11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਬਸਪਾ ਵਲੋਂ 6 ਨੂੰ ਬਨੂੰੜ ਵਿਖੇ ਦਿੱਤਾ ਜਾਵੇਗਾ ਧਰਨਾ-ਹਰਕਾ ਦਾਸ

Ad Position 21
No active advertisement
ਅਜੀਤ ਡੈਸਕ 04-01-2026
ਖਰੜ, 3 ਜਨਵਰੀ (ਜੰਡਪੁਰੀ)-ਬਸਪਾ ਵਲੋਂ ਪਿੰਡ ਕਲੌਲੀ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਲੈ ਕੇ 6 ਜਨਵਰੀ ਨੂੰ ਬਨੂੰੜ ਵਿਖੇ ਧਰਨਾ ਦਿੱਤਾ ਜਾਵੇਗਾ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਬਸਪਾ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਹਰਕਾ ਦਾਸ ਨੇ ਦੱਸਿਆ ਕਿ 14 ਦਸੰਬਰ ਨੂੰ ਪਿੰਡ ਕਲੌਲੀ ਵਿਖੇ ਕੁਝ ਸਮਾਜ ਵਿਰੋਧੀ ਅਨਸਰਾਂ ਵਲੋਂ ਬਾਬਾ ਸਾਹਿਬ ਦੀ ਮੂਰਤੀ ਦਾ ਅਪਮਾਨ ਕੀਤਾ ਗਿਆ ਸੀ ਅਤੇ 23 ਦਸੰਬਰ ਨੂੰ ਬਸਪਾ ਪੰਜਾਬ ਦੇ ਮੁਖੀ ਅਵਤਾਰ ਸਿੰਘ ਕਰੀਮਪੁਰੀ ਵਲੋਂ ਪਿੰਡ ਪਹੁੰਚ ਕੇ ਘਟਨਾ ਦਾ ਜਾਇਜ਼ ਲਿਆ ਗਿਆ ਸੀ ਅਤੇ ਅਲਟੀਮੇਟਮ ਦਿੱਤਾ ਗਿਆ ਸੀ ਕਿ ਜੇਕਰ ਸਰਕਾਰ ਨੇ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਸੰਘਰਸ਼ ਵਿੱਢਣਗੇ | ਉਨ੍ਹਾਂ ਦੱਸਿਆ ਕਿ ਇਸੇ ਅਲਟੀਮੇਟਮ ਦੇ ਚਲਦਿਆਂ 6 ਜਨਵਰੀ ਨੂੰ ਬਸਪਾ ਵਲੋਂ ਬਨੂੰੜ ਦੀ ਦਾਣਾ ਮੰਡੀ ਵਿਖੇ ਧਰਨਾ ਲਗਾਇਆ ਜਾਵੇਗਾ |


Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਦੁਆਰਾ ਸੱਚਖੰਡ ਸਾਹਿਬ ਖਾਨਪੁਰ ਤੋਂ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਨਵੇਂ ਸਾਲ ਦਾ ਕਲੰਡਰ ਜਾਰੀ <br/>
Ad Position 24