11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਰਾਜਾ ਵੜਿੰਗ ਵਲੋਂ 70 ਫ਼ੀਸਦੀ ਟਿਕਟਾਂ ਨੌਜਵਾਨਾਂ ਨੂੰ ਦੇਣ ਦਾ ਸੁਝਾਅ ਸ਼ਲਾਘਾਯੋਗ-ਜਤਿੰਦਰ ਗੋਗੀਆ <br/>

Ad Position 21
No active advertisement
ਅਜੀਤ ਡੈਸਕ 04-01-2026
ਡੇਰਾਬੱਸੀ, 3 ਜਨਵਰੀ (ਗੁਰਮੀਤ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ 70 ਫੀਸਦੀ ਟਿਕਟਾਂ ਨੌਜਵਾਨਾਂ ਅਤੇ ਨਵੇਂ ਚਿਹਰਿਆਂ ਨੂੰ ਦੇਣ ਦੇ ਸੁਝਾਅ ਦੀ ਡੇਰਾਬੱਸੀ ਦੇ ਯੂਥ ਕਾਂਗਰਸੀ ਆਗੂ ਜਤਿੰਦਰ ਸਿੰਘ ਗੋਗੀਆ ਨੇ ਸ਼ਲਾਘਾ ਕੀਤੀ ਹੈ | ਕਾਂਗਰਸ ਪਾਰਟੀ ਦੇ ਯੂਥ ਆਗੂ ਗੋਗੀਆ ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੀ ਸਿਆਸਤ 'ਚ ਇਕ 'ਇਨਕਲਾਬੀ ਕਦਮ' ਸਾਬਿਤ ਹੋਵੇਗਾ | ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਖ਼ੁਦ ਯੂਥ ਕਾਂਗਰਸ ਦੀ ਉਪਜ ਹਨ ਅਤੇ ਉਹ ਨੌਜਵਾਨਾਂ ਦੀਆਂ ਭਾਵਨਾਵਾਂ ਅਤੇ ਮਿਹਨਤ ਨੂੰ ਚੰਗੀ ਤਰ੍ਹਾਂ ਸਮਝਦੇ ਹਨ | ਉਨ੍ਹਾਂ ਕਿਹਾ ਕਿ 70 ਫ਼ੀਸਦੀ ਨੌਜਵਾਨਾਂ ਨੂੰ ਚੋਣ ਮੈਦਾਨ 'ਚ ਉਤਾਰਨ ਨਾਲ ਪਾਰਟੀ 'ਚ ਨਵੀਂ ਰੂਹ ਫੂਕੀ ਜਾਵੇਗੀ | ਇਸ ਫ਼ੈਸਲੇ ਨਾਲ ਉਨ੍ਹਾਂ ਵਰਕਰਾਂ ਨੂੰ ਉਤਸ਼ਾਹ ਮਿਲੇਗਾ ਜੋ ਕਿ ਜ਼ਮੀਨੀ ਪੱਧਰ 'ਤੇ ਦਿਨ-ਰਾਤ ਪਾਰਟੀ ਲਈ ਕੰਮ ਕਰ ਰਹੇ ਹਨ | ਨੌਜਵਾਨ ਆਗੂ ਪੰਜਾਬ ਦੀਆਂ ਸਮੱਸਿਆਵਾਂ ਨੂੰ ਨਵੇਂ ਨਜ਼ਰੀਏ ਨਾਲ ਹੱਲ ਕਰਨ ਦੀ ਸਮਰੱਥਾ ਰੱਖਦੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਡੇਰਾਬੱਸੀ ਸਮੇਤ ਪੂਰੇ ਪੰਜਾਬ ਦੇ ਨੌਜਵਾਨ ਇਸ ਫ਼ੈਸਲੇ ਤੋਂ ਬਾਅਦ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ ਅਤੇ 2027 'ਚ ਕਾਂਗਰਸ ਪਾਰਟੀ ਵੱਡੀ ਜਿੱਤ ਦਰਜ ਕਰਕੇ ਪੰਜਾਬ 'ਚ ਮੁੜ ਸਰਕਾਰ ਬਣਾਏਗੀ | ਉਨ੍ਹਾਂ ਕਿਹਾ ਕਿ ਇਹ ਦਲੇਰਾਨਾ ਫ਼ੈਸਲਾ ਨਾ ਸਿਰਫ਼ ਪੰਜਾਬ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਏਗਾ, ਬਲਕਿ ਨਵੇਂ ਦਿ੍ਸ਼ਟੀਕੋਣ ਨਾਲ ਲੈਸ ਵੀ ਕਰੇਗਾ |
03 ਐਮਓਐਚ 23


Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਨਵੇਂ ਸਾਲ ਦਾ ਕਲੰਡਰ ਜਾਰੀ <br/> ਅਗਲੀ ਖ਼ਬਰ ਸੇਵਾ-ਮੁਕਤ ਅਧਿਆਪਕ ਬਕਾਇਆਂ ਨੂੰ ਤਰਸੇ- ਮਾਵੀ <br/>
Ad Position 24