17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਨਗਰ ਕੌਂਸਲ ਚੋਣਾਂ ਤੋਂ ਬਾਅਦ ਨੰਗਲ ਸ਼ਹਿਰ ਦੀ ਕਾਇਆ ਕਲਪ ਕਰਾਂਗੇ-ਹਰਜੋਤ ਸਿੰਘ ਬੈਂਸ <br/>

Ad Position 21
No active advertisement
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੰਗਲ ਵਿਖੇ ਆਪਣੀ ਰਿਹਾਇਸ਼ ਉੱਤੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਸੁਣ ਉਪਰੰਤ ਗੱਲਬਾਤ ਕਰਦੇ ਹੋਏ | <br/> 05-01-2026
ਨੰਗਲ, 4 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤਾਂ ਕੇ ਨੰਗਲ ਸ਼ਹਿਰ ਦੀ ਕਾਇਆ ਕਲਪ ਕਰਾਂਗੇ, ਸਾਡੇ ਆਮ ਆਦਮੀ ਪਾਰਟੀ ਦੇ ਵਰਕਰ, ਕੌਂਸਲਰ ਨਹੀਂ ਸਗੋਂ ਸੇਵਾਦਾਰ ਦੀ ਤਰ੍ਹਾਂ ਕੰਮ ਕਰਨਗੇ | ਉਨ੍ਹਾਂ ਨੇ ਕਿਹਾ ਕਿ ਨੰਗਲ ਵਿਚ ਸੈਰ ਸਪਾਟਾ ਦੀਆਂ ਸੰਭਾਵਨਾਵਾਂ ਲਈ ਜ਼ਮੀਨੀ ਪੱਧਰ ਤੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਜਲਦੀ ਹੀ ਨੰਗਲ ਵਿਚ ਕਦੰਬਾ ਟੂਰਿਜ਼ਮ ਕੰਪਲੈਕਸ ਨੂੰ ਕਾਰਜਸ਼ੀਲ ਕੀਤਾ ਜਾਵੇਗਾ ਅਤੇ ਇਸ ਇਲਾਕੇ ਨੂੰ ਸੈਰ ਸਪਾਟਾ ਸੰਨਤ ਵਜੋਂ ਪ੍ਰਫੁੱਲਿਤ ਕੀਤਾ ਜਾਵੇਗਾ, ਜਿਸ ਦੇ ਲਈ ਪਿਛਲੇ ਢਾਈ ਸਾਲ ਦੌਰਾਨ ਸਾਰੇ ਅੜਿੱਕੇ ਦੂਰ ਕਰ ਲਏ ਗਏ ਹਨ | ਬੈਂਸ ਅੱਜ ਨੰਗਲ ਵਿਚ ਆਪਣੀ ਰਿਹਾਇਸ਼ 2 ਆਰ ਵੀ ਆਰ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਸੁਣ ਲਈ ਪਹੁੰਚੇ ਹੋਏ ਸਨ | ਪੰਚਾਇਤਾਂ ਬਲਾਕ ਸੰਮਤੀ ਚੋਣਾਂ ਵਿਚ ਉਨਾਂ ਦੀ ਪਾਰਟੀ ਨੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ, ਜਿਸ ਤੋਂ ਬਾਅਦ ਪਿੰਡਾਂ ਦੇ ਵਿਕਾਸ ਅਤੇ ਪਿੰਡਾਂ ਦੀ ਹੋਰ ਤਰੱਕੀ ਦੇ ਮਾਰਗ ਖੁੱਲ ਗਏ ਹਨ ਇਸ ਵਰੇ੍ਹ ਪਿੰਡਾਂ ਦਾ ਚਹੁਮੁਖੀ ਵਿਕਾਸ ਯੋਜਨਾਬੱਧ ਤਰੀਕੇ ਨਾਲ ਕਰਵਾਇਆ ਜਾਵੇਗਾ | ਬੈਂਸ ਨੇ ਕਿਹਾ ਕਿ ਨੰਗਲ ਨੂੰ ਸੈਰ ਸਪਾਟਾ ਸੰਨਤ ਵਜੋਂ ਵਿਕਸਿਤ ਕਰਨ ਲਈ ਅਸੀਂ ਨੰਗਲ ਵਾਸੀਆਂ ਨਾਲ ਵਾਅਦਾ ਕੀਤਾ ਸੀ | ਪ੍ਰੰਤੂ ਜਦੋਂ ਅਸੀਂ ਵੱਡੇ ਟੂਰਿਜ਼ਮ ਪ੍ਰੋਜੈਕਟਾਂ ਦਾ ਮਾਲ ਰਿਕਾਰਡ ਪੜਤਾਲਿਆ ਤਾਂ ਉਸ ਵਿਚ ਬਹੁਤ ਸਾਰੀਆਂ ਖ਼ਾਮੀਆਂ ਸਨ | ਜਿਨ੍ਹਾਂ ਨੂੰ ਦੂਰ ਕਰਨ ਲਈ ਸਾਨੂੰ ਦੋ ਢਾਈ ਸਾਲ ਦਾ ਸਮਾਂ ਲੱਗ ਗਿਆ | ਇਹ ਹੁਣ ਸਾਰੇ ਅੜਿੱਕੇ ਦੂਰ ਹੋ ਚੁੱਕੇ ਹਨ ਨੰਗਲ ਦਾ ਕਦੰਬਾ ਟੂਰਿਜ਼ਮ ਕੰਪਲੈਕਸ ਹੁਣ ਕਾਰਜਸ਼ੀਲ ਬਣਾਇਆ ਜਾਵੇਗਾ, ਜਿੱਥੋਂ ਨੰਗਲ ਦੇ ਲੋਕਾਂ ਨੂੰ ਸੈਰ ਸਪਾਟਾ ਸੰਨਤ ਪ੍ਰਫੁੱਲਿਤ ਹੋਣ ਨਾਲ ਹੋਰ ਰਾਹਤ ਮਿਲੇਗੀ ਅਤੇ ਉਨ੍ਹਾਂ ਦੇ ਵਪਾਰ ਕਾਰੋਬਾਰ ਵੀ ਪ੍ਰਫੁੱਲਿਤ ਹੋਣਗੇ | ਸ.ਬੈਂਸ ਨੇ ਹੋਰ ਦੱਸਿਆ ਕਿ ਸਿੱਖਿਆ ਵਿਭਾਗ ਵਿਚ ਅਸੀਂ ਕ੍ਰਾਂਤੀਕਾਰੀ ਕਦਮ ਚੱਕ ਰਹੇ ਹਾਂ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੇ ਨਵੇਂ ਵਰ੍ਹੇ ਦੀ ਸ਼ੁਰੂਆਤ ਵਿਚ ਸਿੱਖਿਆ ਵਿਭਾਗ ਵਿਚ 600 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਆਪਣੀ ਸਾਲ ਦਰ ਸਾਲ ਚੱਲ ਰਹੀ ਮੁਹਿੰਮ ਨੂੰ ਹੋਰ ਹੁਲਾਰਾ ਦਿੱਤਾ ਹੈ | ਹਰ ਘਰ ਨੌਕਰੀ ਹਰ ਘਰ ਰੁਜ਼ਗਾਰ ਅਤੇ ਹਰ ਪਰਿਵਾਰ ਨੂੰ ਸੰਪੰਨ ਬਣਾਉਣ ਲਈ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਲੋਕਾਂ ਨਾਲ ਜੋ ਵਾਅਦਾ ਕੀਤਾ ਹੈ ਉਸ ਨੂੰ ਬੂਰ ਪਿਆ ਹੈ | ਪੰਜਾਬ ਸਰਕਾਰ ਕੋਲ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਹੈ, ਹਲਕੇ ਦੇ ਵਿਕਾਸ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸਾਰੀਆਂ ਸੜਕਾਂ ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ | 127 ਕਿੱਲੋਮੀਟਰ ਸੜਕਾਂ ਬਣਾਈਆਂ ਜਾ ਰਹੀਆਂ ਹਨ, ਇਸ ਮੌਕੇ ਡਾ.ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ, ਸਤੀਸ਼ ਚੋਪੜਾ ਬਲਾਕ ਪ੍ਰਧਾਨ, ਪੱਮੂ ਢਿੱਲੋ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਜਸਪਾਲ ਸਿੰਘ ਢਾਹੇ ਸਰਪੰਚ ਜ਼ਿਲਾਂ ਪ੍ਰੀਸ਼ਦ ਮੈਂਬਰ, ਰਾਕੇਸ਼ ਵਰਮਾ, ਗੁਰਜਿੰਦਰ ਸਿੰਘ ਸ਼ੋਕਰ, ਸ਼ੇਰ ਸਿੰਘ ਸ਼ੇਰੂ, ਦੀਪੂ ਬਾਸ ਹਲਕਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਵਿਸ਼ਾਲ ਗੁਪਤਾ, ਸੁਮਿਤ ਸੰਦਲ, ਰਣਜੀਤ ਬੱਗਾ, ਰੋਜੀ ਬਾਸ, ਇਮਰਾਨ ਖਾਨ , ਦੀਪਕ ਅਬਰੋਲ, ਮਨਜੋਤ ਰਾਣਾ ਬਲਾਕ ਪ੍ਰਧਾਨ , ਬੀਡੀਸੀ ਮਨਜੀਤ, ਬੀਡੀਸੀ ਜਾਂਦਲਾ, ਰਾਹੁਲ ਸੋਨੀ, ਰਕੇਸ਼ ਵਰਮਾ, ਸ਼ਿਵ ਕੁਮਾਰ ਵਰਮਾ, ਹੁਸ਼ਿਆਰ ਸਿੰਘ ਭੱਲੜੀ, ਗੁਰਨਾਮ ਸਿੰਘ ਭੱਲੜੀ ਪਿ੍ੰਸੀਪਲ , ਦਇਆ ਸਿੰਘ ਸਿੱਖਿਆ ਕੋਆਰਡੀਨੇਟਰ , ਦਲਜੀਤ ਸਿੰਘ ਨਾਨਗਰਾ, ਅੰਕੁਸ਼, ਨਿਤਿਨ, ਨਰਿੰਦਰ ਸਿੰਘ ਨਿੰਦੀ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਮਰੀਕਨ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕਾਮਰੇਡਾਂ ਨੇ ਅਰਥੀ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੀ 100ਵੀਂ ਜੈਅੰਤੀ ਭਾਜਪਾ ਵਲੋਂ ਸਟਾਫ਼ ਕਲੱਬ ਨੰਗਲ ਵਿਖੇ ਮਨਾਈ <br/>
Ad Position 24