17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਚ ਸੱਤ ਰੋਜ਼ਾ ਕੌਮੀ ਏਕਤਾ ਕੈਂਪ ਸਫ਼ਲਤਾਪੂਰਵਕ ਸਮਾਪਤ <br/>

Ad Position 21
No active advertisement
ਅਜੀਤ ਡੈਸਕ 05-01-2026
ਸ੍ਰੀ ਅਨੰਦਪੁਰ ਸਾਹਿਬ, 4 ਜਨਵਰੀ (ਜੇ ਐਸ ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਯੂਥ ਪ੍ਰੋਜੈਕਟ ਨਵੀਂ ਦਿੱਲੀ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਇਆ ਸੱਤ ਰੋਜ਼ਾ ਅੰਤਰ-ਧਰਮ ਭਾਈਚਾਰਕ ਸਾਂਝ ਅਤੇ ਕੌਮੀ ਏਕਤਾ ਕੈਂਪ ਸਫਲਤਾਪੂਰਵਕ ਸਮਾਪਤ ਹੋ ਗਿਆ | ਕੈਂਪ ਦੌਰਾਨ ਮੈਂਬਰ ਸ਼ੋ੍ਰਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਅਤੇ ਸਿੱਖ ਇਤਿਹਾਸ ਵਿਚ ਸਭ ਤੋਂ ਵੱਧ ਦੇਸ ਦੀ ਆਜ਼ਾਦੀ ਲਈ ਸ਼ਹਾਦਤਾਂ ਪੰਜਾਬ ਦੇ ਹਿੱਸੇ ਆਈਆਂ ਹਨ | ਉਨ੍ਹਾਂ ਕਿਹਾ ਕਿ ਸਿੱਖ ਕੌਮ ਹਮੇਸ਼ਾ ਸੇਵਾ ਤੇ ਸ਼ਹਾਦਤਾਂ ਲਈ ਤਿਆਰ ਰਹਿੰਦੀ ਹੈ | ਇਸ ਮੌਕੇ ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਆਈਆਂ ਹੋਈਆਂ ਸਾਰੀਆਂ ਸ਼ਖ਼ਸੀਅਤਾਂ ਨੂੰ ਜੀ ਆਇਆਂ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਨੌਜਵਾਨਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਪਰੰਤ ਆਈਆਂ ਹੋਈਆਂ ਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਕੈਂਪ ਦਾ ਉਦੇਸ਼ ਵਿਦਿਆਰਥੀਆਂ ਵਿਚ ਕੌਮੀ ਏਕਤਾ, ਸਮਾਜਿਕ ਜ਼ਿੰਮੇਵਾਰੀ ਅਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਨਾ ਸੀ | ਕੈਂਪ ਦੌਰਾਨ ਵਲੰਟੀਅਰਾਂ ਨੇ ਪੰਜਾਬ ਦੇ ਸਭਿਆਚਾਰ ਅਤੇ ਸਿੱਖ ਇਤਿਹਾਸ ਸਬੰਧੀ ਵਡਮੁੱਲੀਆਂ ਜਾਣਕਾਰੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਡਾ. ਭੀਮ ਇੰਦਰ ਸਿੰਘ, ਡਾ. ਡੈਨੀ ਸ਼ਰਮਾ, ਬਲਕਰਨ ਸਿੰਘ ਬਰਾੜ, ਉਸਤਾਦ ਵਿਜੇ ਯਮਲਾ, ਵਧੀਕ ਮੈਨੇਜਰ ਹਰਦੇਵ ਸਿੰਘ, ਪ੍ਰੋ. ਜਗਪਿੰਦਰਪਾਲ ਸਿੰਘ, ਡਾ. ਵੀਰਪਾਲ ਸਿੰਘ, ਪ੍ਰੋ. ਰਵਿੰਦਰ ਸਿੰਘ, ਡਾ. ਗੁਰਦੇਵ ਸਿੰਘ ਸਿੱਧੂ, ਸੇਵਾ ਮੁਕਤ ਅਜੇ ਪਾਂਡੇ, ਡਾ. ਅਮਰੀਕ ਸਿੰਘ ਕਲੇਰ, ਸਤਪਾਲ ਅਸੀਮ, ਪਰਮਿੰਦਰ ਭਲਵਾਨ, ਜਤਿੰਦਰ ਗਰੇਵਾਲ, ਸੰਜੇ ਰਾਏ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਲੰਟੀਅਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੜਕ ਸੁਰੱਖਿਆ ਮਹੀਨੇ ਦੇ ਮੱਦੇਨਜ਼ਰ ਮੁਬਾਰਿਕਪੁਰ ਟ੍ਰੈਫਿਕ ਪੁਲਿਸ ਨੇ ਵਾਹਨਾਂ 'ਤੇ ਲਗਾਏ ਰਿਫਲੈਕਟਰ ਅਗਲੀ ਖ਼ਬਰ ਖ਼ਾਲਸਾ ਪ੍ਰਚਾਰ ਕਮੇਟੀ ਨੇ ਸਜਾਇਆ 21ਵਾਂ ਸਰਬ ਸਾਂਝਾ ਮਹਾਨ ਨਗਰ ਕੀਰਤਨ <br/>
Ad Position 24