ਸ੍ਰੀ ਅਨੰਦਪੁਰ ਸਾਹਿਬ, 4 ਜਨਵਰੀ (ਜੇ ਐਸ ਨਿੱਕੂਵਾਲ)-ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚੰਦਪੁਰ ਬੇਲਾ ਜ਼ੋਨ ਦੀ ਸੰਗਤ ਵਲੋਂ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਦਰਜਨਾਂ ਪਿੰਡਾਂ ਦੇ ਵੱਡੀ ਗਿਣਤੀ ਵਿਚ ਸੰਗਤ ਵਲੋਂ ਸ਼ਮੂਲੀਅਤ ਕੀਤੀ ਗਈ | ਸਾਰਿਆਂ ਤੋਂ ਪਹਿਲਾਂ ਪਿੰਡ ਚੰਦਪੁਰ ਬੇਲਾ ਦੇ ਗੁਰਦੁਆਰਾ ਨੀਰਾ ਸਾਹਿਬ ਪਾਤਸ਼ਾਹੀ ਛੇਵੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ |ਉਪਰੰਤ ਧਾਰਮਿਕ ਦੀਵਾਨ ਵਿਚ ਵੱਡੀ ਗਿਣਤੀ ਰਾਗੀ ਢਾਡੀ ਜਥਿਆਂ ਵਲੋਂ ਸੰਗਤ ਨੂੰ ਇਲਾਹੀ ਬਾਣੀ ਨਾਲ ਜੋੜਿਆ ਗਿਆ | ਉੱਥੇ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨ ਜ਼ੋਗਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਬਾਬਾ ਖੱੜਕ ਸਿੰਘ ਵਲੋਂ ਸੰਗਤ ਨੂੰ ਦਸਮੇਸ਼ ਪਿਤਾ ਦੇ ਜੀਵਨ 'ਤੇ ਚਾਨਣਾ ਪਾਇਆ ਗਿਆ | ਇਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸ਼ੁਰੂ ਹੋਇਆ ਜ਼ੋ ਕਿ ਗੱਜਪੁਰ ਬੇਲਾ, ਹਰੀਵਾਲ, ਮਹਿੰਦਲੀ ਕਲਾਂ, ਨਿੱਕੂਵਾਲ, ਮਟੌਰ, ਡੇਰਾ ਨਿਰਮਨ ਬੁੰਗਾ, ਮੁਹੱਲਾ ਸੰਤਗੜ੍ਹ, ਪੰਜ ਪਿਆਰਾ ਪਾਰਕ, ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਹੁੰਦਾ ਹੋਇਆ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਜਿੱਥੇ ਸੰਗਤ ਵਲੋਂ ਰਸਤਿਆਂ ਦੀ ਭਰਪੂਰ ਸਜਾਵਟ ਕੀਤੀ ਹੋਈ ਸੀ, ਉੱਥੇ ਹੀ ਸਭਾ ਸੁਸਾਇਟੀਆਂ ਵਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸੀ | ਅੰਤ ਵਿਚ ਸਭਾ ਦੇ ਪ੍ਰਧਾਨ ਜਥੇਦਾਰ ਮਟੌਰ ਵਲੋਂ ਸਾਰੀਆਂ ਸ਼ਖ਼ਸੀਅਤਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ | ਇਸ ਮੌਕੇ ਡਾ. ਰਾਮ ਆਸਰਾ ਸਿੰਘ, ਨਿਰਮਲ ਸਿੰਘ ਹਰੀਵਾਲ, ਮਾ. ਹਰੀਸ਼ ਚੰਦਰ, ਤਰਲੋਚਨ ਸਿੰਘ, ਪਿ੍ੰਸੀਪਲ ਸੁਖਵਿੰਦਰ ਸਿੰਘ, ਗੁਰਬਚਨ ਸਿੰਘ ਲੋਧੀਪੁਰ, ਹਰਵਿੰਦਰ ਸਿੰਘ, ਬਲਦੇਵ ਸਿੰਘ, ਬਾਬਾ ਬਲਵਿੰਦਰ ਸਿੰਘ, ਕਰਨੈਲ ਸਿੰਘ, ਸਰਪੰਚ ਅਵਤਾਰ ਸਿੰਘ ਫੱਲੀ, ਸੋਹਣ ਸਿੰਘ ਨਿੱਕੂਵਾਲ, ਹਰਜਿੰਦਰ ਸਿੰਘ ਗੱਜਪੁਰ, ਹਰਪਾਲ ਸਿੰਘ ਗੱਜਪੁਰ, ਜ਼ੋਗਾ ਸਿੰਘ ਚੰਦਪੁਰ, ਕਰਨੈਲ ਸਿੰਘ ਚੰਦਪੁਰ, ਨਿਰਮਲ ਸਿੰਘ ਹਰੀਵਾਲ, ਰਘਵੀਰ ਸਿੰਘ ਹਰੀਵਾਲ, ਸਾਧਾ ਸਿੰਘ ਹਰੀਵਾਲ, ਡਾ. ਗੁਲਜਾਰ ਸਿੰਘ ਗੱਜਪੁਰ, ਮਨਜੀਤ ਸਿੰਘ ਤੰਬੜ, ਚੂਹੜ ਸਿੰਘ ਬੱਢਲ, ਕੁਲਦੀਪ ਸਿੰਘ ਮਠਾੜੂ, ਗੁਰਮੀਤ ਸਿੰਘ ਬੱਬੀ, ਹੀਰਾ ਸਿੰਘ ਤੰਬੜ, ਸੰਤੋਖ ਸਿੰਘ, ਗੁਰਨਾਮ ਸਿੰਘ ਫੋਰਮੈਨ, ਹਰੀ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ |