11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸੇਵਾ-ਮੁਕਤ ਅਧਿਆਪਕ ਬਕਾਇਆਂ ਨੂੰ ਤਰਸੇ- ਮਾਵੀ <br/>

Ad Position 21
No active advertisement
ਅਜੀਤ ਡੈਸਕ 04-01-2026
ਮਾਜਰੀ, 3 ਜਨਵਰੀ (ਕੁਲਵੰਤ ਸਿੰਘ ਧੀਮਾਨ)-ਜ਼ਿਲ੍ਹਾ ਮੁਹਾਲੀ ਅੰਦਰ ਤਿੰਨ ਦਰਜਨ ਦੇ ਕਰੀਬ ਸੇਵਾ-ਮੁਕਤ ਪ੍ਰਾਇਮਰੀ ਸਕੂਲ ਅਧਿਆਪਕ ਵਿਭਾਗੀ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਲਗਪਗ ਦਹਾਕੇ ਪੁਰਾਣੇ ਬਕਾਇਆਂ ਦੀ ਅਦਾਇਗੀ ਨੂੰ ਤਰਸ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਾਬਕਾ ਸੂਬਾਈ ਪ੍ਰੈੱਸ ਸਕੱਤਰ ਹਰਨੇਕ ਸਿੰਘ ਮਾਵੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਕੱਤਰ ਕੀਤੇ ਗਏ ਵੇਰਵਿਆਂ ਅਨੁਸਾਰ ਜ਼ਿਲ੍ਹਾ ਮੁਹਾਲੀ ਦੇ ਵੱਖ-ਵੱਖ ਵਿੱਦਿਅਕ ਬਲਾਕਾਂ ਅੰਦਰ 3 ਦਰਜਨ ਦੇ ਕਰੀਬ ਜੇ. ਬੀ. ਟੀ., ਹੈੱਡ ਟੀਚਰ ਤੇ ਸੈਂਟਰ ਹੈੱਡ ਟੀਚਰ ਸਮੇਤ ਹੋਰਨਾਂ ਅਹੁਦਿਆਂ 'ਤੇ ਕੰਮ ਕਰ ਚੁੱਕੇ ਅਧਿਆਪਕ ਲੀਵ ਇਨਕੈਸ਼ਮੈਂਟ ਤੇ ਮਹਿੰਗਾਈ ਭੱਤੇ ਦੇ 6 ਫ਼ੀਸਦੀ ਬਕਾਏ ਲਈ ਸੰਬੰਧਿਤ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰਾਂ ਦੇ ਚੱਕਰ ਕੱਟ ਕੇ ਹੰਭ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਸੰਬੰਧਿਤ ਅਧਿਆਪਕਾਂ ਨੂੰ ਮਹਿੰਗਾਈ ਭੱਤੇ ਦੀ ਅਦਾਇਗੀ ਸੰਬੰਧੀ ਹੁਕਮ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਕੀਤੇ ਗਏ ਹਨ, ਪਰ ਇਸ ਦੇ ਬਾਵਜੂਦ ਵੀ ਰਿਵਾਇਤੀ ਸਿਸਟਮ ਦੇ ਪ੍ਰਭਾਵ ਅਧੀਨ ਵਿਭਾਗੀ ਅਧਿਕਾਰੀ ਟੱਸ ਤੋਂ ਮੱਸ ਨਹੀਂ ਹੋ ਰਹੇ | ਉਨ੍ਹਾਂ ਕਿਹਾ ਕਿ ਉਹ ਜਲਦ ਹੀ ਜ਼ਿਲ੍ਹਾ ਮੁਹਾਲੀ ਦੇ ਸਮੂਹ ਪੀੜਤ ਅਧਿਆਪਕਾਂ ਦੀ ਮੁਕੰਮਲ ਸੂਚੀ ਰਜਿਸਟਰਡ ਡਾਕ ਰਾਹੀਂ ਮੁੱਖ ਮੰਤਰੀ ਪੰਜਾਬ, ਮੁੱਖ ਸਕੱਤਰ ਪੰਜਾਬ, ਸਮੂਹ ਸੰਬੰਧਿਤ ਵਿਭਾਗਾਂ ਦੇ ਮੰਤਰੀਆਂ ਤੇ ਸਕੱਤਰਾਂ ਨੂੰ ਭੇਜਦੇ ਹੋਏ ਪੀੜਤ ਅਧਿਆਪਕਾਂ ਨੂੰ ਇਨਸਾਫ਼ ਦਿਵਾਉਣ ਲਈ ਫ਼ੈਸਲਾਕੁੰਨ ਸੰਘਰਸ਼ ਦਾ ਬਿਗਲ ਵਜਾਉਣਗੇ |


Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਵਲੋਂ 70 ਫ਼ੀਸਦੀ ਟਿਕਟਾਂ ਨੌਜਵਾਨਾਂ ਨੂੰ ਦੇਣ ਦਾ ਸੁਝਾਅ ਸ਼ਲਾਘਾਯੋਗ-ਜਤਿੰਦਰ ਗੋਗੀਆ <br/> ਅਗਲੀ ਖ਼ਬਰ ਸਤਿਸੰਗ ਸੁਣਨ 'ਤੇ ਪਰਮਾਤਮਾ ਦੇ ਸਿਮਰਨ ਕਰਨ ਨਾਲ ਜੀਵ ਨੂੰ ਜੀਵਨ 'ਚ ਹਰ ਖ਼ੁਸ਼ੀ ਸਹਿਜੇ ਮਿਲੇਗੀ-ਵੇਦਾਂਤ ਆਚਾਰੀਆਂ ਸਵਾਮ...
Ad Position 24