17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸੜਕ ਸੁਰੱਖਿਆ ਮਹੀਨੇ ਤਹਿਤ ਵਾਹਨ ਚਾਲਕਾਂ ਨੂੰ ਟ੍ਰੈਫ਼ਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 05-01-2026
ਜ਼ੀਰਕਪੁਰ, 4 ਜਨਵਰੀ (ਮਨਿੰਦਰ ਸਿੰਘ)-ਨਵੇਂ ਸਾਲ ਦੇ ਦਿਨ ਲੋਕਾਂ ਵਿਚ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਮਹੀਨਾ ਸ਼ੁਰੂ ਕੀਤਾ ਗਿਆ ਸੀ | ਇਹ ਵਿਸ਼ੇਸ਼ ਮੁਹਿੰਮ ਬੀਤੀ 1 ਜਨਵਰੀ ਤੋਂ 31 ਜਨਵਰੀ ਤੱਕ ਪੂਰੇ ਮਹੀਨੇ ਚੱਲੇਗੀ, ਜਿਸ 'ਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ | ਇਹ ਮੁਹਿੰਮ ਜ਼ੀਰਕਪੁਰ ਟ੍ਰੈਫਿਕ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਸੀ | ਇਸ ਪ੍ਰੋਗਰਾਮ ਦੌਰਾਨ ਆਟੋ ਚਾਲਕਾਂ ਤੇ ਵਾਹਨ ਚਾਲਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਵਿਸ਼ੇਸ਼ ਤੌਰ 'ਤੇ ਜਾਣੂ ਕਰਵਾਇਆ ਗਿਆ | ਇਸ ਮੌਕੇ ਟ੍ਰੈਫ਼ਿਕ ਇੰਚਾਰਜ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਸੜਕ ਹਾਦਸਿਆਂ ਦਾ ਸਭ ਤੋਂ ਵੱਡਾ ਕਾਰਨ ਟ੍ਰੈਫ਼ਿਕ ਨਿਯਮਾਂ ਦੀ ਅਣਦੇਖੀ ਹੈ | ਉਨ੍ਹਾਂ ਲੋਕਾਂ ਨੂੰ ਨਿਰਧਾਰਤ ਗਤੀ ਸੀਮਾ ਦੀ ਪਾਲਣਾ ਕਰਨ, ਗੱਡੀ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ, ਹੈਲਮੇਟ ਤੇ ਸੀਟ ਬੈਲਟ ਲਾਜ਼ਮੀ ਤੌਰ 'ਤੇ ਪਹਿਨਣ ਅਤੇ ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਦੀ ਅਪੀਲ ਕੀਤੀ | ਇਸ ਮੌਕੇ ਏ. ਐਸ. ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਮੋਬਾਈਲ ਫੋਨ ਸੜਕ ਹਾਦਸਿਆਂ ਦਾ ਇਕ ਵੱਡਾ ਕਾਰਨ ਬਣ ਗਏ ਹਨ | ਗੱਡੀ ਚਲਾਉਂਦੇ ਸਮੇਂ ਫ਼ੋਨ ਦੀ ਵਰਤੋਂ ਕਰਨਾ ਨਾ ਸਿਰਫ਼ ਡਰਾਈਵਰ ਲਈ, ਸਗੋਂ ਹੋਰ ਰਾਹਗੀਰਾਂ ਲਈ ਵੀ ਘਾਤਕ ਹੋ ਸਕਦਾ ਹੈ | ਉਨ੍ਹਾਂ ਆਟੋ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਾਹਨ ਨੂੰ ਓਵਰਲੋਡ ਨਾ ਕਰਨ ਤੇ ਨਿਯਮਾਂ ਦੀ ਪਾਲਣਾ ਕਰਨ ਯਕੀਨੀ ਬਣਾਉਣ | ਇਸ ਸਮਾਗਮ ਦੌਰਾਨ ਟ੍ਰੈਫਿਕ ਪੁਲਿਸ ਨੇ ਜਨਤਾ ਨੂੰ ਪੈਂਫਲੇਟ ਵੰਡੇ ਅਤੇ ਸੜਕ ਸੁਰੱਖਿਆ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਅਧਿਕਾਰੀਆਂ ਨੇ ਕਿਹਾ ਕਿ ਸੜਕ ਸੁਰੱਖਿਆ ਸਿਰਫ ਪੁਲਿਸ ਦੀ ਜ਼ਿੰਮੇਵਾਰੀ ਨਹੀਂ ਹੈ, ਬਲਕਿ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਨਾਲ ਹੀ ਸੜਕ ਹਾਦਸਿਆਂ ਨੂੰ ਘਟਾਇਆ ਜਾ ਸਕਦਾ ਹੈ | ਅੰਤ 'ਚ ਟ੍ਰੈਫਿਕ ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਖੁਦ ਨਿਯਮਾਂ ਦੀ ਪਾਲਣਾ ਕਰਨ ਅਤੇ ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਜ਼ੀਰਕਪੁਰ ਨੂੰ ਇਕ ਸੁਰੱਖਿਅਤ ਤੇ ਜਾਗਰੂਕ ਸ਼ਹਿਰ ਬਣਾਇਆ ਜਾ ਸਕੇ | ਇਸ ਮੌਕੇ ਸੋਹਣ ਲਾਲ, ਕਿ੍ਸ਼ਨ ਕੁਮਾਰ ਤੇ

Ad Position 22
No active advertisement
ਪਿਛਲੀ ਖ਼ਬਰ ਖਰੜ ਦੇ ਬੀਬੀ ਜੀ ਦੇ ਮੰਦਰ 'ਚ ਖਾਟੂ ਸ਼ਿਆਮ ਜੀ ਨੂੰ ਸਮਰਪਿਤ ਭਜਨ ਸੰਧਿਆ ਕਰਵਾਈ <br/> ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24