ਕਾਹਨਪੁਰ ਖੂਹੀ, 4 ਜਨਵਰੀ (ਗੁਰਬੀਰ ਸਿੰਘ ਵਾਲੀਆ)-ਪਿਛਲੇ ਦਿਨੀਂ ਕਾਹਨਪੁਰ ਖੂਹੀ ਨਿਵਾਸੀ ਅਤੇ ਉੱਘੇ ਸਮਾਜ ਸੇਵੀ ਹਰਪਾਲ ਸਿੰਘ ਪਾਲੀ ਦੇ ਪਿਤਾ ਸ. ਸਤਨਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਕ ਆਗੂਆਂ ਵਲੋਂ ਉਨ੍ਹਾਂ ਦੇ ਘਰ ਪੁੱਜ ਕੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ | ਇਸ ਮੌਕੇ ਹਲਕਾ ਰੂਪਨਗਰ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਅੱਜ ਉਚੇਚੇ ਤੌਰ 'ਤੇ ਹਰਪਾਲ ਸਿੰਘ ਪਾਲੀ ਦੇ ਘਰ ਪੁੱਜੇ | ਉਨ੍ਹਾਂ ਨੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਦਿਆਂ ਕਿਹਾ ਕਿ ਸ. ਸਤਨਾਮ ਸਿੰਘ ਬਹੁਤ ਹੀ ਸਾਊ, ਨੇਕ ਦਿਲ, ਇਮਾਨਦਾਰ, ਲੋੜਵੰਦਾਂ ਦੀ ਮਦਦ ਕਰਨ ਵਾਲੇ ਅਤੇ ਧਾਰਮਿਕ ਬਿਰਤੀ ਦੇ ਮਾਲਕ ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਸਿੱਖ ਮਰਿਆਦਾ ਅਨੁਸਾਰ ਬਤੀਤ ਕੀਤਾ | ਸ੍ਰ ਸੰਦੋਆ ਨੇ ਕਿਹਾ ਕਿ ਆਪਣੇ ਸਵਰਗਵਾਸੀ ਪਿਤਾ ਦੇ ਦਰਸਾਏ ਮਾਰਗ ਅਨੁਸਾਰ ਉਨ੍ਹਾਂ ਦਾ ਸਪੁੱਤਰ ਵੀ ਜਿੱਥੇ ਸਮਾਜ ਸੇਵਾ ਦੇ ਖੇਤਰ ਵਿਚ ਵੱਡਾ ਯੋਗਦਾਨ ਪਾ ਰਹੇ ਹਨ, ਉੱਥੇ ਹੀ ਜੰਗਲੀ ਤੇ ਬੇਸਹਾਰਾ ਜੀਵ ਜੰਤੂਆਂ ਦੀ ਰੱਖਿਆ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ | ਇਸ ਮੌਕੇ ਉਨ੍ਹਾਂ ਨਾਲ ਸ਼ਮਸ਼ੇਰ ਸਿੰਘ ਡੂਮੇਵਾਲ ਜਸਪਾਲ ਸਿੰਘ ਜੱਸਾ ਅਤੇ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ |