17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸੜਕ ਸੁਰੱਖਿਆ ਮਹੀਨੇ ਦੇ ਮੱਦੇਨਜ਼ਰ ਮੁਬਾਰਿਕਪੁਰ ਟ੍ਰੈਫਿਕ ਪੁਲਿਸ ਨੇ ਵਾਹਨਾਂ 'ਤੇ ਲਗਾਏ ਰਿਫਲੈਕਟਰ

Ad Position 21
No active advertisement
ਅਜੀਤ ਡੈਸਕ 05-01-2026
ਡੇਰਾਬੱਸੀ, 4 ਜਨਵਰੀ (ਗੁਰਮੀਤ ਸਿੰਘ)-ਸੜਕ ਸੁਰੱਖਿਆ ਮਹੀਨੇ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਵਲੋਂ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਲੜੀ ਤਹਿਤ ਮੁਬਾਰਿਕਪੁਰ ਟ੍ਰੈਫਿਕ ਪੁਲਿਸ ਇੰਚਾਰਜ ਹਰਕੇਸ਼ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਵਾਹਨਾਂ 'ਤੇ ਰਿਫਲੈਕਟਰ ਲਗਾਏ ਅਤੇ ਥ੍ਰੀ ਵ੍ਹੀਲਰ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ | ਇਸ ਦੌਰਾਨ ਟ੍ਰੈਫਿਕ ਇੰਚਾਰਜ ਨੇ ਟਰੱਕਾਂ, ਟਰਾਲੀਆਂ, ਥ੍ਰੀ ਵਹੀਲਰਾਂ ਅਤੇ ਹੋਰ ਵਾਹਨਾਂ ਦੇ ਪਿੱਛੇ ਚਮਕਦਾਰ ਰਿਫਲੈਕਟਰ ਲਗਵਾਏ | ਇਸ ਮੌਕੇ ਉਨ੍ਹਾਂ ਦੱਸਿਆ ਕਿ ਧੁੰਦ ਦੇ ਦਿਨਾਂ 'ਚ ਇਹ ਰਿਫਲੈਕਟਰ ਦੂਰੋਂ ਚਮਕਦੇ ਹਨ, ਜਿਸ ਨਾਲ ਪਿੱਛੋਂ ਆਉਣ ਵਾਲੇ ਵਾਹਨਾਂ ਨੂੰ ਅੱਗੇ ਜਾ ਰਹੇ ਵਾਹਨ ਦਾ ਪਤਾ ਲੱਗ ਜਾਂਦਾ ਹੈ ਅਤੇ ਹਾਦਸਾ ਹੋਣ ਤੋਂ ਬਚਾਅ ਰਹਿੰਦਾ ਹੈ | ਇਸ ਮੌਕੇ ਚੈਕਿੰਗ ਦੌਰਾਨ ਪੁਲਿਸ ਟੀਮ ਨੇ ਚਾਲਕਾਂ ਨੂੰ ਸੀਟ ਬੈਲਟ ਲਗਾਉਣ, ਹੈਲਮੇਟ ਪਹਿਨਣ ਅਤੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਨਾ ਕਰਨ ਦੀ ਸਖ਼ਤ ਹਦਾਇਤ ਕੀਤੀ | ਉਨ੍ਹਾਂ ਨੇ ਖਾਸ ਕਰਕੇ ਵਪਾਰਕ ਵਾਹਨਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਨੂੰ ਸਮਰੱਥਾ ਤੋਂ ਵੱਧ ਲੋਡ ਨਾ ਕਰਨ ਅਤੇ ਸੜਕ ਦੇ ਕਿਨਾਰੇ ਗਲਤ ਤਰੀਕੇ ਨਾਲ ਵਾਹਨ ਪਾਰਕ ਨਾ ਕਰਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਲੋਕਾਂ ਦੇ ਚਲਾਨ ਕੱਟਣਾ ਨਹੀਂ, ਬਲਕਿ ਉਨ੍ਹਾਂ ਦੀ ਜਾਨ ਦੀ ਸੁਰੱਖਿਆ ਕਰਨਾ ਹੈ | ਜੇਕਰ ਅਸੀਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਾਂਗੇ ਤਾਂ ਹੀ ਸੜਕੀ ਹਾਦਸਿਆਂ ਦੀ ਦਰ ਨੂੰ ਘਟਾਇਆ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੈਕਟਰ-79 ਵਿਖੇ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ <br/> ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਚ ਸੱਤ ਰੋਜ਼ਾ ਕੌਮੀ ਏਕਤਾ ਕੈਂਪ ਸਫ਼ਲਤਾਪੂਰਵਕ ਸਮਾਪਤ <br/>
Ad Position 24