17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸੜਕ ਹਾਦਸੇ ਵਿਚ ਸੀਨੀਅਰ ਪੁਲਿਸ ਕਾਂਸਟੇਬਲ ਦੀ ਮੌਤ, ਦੂਜਾ ਸਾਥੀ ਗੰਭੀਰ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 05-01-2026
ਨੂਰਪੁਰ ਬੇਦੀ, 4 ਜਨਵਰੀ (ਰਾਜੇਸ਼ ਚੌਧਰੀ ਤਖਤਗੜ੍ਹ/ ਹਰਦੀਪ ਢੀਂਡਸਾ)-ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਨੂਰਪੁਰ ਬੇਦੀ ਪੁਲਿਸ ਥਾਣੇ ਵਿਖੇ ਤੈਨਾਤ ਪੁਲਿਸ ਦੇ ਇੱਕ ਸੀਨੀਅਰ ਪੁਲਿਸ ਕਾਂਸਟੇਬਲ ਜਸਵੰਤ ਸਿੰਘ ਵਾਸੀ ਅਵਾਨਕੋਟ ਥਾਣਾ ਕੀਰਤਪੁਰ ਸਾਹਿਬ ਦੀ ਮੌਤ ਹੋ ਗਈ, ਜਦਕਿ ਉਸ ਦਾ ਦੂਜਾ ਸਾਥੀ ਸੀਨੀਅਰ ਪੁਲਿਸ ਕਾਂਸਟੇਬਲ ਸੁਖਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਇਹ ਹਾਦਸਾ ਰਾਧਾ ਸੁਆਮੀ ਸਤਿਸੰਗ ਘਰ, ਨੂਰਪੁਰ ਬੇਦੀ ਨੇੜੇ ਵਾਪਰਿਆ | ਪੁਲਿਸ ਵਲੋਂ ਦਰਜ ਕੀਤੀ ਐਫ਼.ਆਈ.ਆਰ.ਅਨੁਸਾਰ ਜ਼ਖ਼ਮੀ ਪੁਲਿਸ ਮੁਲਾਜ਼ਮ ਸੁਖਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਹਜ਼ਾਰਾ ਨੇ ਬਿਆਨ ਦਿੱਤਾ ਕਿ 3 ਜਨਵਰੀ ਦੀ ਰਾਤ ਉਹ ਆਪਣੇ ਸਾਥੀ ਸੀਨੀਅਰ ਕਾਂਸਟੇਬਲ ਜਸਵੰਤ ਸਿੰਘ ਦੇ ਨਾਲ ਰਾਤ ਕਰੀਬ 11.30 ਵਜੇ ਨਾਈਟ ਗਸ਼ਤ ਸਬੰਧੀ ਪ੍ਰਾਈਵੇਟ ਕਾਰ ਵਿਚ ਸਵਾਰ ਹੋ ਕੇ ਹਿਆਤਪੁਰ ਮਾਰਕੀਟ ਤੋਂ ਨੂਰਪੁਰ ਬੇਦੀ ਵਾਪਸ ਆ ਰਹੇ ਸਨ | ਜਦੋਂ ਉਹ ਜੱਟਪੁਰ ਤੋਂ ਅੱਗੇ ਸਤਸੰਗ ਘਰ ਦੇ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਇੱਕ ਕਾਰ ਨੇ ਉਨ੍ਹਾਂ ਦੀ ਕਾਰ ਨਾਲ ਟੱਕਰ ਮਾਰ ਦਿੱਤੀ, ਜਿਸ ਕਾਰਨ ਪੁਲਿਸ ਦੀ ਗੱਡੀ ਬੇਕਾਬੂ ਹੋ ਕੇ ਸੜਕ ਕੰਢੇ ਦਰੱਖ਼ਤ ਨਾਲ ਜਾ ਟਕਰਾਈ | ਇਸ ਹਾਦਸੇ ਵਿਚ ਪੁਲਿਸ ਮੁਲਾਜ਼ਮ ਜਸਵੰਤ ਸਿੰਘ ਗੱਡੀ 'ਚ ਫਸ ਗਿਆ, ਜਦਕਿ ਮੈਂ ਕਿਸੇ ਤਰ੍ਹਾਂ ਗੱਡੀ ਤੋਂ ਬਾਹਰ ਆ ਗਿਆ | ਘਟਨਾ ਮੌਕੇ ਆਲੇ-ਦੁਆਲੇ ਦੇ ਰਾਹਗੀਰ ਮੌਕੇ 'ਤੇ ਇਕੱਠੇ ਹੋ ਗਏ | ਇਸ ਦੌਰਾਨ ਮੌਕੇ 'ਤੇ ਪਹੁੰਚੀ ਪੁਲਿਸ ਪਾਰਟੀ ਵਲੋਂ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਇਲਾਜ ਲਈ ਗੁਰਦੇਵ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਸਵੰਤ ਸਿੰਘ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ, ਜਦਕਿ ਸੁਖਵਿੰਦਰ ਸਿੰਘ ਨੂੰ ਇਲਾਜ ਲਈ ਦਾਖ਼ਲ ਕਰ ਲਿਆ ਗਿਆ | ਜਸਵੰਤ ਸਿੰਘ ਦੀ ਮਿ੍ਤਕ ਦੇਹ ਨੂੰ ਪੋਸਟਮਾਰਟਮ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ ਹੈ | ਪੁਲਿਸ ਨੇ ਅਣਪਛਾਤੇ ਕਾਰ ਚਾਲਕ ਵਿਰੁੱਧ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਆਈ ਓ ਇੰਸਪੈਕਟਰ ਬਲਵੀਰ ਚੰਦ ਨੇ ਕਿਹਾ ਕਿ ਕਥਿਤ ਦੋਸ਼ੀ ਵਾਹਨ ਚਾਲਕ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |


Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੰਦਪੁਰ ਬੇਲਾ ਜੋਨ ਵਲੋਂ ਸਜਾਇਆ ਨਗਰ ਕੀਰਤਨ <br/> ਅਗਲੀ ਖ਼ਬਰ ਅਮਰੀਕਨ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕਾਮਰੇਡਾਂ ਨੇ ਅਰਥੀ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ <br/>
Ad Position 24