17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਗੁਰਦੁਆਰਾ ਸੈਕਟਰ-79 ਵਿਖੇ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ <br/>

Ad Position 21
No active advertisement
ਅਜੀਤ ਡੈਸਕ 05-01-2026
ਐੱਸ. ਏ. ਐੱਸ. ਨਗਰ, 4 ਜਨਵਰੀ (ਪ੍ਰੋ. ਅਵਤਾਰ ਸਿੰਘ)-ਸਥਾਨਕ ਸੈਕਟਰ-79 ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਦਸਮ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਬਾਬਤ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਸੰਦੀਪ ਸਿੰਘ ਨੇ ਦੱਸਿਆ ਕਿ ਪਹਿਲਾਂ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਉਪਰੰਤ ਅਰਦਾਸ ਮਗਰੋਂ ਸ੍ਰੀ ਸੁਖਮਨੀ ਸਾਹਿਬ ਦੀਆਂ ਬੀਬੀਆਂ, ਭਾਈ ਅਮਰਜੀਤ ਸਿੰਘ ਰਾਗੀ ਗੁਰਦੁਆਰਾ ਸਹਿਬ, ਭਾਈ ਜਸਵੰਤ ਸਿੰਘ ਤੇ ਭਾਈ ਮੱਖਣ ਸਿੰਘ ਜੀ ਹਜ਼ੂਰੀ ਰਾਗੀ ਦਰਬਾਰ ਸਾਹਿਬ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਦੌਰਾਨ ਗੁਰੂ ਘਰ ਦੀ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਭਾਈ ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਦਾਨੀ ਸੱਜਣਾਂ ਅਤੇ ਪਰਿਵਾਰਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸੰਗਤਾਂ ਲਈ ਉਚੇਚੇ ਤੌਰ 'ਤੇ ਭਾਈ ਗੁਰਨਾਮ ਸਿੰਘ ਦੇ ਸਮੂਹ ਪਰਿਵਾਰ ਵਲੋਂ ਬਰੈਡ ਪਕੌੜੇ ਅਤੇ ਗਰਮ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਤੋਂ ਇਲਾਵਾ ਉਨ੍ਹਾਂ ਗੁਰਸੰਦੀਪ ਸਿੰਘ ਵਲੋਂ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਈਆਂ ਗਈਆਂ ਪ੍ਰਭਾਤ ਫੇਰੀਆਂ ਲਈ ਅਤੇ ਬੀਬੀਆਂ ਵਲੋਂ ਚਲਾਈ ਗਈ ਪਾਠਾਂ ਦੀ ਲੜੀ ਲਈ ਧੰਨਵਾਦ ਕੀਤਾ ਗਿਆ | ਇਸ ਮੌਕੇ ਗੁਰਮੀਤ ਸਿੰਘ, ਪਰਮਿੰਦਰ ਸਿੰਘ, ਇੰਦਰਜੀਤ ਸਿੰਘ, ਧਰਮਵੀਰ ਸਿੰਘ ਉਜਾਗਰ ਸਿੰਘ, ਹਰਜਿੰਦਰ ਸਿੰਘ, ਬਲਵੀਰ ਸਿੰਘ ਸਹੋਤਾ, ਦਰਸ਼ਨ ਸਿੰਘ, ਸੁਖਵਿੰਦਰ ਸਿੰਘ, ਅਵਤਾਰ ਸਿੰਘ, ਗੁਰਦੀਪ ਸਿੰਘ, ਹਰਜਿੰਦਰਪਾਲ ਸਿੰਘ, ਗੁਰਦੇਵ ਸਿੰਘ ਦਿਓਲ, ਬਹਾਦਰ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਬੀਬੀ ਰਮਿੰਦਰ ਕੌਰ, ਅਭਿਆਸ ਕੌਰ, ਬਲਜੀਤ ਕੌਰ, ਅਮਨਪ੍ਰੀਤ ਕੌਰ, ਜਸਵੀਰ ਕੌਰ ਅਤੇ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਵਲੋਂ ਸਮੂਹ ਕੀਰਤਨੀ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ |

Ad Position 22
No active advertisement
ਪਿਛਲੀ ਖ਼ਬਰ ਨੈੱਟਪਲੱਸ ਬ੍ਰਾਡਬੈਂਡ ਦੀ ਡੀਲਰਸ਼ਿਪ ਦੇ ਨਾਮ 'ਤੇ 30 ਲੱਖ ਰੁਪਏ ਦੀ ਠੱਗੀ <br/> ਅਗਲੀ ਖ਼ਬਰ ਸੜਕ ਸੁਰੱਖਿਆ ਮਹੀਨੇ ਦੇ ਮੱਦੇਨਜ਼ਰ ਮੁਬਾਰਿਕਪੁਰ ਟ੍ਰੈਫਿਕ ਪੁਲਿਸ ਨੇ ਵਾਹਨਾਂ 'ਤੇ ਲਗਾਏ ਰਿਫਲੈਕਟਰ
Ad Position 24