17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਨੈਸ਼ਨਲ ਪੱਧਰੀ ਹੈਂਡਬਾਲ ਟੂਰਨਾਮੈਂਟ ਕਰਵਾਇਆ <br/>

Ad Position 21
No active advertisement
ਨੈਸ਼ਨਲ ਪੱਧਰੀ ਹੈਂਡਬਾਲ ਟੂਰਨਾਮੈਂਟ ਦੌਰਾਨ ਜੇਤੂ ਹਿਮਾਚਲ ਦੀ ਟੀਮ ਨੂੰ ਇਨਾਮ ਦਿੰਦੇ ਹੋਏ ਪ੍ਰਬੰਧਕ | <br/> 05-01-2026
ਮੋਰਿੰਡਾ, 4 ਜਨਵਰੀ (ਪਿ੍ਤਪਾਲ ਸਿੰਘ)-ਦਸਮੇਸ਼ ਸਪੋਰਟਸ ਕਲੱਬ ਮੋਰਿੰਡਾ ਵਲੋਂ ਤਿੰਨ ਰੋਜ਼ਾ ਨੈਸ਼ਨਲ ਪੱਧਰੀ ਹੈਂਡਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਪੰਜਾਬ ਤੋਂ ਇਲਾਵਾ ਹਰਿਆਣਾ, ਉਤਰ ਪ੍ਰਦੇਸ਼, ਹਿਮਾਚਲ, ਮੱਧ ਪ੍ਰਦੇਸ਼, ਚੰਡੀਗੜ੍ਹ ਆਦਿ ਦੀਆਂ ਨਾਮਵਰ ਟੀਮਾਂ ਨੇ ਭਾਗ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਜਨਰਲ ਚੌਧਰੀ ਰਾਜੇਸ਼ ਕੁਮਾਰ ਸੰਮਾਂ ਨੇ ਦੱਸਿਆ ਕਿ ਇਸ ਟੂਰਨਾਮੈਂਟ ਦਾ ਉਦਘਾਟਨ ਹਲਕਾ ਵਿਧਾਇਕ ਨੇ ਕੀਤਾ ਜਦੋਂ ਕਿ ਟੂਰਨਾਮੈਂਟ ਦੀ ਪ੍ਰਧਾਨਗੀ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ ਨੇ ਕੀਤੀ | ਇਸ ਟੂਰਨਾਮੈਂਟ ਦੌਰਾਨ ਵਿਚ ਲੜਕਿਆਂ ਦੇ ਹੋਏ ਹੈਂਡਬਾਲ ਮੁਕਾਬਲੇ ਵਿਚ ਦਸਮੇਸ਼ ਸਪੋਰਟਸ ਕਲੱਬ ਮੋਰਿੰਡਾ ( ਪੰਜਾਬ) ਦੀ ਟੀਮ ਨੇ ਪਹਿਲਾ ਸਥਾਨ ਜਿੱਤ ਕੇ ਗੋਲਡ ਮੈਡਲ ਤੇ ਕਬਜ਼ਾ ਕੀਤਾ | ਇਸੇ ਤਰ੍ਹਾਂ ਲੜਕੀਆਂ ਦੇ ਹੋਏ ਹੈਂਡਬਾਲ ਮੁਕਾਬਲੇ ਵਿਚ ਐਲ.ਪੀ.ਯੂ ਹਿਮਾਚਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਤੇ ਕਬਜ਼ਾ ਕੀਤਾ | ਉਨ੍ਹਾਂ ਦੱਸਿਆ ਕਿ ਲੜਕਿਆਂ ਦੇ ਹੈੱਡ ਬਾਲ ਮੁਕਾਬਲੇ ਵਿਚ ਮੇਜ਼ਬਾਨ ਦਸਮੇਸ਼ ਸਪੋਰਟਸ ਕਲੱਬ ਮੋਰਿੰਡਾ ਪੰਜਾਬ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਜਦੋਂ ਕਿ ਕੁਰਾਲੀ ਜ਼ਿਲ੍ਹਾ ਮੁਹਾਲੀ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਹਾਸਲ ਕੀਤਾ | ਇਸੇ ਤਰ੍ਹਾਂ ਲੜਕੀਆਂ ਦੇ ਹੋਏ ਹੈਂਡਬਾਲ ਮੁਕਾਬਲੇ ਵਿਚ ਐਲ.ਪੀ.ਯੂ ਹਿਮਾਚਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਜਦੋਂ ਕਿ ਪਾਣੀਪਤ ਹਰਿਆਣਾ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਜਿੱਤਿਆ | ਇਸ ਟੂਰਨਾਮੈਂਟ ਦੌਰਾਨ ਪਰਮਜੀਤ ਪੰਮਾ ਨੂੰ ਬੈਸਟ ਗੋਲ ਕੀਪਰ ਅਤੇ ਗੋਰਵ ਰਾਣਾ ਅਤੇ ਅਰੁਣ ਸ਼ਰਮਾ ਨੂੰ ਵੈਸਟ ਪਲੇਅਰ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ | ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬੀਰਦਵਿੰਦਰ ਸਿੰਘ ਬੱਲਾਂ, ਜਗਦੇਵ ਸਿੰਘ ਭਟੋਆ ਪ੍ਰਧਾਨ ਨਗਰ ਕੌਂਸਲ ਮੋਰਿੰਡਾ ਅਤੇ ਉੱਘੇ ਸਮਾਜ ਸੇਵਕ ਮਨਦੀਪ ਸਿੰਘ ਬਾਜਵਾ ਨੇ ਕੀਤੀ | ਇਸ ਮੌਕੇ ਬੀਰਦਵਿੰਦਰ ਸਿੰਘ ਬਲਾਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਜਿੱਤ, ਹਾਰ ਬਹੁਤਾ ਮਾਇਨਾ ਨਹੀਂ ਰੱਖਦਾ ਬਲਕਿ ਮਾਇਨਾ ਰੱਖਦਾ ਹੈ ਮੈਦਾਨ ਵਿਚ ਨਿੱਤਰਨਾ, ਆਪਣੀ ਕਲਾ, ਤਾਕਤ ਦਾ ਪ੍ਰਦਰਸ਼ਨ ਕਰਨਾ | ਉਨ੍ਹਾਂ ਸਮੂਹ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੀ ਹਰ ਸੰਭਵ ਮਦਦ ਕਰਦੇ ਰਹਿਣਗੇ | ਇਸ ਮੌਕੇ ਆਪ ਆਗੂ ਨਵਦੀਪ ਸਿੰਘ ਟੋਨੀ, ਜਗਤਾਰ ਸਿੰਘ ਘੜੂੰਆਂ,ਸਮਾਜ ਸੇਵਕ ਮਨਦੀਪ ਸਿੰਘ ਬਾਜਵਾ, ਪਰਮਿੰਦਰ ਸਿੰਘ ਢੀਂਡਸਾ ਪੀ ਏ ਡੀ ਬੈਂਕ ਦੇ ਵਾਇਸ ਚੇਅਰਮੈਨ ਕਰਨੈਲ ਸਿੰਘ ਜੀਤ, ਸੀਨੀਅਰ ਕਾਂਗਰਸੀ ਆਗੂ ਹਰਮਿੰਦਰ ਸਿੰਘ ਲੱਕੀ, ਸਮਾਜ ਸੇਵਕ ਦਵਿੰਦਰ ਸਿੰਘ ਦੇਵਗਨ, ਕਲੱਬ ਦੇ ਸਰਪ੍ਰਸਤ ਰੁਪਿੰਦਰ ਸਿੰਘ ਨੰਬਰਦਾਰ , ਕਿ੍ਸ਼ਨ ਰਾਣਾ ਚੇਅਰਮੈਨ, ਕੁਮਾਰ ਸ਼ਮਾ ਜਨਰਲ ਸਕੱਤਰ, ਪਵਨ ਕੁਮਾਰ ਸਕੱਤਰ, ਸੁਰਿੰਦਰ ਸਿੰਦਰੀ ਧਰਮਿੰਦਰ ਮੱਟੂ, ਪਵਨ ਕੁਮਾਰ, ਹਰਚਰਨ ਸਿੰਘ ਫੋਜੀ , ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਹਰਜੀਤ ਸਿੰਘ ਸੋਢੀ, ਸੰਗਤ ਪਰਮਸਿੰਘ ਭਾਮੀਆਂ, ਸੰਦੀਪ ਕੁਮਾਰ ਸੋਨੂੰ, ਸੁਰਜੀਤ ਕੁਮਾਰ, ਵਰਿੰਦਰ ਸਿੰਘ, ਰਿੰਪੀ ਕੁਮਾਰ, ਸੁਖਦੀਪ ਸਿੰਘ ਭੰਗੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕੀਤਾ ਹਰਪਾਲ ਸਿੰਘ ਪਾਲੀ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਨਹੀਂ ਰਹੇ ਬਿਜਲੀ ਵਿਭਾਗ ਤੋਂ ਸੇਵਾ ਮੁਕਤ ਹੋਏ ਗਿਆਨ ਸਿੰਘ ਲੋਧੀਪੁਰ <br/>
Ad Position 24