ਡੇਰਾਬੱਸੀ, 3 ਜਨਵਰੀ (ਗੁਰਮੀਤ ਸਿੰਘ)-ਸੜਕ ਸੁਰੱਖਿਆ ਮਹੀਨੇ ਤਹਿਤ ਡੇਰਾਬੱਸੀ ਵਿਖੇ ਟ੍ਰੈਫ਼ਿਕ ਪੁਲਿਸ ਵਲੋਂ ਥ੍ਰੀ-ਵ੍ਹੀਲਰ ਚਾਲਕਾਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਥ੍ਰੀ-ਵ੍ਹੀਲਰ ਚਾਲਕਾਂ ਨੂੰ ਸੜਕ 'ਤੇ ਚਲਦੇ ਸਮੇਂ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਡੇਰਾਬੱਸੀ ਟ੍ਰੈਫ਼ਿਕ ਪੁਲਿਸ ਇੰਚਾਰਜ ਸੁਰਿੰਦਰ ਸਿੰਘ ਨੇ ਚਾਲਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਟ੍ਰੈਫ਼ਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਨਾਲ ਸੜਕ ਹਾਦਸਿਆਂ 'ਚ ਕਮੀ ਆ ਸਕਦੀ ਹੈ | ਉਨ੍ਹਾਂ ਥ੍ਰੀ-ਵ੍ਹੀਲਰ ਚਾਲਕਾਂ ਨੂੰ ਜਿਥੇ ਗਤੀ ਦੀ ਹੱਦ 'ਚ ਰਹਿਣ, ਪੂਰੇ ਦਸਤਾਵੇਜ਼ ਕੋਲ ਰੱਖਣ ਅਤੇ ਸਿੰਗਨਲਾਂ ਦੀ ਪਾਲਣਾ ਕਰਨ ਵਰਗੇ ਨਿਯਮਾਂ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ, ਉਥੇ ਹੀ ਨਸ਼ੇ ਦੀ ਵਰਤੋਂ ਨਾ ਕਰਨ ਸੰਬੰਧੀ ਪ੍ਰੇਰਿਤ ਵੀ ਕੀਤਾ |