11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਕੇਂਦਰ ਦੀ ਮਨਰੇਗਾ ਵਿਰੋਧੀ ਨੀਤੀ ਖ਼ਿਲਾਫ਼ ਵਿਧਾਇਕ ਚੱਢਾ ਨੇ ਮਨਰੇਗਾ ਵਰਕਰਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ <br/>

Ad Position 21
No active advertisement
ਅਜੀਤ ਡੈਸਕ 04-01-2026
ਨੂਰਪੁਰ ਬੇਦੀ, 3 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕੇਂਦਰ ਸਰਕਾਰ ਦੀ ਨਵੀਂ ਮਨਰੇਗਾ ਵਿਰੋਧੀ ਨੀਤੀ ਖ਼ਿਲਾਫ਼ ਵਰਕਰਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਿਆ ਹੈ | ਕੇਂਦਰ ਦੀ ਮਨਰੇਗਾ ਵਿਰੋਧੀ ਨੀਤੀ ਖ਼ਿਲਾਫ਼ ਹਲਕਾ ਰੂਪਨਗਰ 'ਚ ਉਭਰੇ ਇਸ ਸੰਘਰਸ਼ ਨੂੰ ਚੱਢਾ ਨੇ ਗਰੀਬ ਤੇ ਬੇਰੁਜ਼ਗਾਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਲਾਜ਼ਮੀ ਕਰਾਰ ਦਿੱਤਾ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਵਲੋਂ ਮਨਰੇਗਾ ਸਬੰਧੀ ਜਾਰੀ ਕੀਤੇ ਗਏ ਫਰਮਾਨ ਦੇ ਵਿਰੋਧ ਵਿਚ ਵਿਧਾਇਕ ਚੱਢਾ ਵਲੋਂ ਲਗਾਤਾਰ ਪਿੰਡ-ਪਿੰਡ ਮੀਟਿੰਗਾਂ ਕਰਕੇ ਵਰਕਰਾਂ ਨੂੰ ਲਾਮਬੱਧ ਕੀਤਾ ਜਾ ਰਿਹਾ ਹੈ | ਅੱਜ ਪਿੰਡ ਗੜਬਾਗਾ ਅਤੇ ਰਾਜਗਿਰੀ ਵਿਚ ਮਨਰੇਗਾ ਵਰਕਰਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਮਨਰੇਗਾ ਵਿਚ 40 ਫੀਸਦੀ ਹਿੱਸਾ ਸੂਬਾ ਸਰਕਾਰਾਂ 'ਤੇ ਥੋਪਣਾ ਆਪਣੇ ਆਪ ਵਿਚ ਸ਼ਰਮਨਾਕ ਅਤੇ ਗੈਰ-ਇਨਸਾਫ਼ੀ ਫੈਸਲਾ ਹੈ | ਉਨ੍ਹਾਂ ਆਖਿਆ ਕਿ ਇਹ ਸਿੱਧੇ ਤੌਰ 'ਤੇ ਪਿੰਡਾਂ ਦੇ ਗਰੀਬਾਂ ਦੀ ਰੋਜ਼ੀ-ਰੋਟੀ 'ਤੇ ਵੱਡਾ ਡਾਕਾ ਹੈ | ਮਨਰੇਗਾ ਕਿਰਤੀ ਗਰੀਬ ਅਤੇ ਬੇਰੁਜ਼ਗਾਰ ਲੋਕਾਂ ਲਈ ਇਕੋ-ਇੱਕ ਆਸਰਾ ਹੈ, ਜਿਸਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਦੇ ਵੀ ਕਬੂਲ ਨਹੀਂ ਕੀਤੀ ਜਾਵੇਗੀ | ਵਿਧਾਇਕ ਚੱਢਾ ਨੇ ਵੱਖ-ਵੱਖ ਪਿੰਡਾਂ ਵਿਚ ਮਨਰੇਗਾ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਉਹ ਉਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ | ਚੱਢਾ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਮਨਰੇਗਾ ਵਿਰੋਧੀ ਫੈਸਲੇ ਤੁਰੰਤ ਵਾਪਸ ਨਾ ਲਏ ਗਏ ਤਾਂ ਕੇਂਦਰ ਦੀ ਨਵੀਂ ਮਨਰੇਗਾ ਵਿਰੋਧੀ ਨੀਤੀ ਖ਼ਿਲਾਫ਼ ਹਲਕਾ ਰੂਪਨਗਰ 'ਚ ਸੰਘਰਸ਼ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪਰੀਸ਼ਦ ਮੈਂਬਰ ਦੇਸ ਰਾਜ ਸੈਣੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਿੰਦਰ ਕੌਰ ਬਾਲਾ, ਸਰਪੰਚ ਪਰਮਿੰਦਰ ਸਿੰਘ ਬਾਲਾ, ਪਿੰਡ ਵਾਸੀ ਤੇ ਮਨਰੇਗਾ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਪ੍ਰਚਾਰ ਕਮੇਟੀ ਵਲੋਂ 21ਵਾਂ ਸਰਬ ਸਾਂਝਾ ਮਹਾਨ ਨਗਰ ਕੀਰਤਨ ਅੱਜ ਅਗਲੀ ਖ਼ਬਰ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਕਾਬੂ, ਮਾਮਲਾ ਦਰਜ <br/>
Ad Position 24