11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਕਾਬੂ, ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 04-01-2026
ਕੀਰਤਪੁਰ ਸਾਹਿਬ, 3 ਜਨਵਰੀ (ਬੀਰ ਅੰਮਿ੍ਤਪਾਲ ਸਿੰਘ ਸੰਨੀ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤਹਿਤ ਕੀਰਤਪੁਰ ਸਾਹਿਬ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਥਾਣਾ ਕੀਰਤਪੁਰ ਸਾਹਿਬ ਪੁਲਿਸ ਨੇ ਇੱਕ ਨੌਜਵਾਨ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਜਤਿਨ ਕਪੂਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜਦੋਂ ਪਿੰਡ ਹਰਦੋ ਨਿਮੋਹ ਕੋਲ ਪਹੁੰਚੇ ਤਾਂ ਉਨ੍ਹਾਂ ਨੂੰ ਇੱਕ ਲੜਕਾ ਦਿਖਾਈ ਦਿੱਤਾ, ਜੋ ਕਿ ਉਨ੍ਹਾਂ ਨੂੰ ਦੇਖ ਕੇ ਪਿੱਛੇ ਮੁੜਨ ਲੱਗਿਆ | ਇਸ ਦੌਰਾਨ ਸ਼ੱਕ ਪੈਣ 'ਤੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਵਲੋਂ ਉਸ ਨੂੰ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕੀਤਾ ਗਿਆ | ਜਦੋਂ ਪੁਲਿਸ ਨੇ ਇਸ ਦੀ ਚੈਕਿੰਗ ਕੀਤੀ ਤਾਂ ਇਸ ਕੋਲੋਂ ਨਸ਼ੀਲਾ ਪਾਊਡਰ ਬਰਾਮਦ ਹੋਇਆ | ਨੌਜਵਾਨ ਦੀ ਪਹਿਚਾਣ ਰਜਿੰਦਰ ਸਿੰਘ ਉਰਫ਼ ਗੋਲਡੀ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਪਿ੍ਥੀਪੁਰ ਥਾਣਾ ਕੀਰਤਪੁਰ ਸਾਹਿਬ ਵਜੋਂ ਹੋਈ | ਇਸ ਨੌਜਵਾਨ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਇਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀ ਮਨਰੇਗਾ ਵਿਰੋਧੀ ਨੀਤੀ ਖ਼ਿਲਾਫ਼ ਵਿਧਾਇਕ ਚੱਢਾ ਨੇ ਮਨਰੇਗਾ ਵਰਕਰਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ <br/... ਅਗਲੀ ਖ਼ਬਰ ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਨਗਰ ਕੀਰਤਨ <br/>
Ad Position 24