11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਮੁਹਾਲੀ ਦੇ ਪਿੰਡਾਂ 'ਚ ਜਿੰਮ, ਸੋਲਰ ਲਾਈਟਾਂ ਤੇ ਬੈਂਚ ਕੀਤੇ ਲੋਕ-ਅਰਪਣ <br/>

Ad Position 21
No active advertisement
ਅਜੀਤ ਡੈਸਕ 04-01-2026
ਐੱਸ. ਏ. ਐੱਸ. ਨਗਰ, 3 ਜਨਵਰੀ (ਪ੍ਰੋ. ਅਵਤਾਰ ਸਿੰਘ)-ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਵਿਧਾਇਕ ਕੁਲਵੰਤ ਸਿੰਘ ਨਾਲ ਮਿਲ ਕੇ ਹਲਕਾ ਮੁਹਾਲੀ ਦੇ ਕਈ ਪਿੰਡਾਂ 'ਚ ਨਵੀਆਂ ਸਥਾਪਿਤ ਕੀਤੀਆਂ ਲੋਕ-ਭਲਾਈ ਸਹੂਲਤਾਂ ਜਿਵੇਂ ਕਿ ਓਪਨ ਜਿੰਮ, ਸੋਲਰ ਲਾਈਟਾਂ ਅਤੇ ਬੈਂਚ ਆਦਿ ਲੋਕ-ਅਰਪਣ ਕੀਤੇ ਗਏ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਲੋਕ ਸਭਾ ਮੈਂਬਰ ਕੰਗ ਨੇ ਦੱਸਿਆ ਕਿ ਐਮ.ਪੀ.ਐਲ. ਏ. ਡੀ. ਫ਼ੰਡ ਤਹਿਤ ਪਿੰਡ ਮਾਣਕ ਮਾਜਰਾ, ਮਾਣਕਪੁਰ ਕੱਲਰ ਅਤੇ ਗੀਗੇਮਾਜਰਾ ਆਦਿ ਪਿੰਡਾਂ 'ਚ ਖੁੱਲ੍ਹੇ ਜਿੰਮਾਂ ਦੀ ਸਥਾਪਨਾ ਲਈ 3-3 ਲੱਖ ਰੁ. ਜਾਰੀ ਕੀਤੇ ਗਏ ਸਨ ਤਾਂ ਜੋ ਨੌਜਵਾਨਾਂ 'ਚ ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਉਤਸ਼ਾਹ ਪੈਦਾ ਹੋ ਸਕੇ | ਉਨ੍ਹਾਂ ਨੇ ਦੱਸਿਆ ਕਿ ਪਿੰਡ ਗੀਗੇਮਾਜਰਾ ਵਿਖੇ 1 ਲੱਖ ਰੁ. ਦੀ ਲਾਗਤ ਨਾਲ ਜਨਤਕ ਥਾਵਾਂ 'ਤੇ ਲੋਕਾਂ ਦੇ ਬੈਠਣ ਲਈ ਬੈਂਚ ਲਗਾਏ ਗਏ ਹਨ, ਜਦਕਿ ਪਿੰਡ ਮਾਣਕਮਾਜਰਾ ਵਿਖੇ 1 ਲੱਖ ਰੁ. ਦੀ ਲਾਗਤ ਨਾਲ 15 ਸੋਲਰ ਲਾਈਟਾਂ ਲਗਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਨੌਜਵਾਨਾਂ 'ਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਉਨ੍ਹਾਂ ਦਾ ਪ੍ਰਮੁੱਖ ਏਜੰਡਾ ਹੈ | ਉਨ੍ਹਾਂ ਦੱਸਿਆ ਕਿ ਐਮ.ਪੀ. ਲੈਂਡ ਫ਼ੰਡ ਤਹਿਤ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਬਲਾਚੌਰ ਖੇਤਰ 'ਚ 2-3 ਵਾਲੀਬਾਲ ਗਰਾਊਾਡ, ਚਮਕੌਰ ਸਾਹਿਬ ਖੇਤਰ 'ਚ 2 ਬਾਸਕਟਬਾਲ ਗਰਾਊਾਡ ਅਤੇ ਖਿਜ਼ਰਾਬਾਦ 'ਚ 1 ਬਾਸਕਟਬਾਲ ਗਰਾਊਾਡ ਬਣਾਏ ਜਾ ਰਹੇ ਹਨ | ਇਸੇ ਦੌਰਾਨ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਪਰਮਜੀਤ ਕੌਰ ਸਰਪੰਚ ਮਾਣਕਮਾਜਰਾ, ਗੁਰਪ੍ਰੀਤ ਸਿੰਘ, ਦਲਬੀਰ ਸਿੰਘ, ਅਮਨ ਸ਼ਰਮਾ ਪੰਚ, ਸੁੱਖੀ ਪੰਚ, ਜਸਵੰਤ ਸਿੰਘ, ਅਮਨਦੀਪ, ਹਰਜਿੰਦਰ ਸਿੰਘ, ਸਤਨਾਮ ਸਿੰਘ ਸਰਪੰਚ ਗੀਗੇਮਾਜਰਾ, ਰਵਿੰਦਰ ਸਿੰਘ ਸਰਪੰਚ ਮਾਣਕਪੁਰ ਕੱਲਰ, ਮੁਖਤਿਆਰ ਸਿੰਘ ਸਰਪੰਚ ਕੁਰੜਾ, ਜਗਤਾਰ ਸਿੰਘ ਜੱਗੀ ਮਾਣਕਪੁਰ ਕੱਲਰ, ਗੁਰਜੰਟ ਸਿੰਘ ਸਰਪੰਚ ਪੱਤੋਂ, ਗੁਰਜੰਟ ਸਿੰਘ ਸਰਪੰਚ ਗੁਡਾਣਾ, ਅਵਤਾਰ ਸਿੰਘ ਮੌਲੀ, ਕਰਮਾਪੁਰੀ ਸਰਪੰਚ ਗੋਬਿੰਦਗੜ੍ਹ, ਗੁਰਪ੍ਰੀਤ ਸਿੰਘ ਚਾਹਲ, ਗੁਰਪ੍ਰੀਤ ਸਿੰਘ ਕੁਰੜਾ, ਰਣਧੀਰ ਸਿੰਘ ਸਰਪੰਚ ਚਾਊਮਾਜਰਾ, ਹਰਬਿੰਦਰ ਸਿੰਘ ਸੈਣੀ, ਹਰਪਾਲ ਸਿੰਘ ਚੰਨਾ, ਤਰਲੋਚਨ ਸਿੰਘ, ਮਨਦੀਪ ਮਟੌਰ, ਅਕਬਿੰਦਰ ਸਿੰਘ ਗੋਸਲ, ਦਰਸ਼ਨ ਸਿੰਘ ਮਟੌਰ, ਹਰਮੀਤ ਸਿੰਘ, ਵਿਕਰਮ ਸੰਧੂ, ਹਰਪਾਲ ਸਿੰਘ ਬਰਾੜ, ਕਰਮਜੀਤ ਕੁਮਾਰ ਸਰਪੰਚ ਝਿਊਰਹੇੜੀ ਤੇ ਗੁਰਜੰਟ ਸਿੰਘ ਸਰਪੰਚ ਭਾਗੋਮਾਜਰਾ ਸਮੇਤ 'ਆਪ' ਦੇ ਅਹੁਦੇਦਾਰ ਤੇ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇਕਹਿਰੀ ਪੁਲੀ 'ਚ ਪਾਣੀ ਭਰਨ ਨੂੰ ਲੈ ਕੇ ਪ੍ਰਦਰਸ਼ਨ <br/> ਅਗਲੀ ਖ਼ਬਰ ਸੜਕ ਸੁਰੱਖਿਆ ਮਹੀਨੇ ਤਹਿਤ ਥ੍ਰੀ-ਵ੍ਹੀਲਰ ਚਾਲਕਾਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਕੀਤਾ ਜਾਗਰੂਕ <br/>
Ad Position 24