17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪਿੰਡ ਸੁੱਖੋ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ 61 ਫੁੱਟ ਉੱਚਾ ਨਿਸ਼ਾਨ ਸਾਹਿਬ ਝੁਲਾਇਆ <br/>

Ad Position 21
No active advertisement
ਅਜੀਤ ਡੈਸਕ 05-01-2026
ਮੋਰਿੰਡਾ, 4 ਜਨਵਰੀ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਸੁੱਖੋ ਮਾਜਰਾ ਵਿਖੇ ਗੁਰਦੁਆਰਾ ਧੰਨ-ਧੰਨ ਮਾਤਾ ਗੁਜਰ ਕੌਰ ਸਾਹਿਬ ਵਿਖੇ 61 ਫੁੱਟ ਉੱਚੇ ਨਿਸ਼ਾਨ ਸਾਹਿਬ ਝੁਲਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਧੰਨ-ਧੰਨ ਮਾਤਾ ਗੁਜਰ ਕੌਰ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗਿਆਨੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ | ਇਸ ਮੌਕੇ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਨਵੇਂ ਬਣਾਏ ਹਾਈਡਰੋਲਕ 61 ਫੁੱਟ ਉੱਚੇ ਨਿਸ਼ਾਨ ਸਾਹਿਬ ਝੁਲਾਏ ਗਏ | ਉਨ੍ਹਾਂ ਦੱਸਿਆ ਕਿ ਇਹ ਨਿਸ਼ਾਨ ਸਾਹਿਬ 3 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਠੇਕੇਦਾਰ ਬਲਵੀਰ ਸਿੰਘ ਮਿਸਤਰੀ ਅਮਨਦੀਪ ਮੁੰਡੇ, ਲਾਲਾ, ਰਿੰਪਾ, ਰੋਮੀ, ਮੋਰਿੰਡਾ ਵਾਲਿਆਂ ਦੀ ਟੀਮ ਵਲੋਂ ਨਵੀਂ ਤਕਨੀਕ ਨਾਲ ਹਾਈਡਰੋਲਕ ਜੈਕ ਵਾਲਾ ਤਿਆਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ 5 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਇਸ ਮੌਕੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾਵੇਗਾ ਜਿਸ ਵਿਚ ਹੱਡੀਆਂ, ਲੇਡੀਜ਼ ਦੇ ਮਾਹਿਰ ਸਪੈਸ਼ਲਿਸਟ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦਾ ਮੁਫ਼ਤ ਚੈੱਕ ਅੱਪ ਕੀਤਾ ਜਾਵੇਗਾ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ | ਇਸ ਮੌਕੇ ਨੰਬਰਦਾਰ ਕੁਲਵੰਤ ਸਿੰਘ, ਸਾਬਕਾ ਬਲਾਕ ਸੰਮਤੀ ਅਵਤਾਰ ਸਿੰਘ, ਸਾਬਕਾ ਸਰਪੰਚ ਜਗਤਾਰ ਸਿੰਘ, ਸਾਬਕਾ ਸਰਪੰਚ ਕੇਸਰ ਸਿੰਘ, ਸਾਬਕਾ ਸਰਪੰਚ ਗੁਲਜਾਰ ਸਿੰਘ, ਸਾਬਕਾ ਪੰਚ ਜਸਪਾਲ ਸਿੰਘ, ਨੰਬਰਦਾਰ ਧਰਮਵੀਰ ਸਿੰਘ, ਅਵਤਾਰ ਸਿੰਘ ਸੰਧੂ, ਮਨਜੋਤ ਸਿੰਘ ਸੰਧੂ, ਪਰਮਵੀਰ ਸਿੰਘ ਬਲਿੰਗ, ਲਾਹੌਰ ਸਿੰਘ, ਬਿਕਰਮ ਸਿੰਘ ਵਿੱਕੀ, ਠੇਕੇਦਾਰ ਜਸਵੀਰ ਸਿੰਘ, ਹੈਡ ਗ੍ਰੰਥੀ ਗਿਆਨੀ ਰਣਧੀਰ ਸਿੰਘ, ਜਸ਼ਨ ਸਹਰਾਣਾ, ਗੁਰਦੀਸ਼ ਸਿੰਘ, ਹਰਿੰਦਰ ਸਿੰਘ, ਰੁਪਿੰਦਰ ਸਿੰਘ ਫ਼ੌਜੀ, ਜਰਨੈਲ ਸਿੰਘ, ਕੁਲਵਿੰਦਰ ਸਿੰਘ, ਬੀਬੀ ਕੁਲਜੀਤ ਕੌਰ, ਛਿੰਦਰ ਕੌਰ, ਮਨਜੀਤ ਕੌਰ, ਗੁਰਮੀਤ ਕੌਰ, ਪਰਮਜੀਤ ਕੌਰ, ਹਰਪ੍ਰੀਤ ਕੌਰ, ਸੁਖਮਨ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਪ੍ਰਚਾਰ ਕਮੇਟੀ ਨੇ ਸਜਾਇਆ 21ਵਾਂ ਸਰਬ ਸਾਂਝਾ ਮਹਾਨ ਨਗਰ ਕੀਰਤਨ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕੀਤਾ ਹਰਪਾਲ ਸਿੰਘ ਪਾਲੀ ਨਾਲ ਦੁੱਖ ਸਾਂਝਾ
Ad Position 24