ ਸਫ਼ਾਈ ਕਰਨ ਦੀ ਸੇਵਾ ਨਿਭਾਈ ਗਈ | ਨਗਰ ਕੀਰਤਨ ਦਾ ਸ਼ਹਿਰ ਦੀਆਂ ਕਈ ਥਾਵਾਂ 'ਤੇ ਸੰਗਤਾਂ ਅਤੇ ਦੁਕਾਨਦਾਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਮੇਨ ਬਾਜ਼ਾਰ ਦੇ ਦੁਕਾਨਦਾਰਾਂ, ਰਾਮਲੀਲ੍ਹਾ ਗਰਾਊਾਡ ਰੋਡ, ਗੁਰੂ ਅਮਰਦਾਸ ਸੇਵਾ ਸੋਸਾਇਟੀ, ਬੇਲਾ ਚੌਂਕ ਦੀ ਸੰਗਤ, ਪੁਰਾਣੀ ਅਨਾਜ ਮੰਡੀ ਅਤੇ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਇਕਾਈ ਵਲੋਂ ਚਾਹ-ਪਕੌੜੇ, ਦੁੱਧ, ਬਿਸਕੁਟ, ਫਲ ਆਦਿ ਦੇ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ ਗਈ | ਨਗਰ ਕੀਰਤਨ ਮੇਨ ਬਾਜ਼ਾਰ, ਗਾਂਧੀ ਚੌਕ ਮਾਰਕੀਟ, ਪੁਰਾਣੀ ਅਨਾਜ ਮੰਡੀ, ਪੁੱਲ ਬਾਜ਼ਾਰ, ਰਾਮਲੀਲ੍ਹਾ ਗਰਾਊਾਡ, ਲਹਿਰੀ ਸ਼ਾਹ ਮੰਦਿਰ ਰੋਡ, ਸਿਵਲ ਹਸਪਤਾਲ ਅਤੇ ਸ਼ਹੀਦ ਭਗਤ ਸਿੰਘ ਚੌਂਕ (ਬੇਲਾ ਚੌਂਕ) ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਿੰਘ ਸਭਾ ਵਿਖੇ ਸੰਪੰਨ ਹੋਇਆ | ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨ ਸਿੰਘ ਭਾਟੀਆ, ਹਰਜੀਤ ਸਿੰਘ ਢੀਂਗਰਾ, ਹਰਜੀਤ ਸਿੰਘ ਸੇਠੀ, ਸੁਖਵਿੰਦਰ ਸਿੰਘ ਸੋਬਤੀ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੋਂ ਇੰਦਰਪਾਲ ਸਿੰਘ ਚੱਢਾ, ਸੁਰਿੰਦਰ ਸਿੰਘ ਸੁਖਰਾਮ ਬਾਗ, ਜੋਗਿੰਦਰ ਸਿੰਘ (ਇੰਚਾਰਜ ਪ੍ਰਭਾਤ ਫੇਰੀ), ਗਿਆਨੀ ਹੋਸ਼ਿਆਰ ਸਿੰਘ, ਮਨਿੰਦਰ ਪਾਲ ਸਿੰਘ ਸਾਹਨੀ, ਸਾਬਕਾ ਕੌਂਸਲਰ ਗੁਰਮੁਖ ਸਿੰਘ ਸੈਣੀ, ਮਨਜਿੰਦਰ ਸਿੰਘ ਧਨੋਆ, ਮਾਸਟਰ ਅਮਰੀਕ ਸਿੰਘ, ਪਿ੍ੰਸੀਪਲ ਰਣਜੀਤ ਸਿੰਘ ਸੰਧੂ, ਐਡਵੋਕੇਟ ਰਾਜੀਵ ਸ਼ਰਮਾ, ਆਰ.ਪੀ. ਸਿੰਘ ਸ਼ੈਲੀ, ਕਰਨਜੀਤ ਸਿੰਘ ਗਿੰਨੀ ਜੋਲੀ, ਦਵਿੰਦਰ ਪਾਲ ਸਿੰਘ ਕਿੱਟੀ, ਗੁਰਿੰਦਰਪਾਲ ਸਿੰਘ ਹੈਪੀ, ਭੁਪਿੰਦਰ ਸਿੰਘ ਬਿੱਟੂ, ਬਲਜੀਤ ਕੌਰ, ਹਰਭਜਨ ਕੌਰ ਥਿੰਦ ਅਤੇ ਭਾਰਤ ਵਿਕਾਸ ਪ੍ਰੀਸ਼ਦ ਦੇ ਨੁਮਾਇੰਦੇ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਸ੍ਰੀ ਅਨੰਦਪੁਰ ਸਾਹਿਬ, 3 ਜਨਵਰੀ (ਜੇ ਐਸ ਨਿੱਕੂਵਾਲ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਥਾਵਾਂ ਤੋਂ 9 ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਗੁਰਦੁਆਰਾ ਕੁਸ਼ਟ ਨਿਵਾਰਨ ਸਾਹਿਬ ਭਾਂਤਪੁਰ ਸਾਹਿਬ, ਗੁਰਦੁਆਰਾ ਬਿਭੌਰ ਸਾਹਿਬ ਨੰਗਲ, ਗੁਰਦੁਆਰਾ ਨਾਨਕ ਦਰਬਾਰ ਬ੍ਰਹਮਣ ਮਾਜਰਾ, ਗੁਰਦੁਆਰਾ ਸਿੰਘ ਸਭਾ ਲਾਲਪੁਰ ਬੜਵਾ, ਗੁਰਦੁਆਰਾ ਸਾਹਿਬ ਪਿੰਡ ਚੰਦਪੁਰ ਵੇਲਾ, ਗੁਰਦੁਆਰਾ ਕੋਟ ਸਾਹਿਬ ਸ੍ਰੀ ਕੀਰਤਪੁਰ ਸਾਹਿਬ, ਗੁਰਦੁਆਰਾ ਸਾਹਿਬ ਪਿੰਡ ਬਹਿਲੀ ਅਤੇ ਗੁਰਦੁਆਰਾ ਥੜਾ ਸਾਹਿਬ ਪਿੰਡ ਲੋਦੀਪੁਰ ਤੋਂ ਨਗਰ ਕੀਰਤਨ ਚੱਲ ਕੇ ਦੇਰ ਸ਼ਾਮ ਸਮੁੱਚੇ ਇਲਾਕੇ ਵਿਚ ਹੁੰਦੇ ਹੋਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ ਜਿਨ੍ਹਾਂ ਦਾ ਸ਼੍ਰੋਮਣੀ ਕਮੇਟੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਹੈੱਡ ਗ੍ਰੰਥੀ ਭਾਈ ਜੋਗਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸਾਹਿਬ ਦੇ ਮੈਨੇਜਰ ਭਾਈ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ ਹੈਪੀ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ ਹਾਜ਼ਰ ਸਨ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਇਸਤਰੀ ਸਤਿਸੰਗ ਸਭਾਵਾਂ, ਸਿੱਖ ਮਿਸ਼ਨਰੀ ਕਾਲਜ, ਵਪਾਰ ਮੰਡਲ, ਵਿਦਿਆਲੇ ਅਤੇ ਹੋਰ ਸਭਾ ਸੋਸਾਇਟੀਆਂ ਵਲੋਂ ਆਪਣੇ ਮੈਂਬਰਾਂ ਸਮੇਤ ਹਾਜ਼ਰੀਆਂ ਭਰੀਆਂ ਗਈਆਂ, ਸਿੰਘਾਂ ਵਲੋਂ ਗਤਕੇ ਦੇ ਜੌਹਰ ਵੀ ਵਿਖਾਏ ਗਏ | ਸਕੂਲਾਂ ਦੇ ਵਿਦਿਆਰਥੀ ਆਪਣੇ ਬੈਂਡ ਸਮੇਤ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ | ਇਸ ਵਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਜਾਵਟ ਦੇ ਵਿਸ਼ੇਸ਼ ਪ੍ਰਬੰਧ ਕਰਵਾਏ ਗਏ ਸਨ ਤੇ ਹਰ ਪਾਸੇ ਫੁੱਲਾਂ ਦੀ ਸੁਗੰਧੀ ਤੇ ਰੌਸ਼ਨੀਆਂ ਨਾਲ ਸਮੁੱਚਾ ਮਾਹੌਲ ਖੁਸ਼ਬੂ ਭਰਿਆ ਦਿਖਾਈ ਦਿੱਤਾ | ਇਸ ਮੌਕੇ ਜਥੇਦਾਰ ਮੋਹਨ ਸਿੰਘ ਡੂਮੇਵਾਲ, ਜਥੇਦਾਰ ਮੋਹਨ ਸਿੰਘ ਢਾਹੇ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਅਤੇ ਪਿ੍ਤਪਾਲ ਸਿੰਘ ਗੰਡਾ, ਜਰਨੈਲ ਸਿੰਘ ਗੁੰਬਰ, ਹਰਤੇਗਬੀਰ ਸਿੰਘ ਤੇਗੀ, ਪਿ੍ੰਸੀਪਲ ਸਰਬਜੀਤ ਸਿੰਘ ਪਰਿਵਾਰ ਵਿਛੋੜਾ, ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਬੀਬੀ ਗੁਰਚਰਨ ਕੌਰ, ਸਾਬਕਾ ਪ੍ਰਧਾਨ ਜਥੇਦਾਰ ਰਾਮ ਸਿੰਘ, ਬੀਬੀ ਮਨਜੀਤ ਕੌਰ ਲੋਧੀਪੁਰ, ਬਰਜਿੰਦਰ ਸਿੰਘ ਜਗੀਰਦਾਰ, ਜ਼ਸਕਰਨ ਸਿੰਘ ਗੋਲੂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਰਬਾਰਾ ਸਿੰਘ ਬਾਲਾ, ਰਾਮ ਆਸਰਾ ਸਿੰਘ, ਗੁਰਬਚਨ ਸਿੰਘ ਲੋਧੀਪੁਰ, ਡਾ. ਆਤਮਾ ਸਿੰਘ ਰਾਣਾ, ਆਤਮਾ ਸਿੰਘ ਘੱਟੀਵਾਲ, ਵਿਜੇ ਗਰਚਾ, ਮਨਜਿੰਦਰ ਸਿੰਘ ਬਰਾੜ, ਮਨਜੀਤ ਸਿੰਘ ਬਾਸੋਵਾਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸੀ | ਸਾਹਿਬ-ਏ-ਕਮਾਲ, ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਰਦਾਸ ਉਪਰੰਤ ਸ਼ਰਧਾ ਨਾਲ ਆਰੰਭ ਹੋਇਆ। ਨਗਰ ਕੀਰਤਨ ਵਿਚ ਗੁਰਦੁਆਰਾ ਟਿੱਬੀ ਸਾਹਿਬ ਕਲਗੀਧਰ ਕੰਨਿਆ ਪਾਠਸ਼ਾਲਾ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਇਸਤਰੀ ਸਤਿਸੰਗ ਸਭਾ, ਰਣਜੀਤ ਐਵੇਨਿਊ ਵੈੱਲਫੇਅਰ ਸੋਸਾਇਟੀ, ਗੁਰੂ ਤੇਗ ਬਹਾਦਰ ਸੇਵਾ ਸੋਸਾਇਟੀ (ਸੈਣੀ ਭਵਨ) ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਸੰਤ ਕਰਮ ਸਿੰਘ ਅਕੈਡਮੀ ਦਾ ਬੈਂਡ ਅਤੇ ਬਰਾਸ ਬੈਂਡ ਮਧੁਰ ਧੁਨਾਂ ਬਿਖੇਰਦੇ ਰਹੇ, ਜਦਕਿ ਵੱਖ-ਵੱਖ ਸ਼ਬਦੀ ਜੱਥਿਆਂ ਵਲੋਂ ਸ਼ਬਦ ਗਾਇਨ ਨੇ ਧਾਰਮਿਕ ਰਸਮਈ ਮਾਹੌਲ ਬਣਾ ਦਿੱਤਾ। ਭਾਈ ਮੰਝ ਸੇਵਾ ਦਲ ਦੇ ਸੇਵਾਦਾਰਾਂ ਵਲੋਂ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਅੱਗੇ ਝਾੜੂ ਮਾਰ ਕੇ ਸਫ਼ਾਈ ਕਰਨ ਦੀ ਸੇਵਾ ਨਿਭਾਈ ਗਈ। ਨਗਰ ਕੀਰਤਨ ਦਾ ਸ਼ਹਿਰ ਦੀਆਂ ਕਈ ਥਾਵਾਂ 'ਤੇ ਸੰਗਤਾਂ ਅਤੇ ਦੁਕਾਨਦਾਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਮੇਨ ਬਾਜ਼ਾਰ ਦੇ ਦੁਕਾਨਦਾਰਾਂ, ਰਾਮਲੀਲ੍ਹਾ ਗਰਾਊਂਡ ਰੋਡ, ਗੁਰੂ ਅਮਰਦਾਸ ਸੇਵਾ ਸੋਸਾਇਟੀ, ਬੇਲਾ ਚੌਂਕ ਦੀ ਸੰਗਤ, ਪੁਰਾਣੀ ਅਨਾਜ ਮੰਡੀ ਅਤੇ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਇਕਾਈ ਵਲੋਂ ਚਾਹ-ਪਕੌੜੇ, ਦੁੱਧ, ਬਿਸਕੁਟ, ਫਲ ਆਦਿ ਦੇ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ ਗਈ। ਨਗਰ ਕੀਰਤਨ ਮੇਨ ਬਾਜ਼ਾਰ, ਗਾਂਧੀ ਚੌਕ ਮਾਰਕੀਟ, ਪੁਰਾਣੀ ਅਨਾਜ ਮੰਡੀ, ਪੁੱਲ ਬਾਜ਼ਾਰ, ਰਾਮਲੀਲ੍ਹਾ ਗਰਾਊਂਡ, ਲਹਿਰੀ ਸ਼ਾਹ ਮੰਦਿਰ ਰੋਡ, ਸਿਵਲ ਹਸਪਤਾਲ ਅਤੇ ਸ਼ਹੀਦ ਭਗਤ ਸਿੰਘ ਚੌਂਕ (ਬੇਲਾ ਚੌਂਕ) ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਿੰਘ ਸਭਾ ਵਿਖੇ ਸੰਪੰਨ ਹੋਇਆ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨ ਸਿੰਘ ਭਾਟੀਆ, ਹਰਜੀਤ ਸਿੰਘ ਢੀਂਗਰਾ, ਹਰਜੀਤ ਸਿੰਘ ਸੇਠੀ, ਸੁਖਵਿੰਦਰ ਸਿੰਘ ਸੋਬਤੀ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੋਂ ਇੰਦਰਪਾਲ ਸਿੰਘ ਚੱਢਾ, ਸੁਰਿੰਦਰ ਸਿੰਘ ਸੁਖਰਾਮ ਬਾਗ, ਜੋਗਿੰਦਰ ਸਿੰਘ (ਇੰਚਾਰਜ ਪ੍ਰਭਾਤ ਫੇਰੀ), ਗਿਆਨੀ ਹੋਸ਼ਿਆਰ ਸਿੰਘ, ਮਨਿੰਦਰ ਪਾਲ ਸਿੰਘ ਸਾਹਨੀ, ਸਾਬਕਾ ਕੌਂਸਲਰ ਗੁਰਮੁਖ ਸਿੰਘ ਸੈਣੀ, ਮਨਜਿੰਦਰ ਸਿੰਘ ਧਨੋਆ, ਮਾਸਟਰ ਅਮਰੀਕ ਸਿੰਘ, ਪ੍ਰਿੰਸੀਪਲ ਰਣਜੀਤ ਸਿੰਘ ਸੰਧੂ, ਐਡਵੋਕੇਟ ਰਾਜੀਵ ਸ਼ਰਮਾ, ਆਰ.ਪੀ. ਸਿੰਘ ਸ਼ੈਲੀ, ਕਰਨਜੀਤ ਸਿੰਘ ਗਿੰਨੀ ਜੋਲੀ, ਦਵਿੰਦਰ ਪਾਲ ਸਿੰਘ ਕਿੱਟੀ, ਗੁਰਿੰਦਰਪਾਲ ਸਿੰਘ ਹੈਪੀ, ਭੁਪਿੰਦਰ ਸਿੰਘ ਬਿੱਟੂ, ਬਲਜੀਤ ਕੌਰ, ਹਰਭਜਨ ਕੌਰ ਥਿੰਦ ਅਤੇ ਭਾਰਤ ਵਿਕਾਸ ਪ੍ਰੀਸ਼ਦ ਦੇ ਨੁਮਾਇੰਦੇ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਸ੍ਰੀ ਅਨੰਦਪੁਰ ਸਾਹਿਬ, 3 ਜਨਵਰੀ (ਜੇ ਐਸ ਨਿੱਕੂਵਾਲ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਥਾਵਾਂ ਤੋਂ 9 ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਗੁਰਦੁਆਰਾ ਕੁਸ਼ਟ ਨਿਵਾਰਨ ਸਾਹਿਬ ਭਾਂਤਪੁਰ ਸਾਹਿਬ, ਗੁਰਦੁਆਰਾ ਬਿਭੌਰ ਸਾਹਿਬ ਨੰਗਲ, ਗੁਰਦੁਆਰਾ ਨਾਨਕ ਦਰਬਾਰ ਬ੍ਰਹਮਣ ਮਾਜਰਾ, ਗੁਰਦੁਆਰਾ ਸਿੰਘ ਸਭਾ ਲਾਲਪੁਰ ਬੜਵਾ, ਗੁਰਦੁਆਰਾ ਸਾਹਿਬ ਪਿੰਡ ਚੰਦਪੁਰ ਵੇਲਾ, ਗੁਰਦੁਆਰਾ ਕੋਟ ਸਾਹਿਬ ਸ੍ਰੀ ਕੀਰਤਪੁਰ ਸਾਹਿਬ, ਗੁਰਦੁਆਰਾ ਸਾਹਿਬ ਪਿੰਡ ਬਹਿਲੀ ਅਤੇ ਗੁਰਦੁਆਰਾ ਥੜਾ ਸਾਹਿਬ ਪਿੰਡ ਲੋਦੀਪੁਰ ਤੋਂ ਨਗਰ ਕੀਰਤਨ ਚੱਲ ਕੇ ਦੇਰ ਸ਼ਾਮ ਸਮੁੱਚੇ ਇਲਾਕੇ ਵਿਚ ਹੁੰਦੇ ਹੋਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ ਜਿਨ੍ਹਾਂ ਦਾ ਸ਼੍ਰੋਮਣੀ ਕਮੇਟੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਹੈੱਡ ਗ੍ਰੰਥੀ ਭਾਈ ਜੋਗਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸਾਹਿਬ ਦੇ ਮੈਨੇਜਰ ਭਾਈ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ ਹੈਪੀ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ ਹਾਜ਼ਰ ਸਨ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਇਸਤਰੀ ਸਤਿਸੰਗ ਸਭਾਵਾਂ, ਸਿੱਖ ਮਿਸ਼ਨਰੀ ਕਾਲਜ, ਵਪਾਰ ਮੰਡਲ, ਵਿਦਿਆਲੇ ਅਤੇ ਹੋਰ ਸਭਾ ਸੋਸਾਇਟੀਆਂ ਵਲੋਂ ਆਪਣੇ ਮੈਂਬਰਾਂ ਸਮੇਤ ਹਾਜ਼ਰੀਆਂ ਭਰੀਆਂ ਗਈਆਂ, ਸਿੰਘਾਂ ਵਲੋਂ ਗਤਕੇ ਦੇ ਜੌਹਰ ਵੀ ਵਿਖਾਏ ਗਏ। ਸਕੂਲਾਂ ਦੇ ਵਿਦਿਆਰਥੀ ਆਪਣੇ ਬੈਂਡ ਸਮੇਤ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ। ਇਸ ਵਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਜਾਵਟ ਦੇ ਵਿਸ਼ੇਸ਼ ਪ੍ਰਬੰਧ ਕਰਵਾਏ ਗਏ ਸਨ ਤੇ ਹਰ ਪਾਸੇ ਫੁੱਲਾਂ ਦੀ ਸੁਗੰਧੀ ਤੇ ਰੌਸ਼ਨੀਆਂ ਨਾਲ ਸਮੁੱਚਾ ਮਾਹੌਲ ਖੁਸ਼ਬੂ ਭਰਿਆ ਦਿਖਾਈ ਦਿੱਤਾ। ਇਸ ਮੌਕੇ ਜਥੇਦਾਰ ਮੋਹਨ ਸਿੰਘ ਡੂਮੇਵਾਲ, ਜਥੇਦਾਰ ਮੋਹਨ ਸਿੰਘ ਢਾਹੇ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਅਤੇ ਪ੍ਰਿਤਪਾਲ ਸਿੰਘ ਗੰਡਾ, ਜਰਨੈਲ ਸਿੰਘ ਗੁੰਬਰ, ਹਰਤੇਗਬੀਰ ਸਿੰਘ ਤੇਗੀ, ਪ੍ਰਿੰਸੀਪਲ ਸਰਬਜੀਤ ਸਿੰਘ ਪਰਿਵਾਰ ਵਿਛੋੜਾ, ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਬੀਬੀ ਗੁਰਚਰਨ ਕੌਰ, ਸਾਬਕਾ ਪ੍ਰਧਾਨ ਜਥੇਦਾਰ ਰਾਮ ਸਿੰਘ, ਬੀਬੀ ਮਨਜੀਤ ਕੌਰ ਲੋਧੀਪੁਰ, ਬਰਜਿੰਦਰ ਸਿੰਘ ਜਗੀਰਦਾਰ, ਜ਼ਸਕਰਨ ਸਿੰਘ ਗੋਲੂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਰਬਾਰਾ ਸਿੰਘ ਬਾਲਾ, ਰਾਮ ਆਸਰਾ ਸਿੰਘ, ਗੁਰਬਚਨ ਸਿੰਘ ਲੋਧੀਪੁਰ, ਡਾ. ਆਤਮਾ ਸਿੰਘ ਰਾਣਾ, ਆਤਮਾ ਸਿੰਘ ਘੱਟੀਵਾਲ, ਵਿਜੇ ਗਰਚਾ, ਮਨਜਿੰਦਰ ਸਿੰਘ ਬਰਾੜ, ਮਨਜੀਤ ਸਿੰਘ ਬਾਸੋਵਾਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸੀ। (ਬਾਕੀ ਸਫਾ 7 'ਤੇ)
ਗੁਰਦੁਆਰਾ ਸ੍ਰੀ ਬਿਭੋਰ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਸਜਾਇਆ ਵਿਸ਼ਾਲ ਨਗਰ ਕੀਰਤਨ
ਨੰਗਲ, (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਇਲਾਕੇ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਸ੍ਰੀ ਬਿਭੋਰ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਗਿਆ। ਜੁਗੋ ਜੁਗ ਅਟੱਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਕੀਆ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਬਿਭੋਰ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਤੋਂ ਸ਼ੁਰੂ ਹੋਇਆ। ਜੋ ਕਿ ਗੁਰਦੁਆਰਾ ਸਿੰਘ ਸਭਾ ਸੈਕਟਰ ਦੋ ਨਵਾਂ ਨੰਗਲ ਤੋਂ ਹੁੰਦਾ ਹੋਇਆ ਸ਼ਾਮ ਨੂੰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਵਲੋਂ ਅੰਤਾਂ ਦੀ ਪੈ ਰਹੀ ਸਰਦੀ ਵਿਚ ਵੀ ਸ਼ਰਧਾ ਤੇ ਸਤਿਕਾਰ ਨਾਲ ਸ਼ਮੂਲੀਅਤ ਕੀਤੀ ਗਈ। ਨਗਰ ਕੀਰਤਨ ਨਾਲ ਚੱਲ ਰਹੀਆਂ ਸੰਗਤਾਂ ਵਲੋਂ ਸਤਿਨਾਮ ਵਾਹਿਗੁਰੂ ਅਤੇ ਦਸਮੇਸ਼ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦਾਂ ਦਾ ਗੁਣਗਾਨ ਕੀਤਾ ਜਾ ਰਿਹਾ ਸੀ। ਜਿਸ ਨਾਲ ਸਮੁੱਚਾ ਮਾਹੌਲ ਭਗਤੀ ਮਈ ਬਣਿਆ ਹੋਇਆ ਸੀ। ਸੈਕਟਰ ਦੋ ਨਵਾਂ ਨੰਗਲ ਵਿਖੇ ਗੁਰਦੁਆਰਾ ਸ੍ਰੀ ਬਿਭੋਰ ਸਾਹਿਬ ਦੇ ਮੈਨੇਜਰ ਸੁਖਬੀਰ ਸਿੰਘ, ਹੈੱਡ ਗ੍ਰੰਥੀ ਜਸਵਿੰਦਰ ਸਿੰਘ, ਗੁਰਦੁਆਰਾ ਘਾਟ ਸਾਹਿਬ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਬਾਵਾ, ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਠੇਕੇਦਾਰ ਰਾਜਿੰਦਰ ਸਿੰਘ, ਇੰਦਰਪਾਲ ਸਿੰਘ ਮੈਦਾਨ, ਭਾਈ ਬਚਿੱਤਰ ਸਿੰਘ, ਮਨਮੋਹਨ ਸਿੰਘ ਮੋਹਣੀ, ਸਿਮਰਨਜੀਤ ਸਿੰਘ, ਤਰਲੋਚਨ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ, ਰਣਵੀਰ ਸਿੰਘ ਠੇਕੇਦਾਰ ਸਿਮਰ ਇੰਦਰ ਸਿੰਘ ਆਦਿ ਹਾਜ਼ਰ ਸਨ। ਗੁਰਦੁਆਰਾ ਸਿੰਘ ਸਭਾ ਸੈਕਟਰ ਦੋ ਨਵਾਂ ਨੰਗਲ ਵਿਖੇ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਨਗਰ ਕੀਰਤਨ ਨਾਲ ਚੱਲ ਰਹੀਆਂ ਸੰਗਤਾਂ ਲਈ ਚਾਹ ਦਾ ਵਿਸ਼ੇਸ਼ ਲੰਗਰ ਲਗਾਇਆ ਗਿਆ ਅਤੇ ਪੰਜ ਪਿਆਰਾ ਸਾਹਿਬਾਨ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਘਨੌਲੀ, (ਜਸਵੀਰ ਸਿੰਘ ਸੈਣੀ)-ਦਸਵੇਂ ਪਾਤਿਸ਼ਾਹ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਤੋਂ ਆਰੰਭ ਹੋ ਕੇ ਲਹਿਰਾ ਮੁਹੱਲਾ, ਪਾਲੀਆ ਮੁਹੱਲਾ, ਗੋਲੀਆਂ ਮਹੱਲਾ, ਤੋਂ ਹੁੰਦਾ ਹੋਇਆ ਥਲੀ ਖੁਰਦ, ਖਿਦਰਬਾਦੀਆ ਮੁਹੱਲਾ, ਪਰਜਾਪਤ ਮੁਹੱਲਾ ਤੋ ਹੁੰਦਾ ਹੋਇਆ ਘਨੌਲੀ ਬਾਜ਼ਾਰ, ਦਸਮੇਸ਼ ਨਗਰ ਤੋਂ ਵਾਪਸ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਜਿੱਥੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਉੱਥੇ ਹੀ ਸੰਗਤਾਂ ਵਲੋਂ ਥਾਂ-ਥਾਂ ਲੰਗਰ ਲਗਾਏ ਗਏ। ਨਗਰ ਕੀਰਤਨ ਦੌਰਾਨ ਨੌਜਵਾਨਾਂ ਨੇ ਗੱਤਕਾ ਖੇਡਿਆ ਉੱਥੇ ਹੀ ਗੁਰੂ ਘਰ ਦੇ ਕੀਰਤਨੀਆਂ ਬੱਚਿਆਂ, ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਦੀ ਮਹਿਮਾ ਨਾਲ ਜੋੜਿਆ। ਨਗਰ ਕੀਰਤਨ ਸਮਾਪਤੀ ਤੇ ਸੰਗਤਾਂ ਦੇ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ । ਪ੍ਰਬੰਧਕਾਂ ਨੇ ਦੱਸਿਆ ਕਿ ਚਾਰ ਜਨਵਰੀ ਦਿਨ ਐਤਵਾਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਸਵੇਰੇ 9 ਵਜੇ ਭੋਗ ਪੈਣ ਉਪਰੰਤ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ ।

Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਕਾਬੂ, ਮਾਮਲਾ ਦਰਜ <br/> ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24