ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਅਜੀਤ ਡੈਸਕ
06-01-2026
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੂਪਨਗਰ ਵਿਖੇ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਇਆ | ਇਸ ਦੌਰਾਨ ਭਾਈ ਪਰਦੀਪ ਸਿੰਘ, ਭਾਈ ਵਿਨੋਦ ਸਿੰਘ, ਭਾਈ ਰੂਪ ਸਿੰਘ, ਭਾਈ ਹਰਭਜਨ ਸਿੰਘ (ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ) ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹਜ਼ੂਰੀ ਰਾਗੀ ਜਥਾ ਭਾਈ ਰਜਿੰਦਰ ਸਿੰਘ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਹਜ਼ੂਰੀ ਕਥਾਵਾਚਕ ਭਾਈ ਕੁਲਜੀਤ ਸਿੰਘ ਨੇ ਦਸਮੇਸ਼ ਪਿਤਾ ਦੇ ਜੀਵਨ ਅਤੇ ਉਨ੍ਹਾਂ ਵਲੋਂ ਰਚਿਤ ਪਵਿੱਤਰ ਬਾਣੀ ਬਾਰੇ ਵਿਸਥਾਰਪੂਰਵਕ ਕਥਾ ਕੀਤੀ | ਇਸ ਮੌਕੇ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਭਾਈ ਸੁਰਿੰਦਰ ਸਿੰਘ ਦੇ ਪਰਿਵਾਰ ਵਲੋਂ ਕੀਤੀ ਗਈ | ਕਰਾਟੇ ਖੇਡ ਵਿਚ ਪ੍ਰਾਪਤੀ ਕਰਨ ਵਾਲੀ 9 ਸਾਲ ਦੀ ਗੁਰਸਿੱਖ ਬੱਚੀ ਕੋਹਿਨੂਰ ਕੌਰ ਪੁੱਤਰੀ ਜੈਦੇਵ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਵੱਡੀ ਗਿਣਤੀ ਵਿਚ ਸੰਗਤ ਵਿਚ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨ ਸਿੰਘ ਭਾਟੀਆ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਢੀਂਗਰਾ, ਜਨਰਲ ਸਕੱਤਰ ਹਰਜੀਤ ਸਿੰਘ ਸੇਠੀ, ਅਮਰਜੀਤ ਸਿੰਘ ਛਤਵਾਲ, ਬਲਵੰਤ ਸਿੰਘ, ਰਜਿੰਦਰ ਸਿੰਘ ਨੰਨੂਆ, ਪਿ੍ੰਸੀਪਲ ਰਣਜੀਤ ਸਿੰਘ ਸੰਧੂ, ਇੰਦਰਪਾਲ ਸਿੰਘ ਚੱਢਾ, ਦਲਜੀਤ ਸਿੰਘ ਕੋਹਲੀ, ਕਰਨਵੀਰ ਸਿੰਘ ਗਿੰਨੀ ਜੌਲੀ, ਸਾਬਕਾ ਕੌਂਸਲਰ ਮਨਜਿੰਦਰ ਸਿੰਘ ਧਨੋਆ, ਮਾਸਟਰ ਅਮਰੀਕ ਸਿੰਘ, ਤਜਿੰਦਰ ਪਾਲ ਸਿੰਘ ਗੋਲਡੀ ਭਾਟੀਆ, ਸੰਤੋਖ ਸਿੰਘ ਵਾਲੀਆ, ਰਾਣਾ ਪ੍ਰਤਾਪ ਸਿੰਘ, ਮੋਹਨ ਸਿੰਘ ਭੱਠਲ, ਇਸਤਰੀ ਸਤਿਸੰਗ ਸਭਾ ਤੋਂ ਪ੍ਰਧਾਨ ਬੀਬੀ ਅਮਰਜੀਤ ਕੌਰ, ਬੀਬੀ ਸੁਦਰਸ਼ਨ ਕੌਰ, ਨਿਰਮਲ ਕੌਰ, ਸੀਮਾ ਭਾਟੀਆ, ਸੁਰਜੀਤ ਕੌਰ ਭਾਟੀਆ, ਮੰਜੂ ਗਰੋਵਰ, ਇੰਦਰਜੀਤ ਸਿੰਘ, ਸਟੋਰ ਇੰਚਾਰਜ ਅੰਮਿ੍ਤ ਪਾਲ ਸਿੰਘ ਦੁੱਗਲ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ | ਗੁਰਦੁਆਰਾ ਸਾਹਿਬ ਨੇੜੇ ਦੁਕਾਨਦਾਰਾਂ ਵਲੋਂ ਚਾਹ-ਸਮੋਸਿਆਂ ਅਤੇ ਇਸਤਰੀ ਸਤਿਸੰਗ ਸਭਾ ਵਲੋਂ ਦੁੱਧ-ਜਲੇਬੀ ਦਾ ਲੰਗਰ ਵੀ ਲਗਾਇਆ ਗਿਆ |
ਟਿੱਬੀ ਸਾਹਿਬ ਕਲਗੀਧਰ ਕੰਨਿਆ ਪਾਠਸ਼ਾਲਾ ਵਿਖੇ ਧਾਰਮਿਕ ਸਮਾਗਮ
ਗੁਰਦੁਆਰਾ ਸ੍ਰੀ ਕਲਗੀਧਰ (ਟਿੱਬੀ ਸਾਹਿਬ) ਤੇ ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਰੋਪੜ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸਤਨਾਮ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਹਜ਼ੂਰੀ ਰਾਗੀ ਭਾਈ ਰਣਬੀਰ ਸਿੰਘ ਜੀ, ਭਾਈ ਜਗਦੀਪ ਸਿੰਘ ਅਤੇ ਭਾਈ ਹਰਪ੍ਰੀਤ ਸਿੰਘ ਨੇ ਅਨੰਦਮਈ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਕੂਲ ਦੇ ਵਿਦਿਆਰਥੀਆਂ ਵਲੋਂ ਕਵਿਤਾਵਾਂ ਪੜ੍ਹੀਆਂ ਗਈਆਂ ਅਤੇ ਮੁੱਖ ਸੇਵਾਦਾਰ ਮਨਿੰਦਰਪਾਲ ਸਿੰਘ ਸਾਹਨੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਈ.ਓ. ਨਗਰ ਕੌਂਸਲ ਅਸ਼ੋਕ ਕੁਮਾਰ, ਐੱਸ.ਡੀ.ਓ. ਹਰਪ੍ਰੀਤ ਸਿੰਘ, ਐਕਸੀਅਨ ਜਵਾਹਰ ਸਾਹਿਬ, ਮਨਦੀਪ ਸਿੰਘ ਬਵੇਜਾ, ਜਤਿੰਦਰ ਸਿੰਘ ਸੇਠੀ, ਅਮਰਜੀਤ ਸਿੰਘ ਜੱਗੀ, ਦਵਿੰਦਰਪਾਲ ਸਿੰਘ ਸੈਣੀ, ਮਹਿੰਦਰ ਸਿੰਘ ਉਬਰਾਏ, ਗੁਰਮੇਲ ਸਿੰਘ, ਤੇਜਾ ਸਿੰਘ, ਓਮੀ, ਗੁਰਦਿਆਲ ਸਿੰਘ, ਹਰਭਜਨ ਸਿੰਘ, ਕੰਵਲ, ਸੁਖਵਿੰਦਰ ਸਿੰਘ ਬਾਵਾ, ਪੰਮੀ ਸੇਠੀ, ਕੋਹਲੀ ਸਾਹਿਬ, ਮਨਜੀਤ ਕੌਰ, ਪ੍ਰਧਾਨ ਕਮਲੇਸ਼ ਕੌਰ, ਅਮਰਜੀਤ ਕੌਰ, ਸੁਖਪ੍ਰੀਤ ਕੌਰ, ਬਲਜੀਤ ਕੌਰ, ਬਲਬੀਰ ਕੌਰ, ਕਰਮਜੀਤ ਕੌਰ, ਸਤਵੰਤ ਕੌਰ ਸਾਹਨੀ, ਕੁਲਜੀਤ ਕੌਰ, ਜਸਪਾਲ ਸਿੰਘ ਢੀਂਗਰਾ, ਭਾਈ ਸ਼ਿਵਮ ਸਿੰਘ, ਹਰਭਜਨ ਸਿੰਘ ਅਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ | ਅੰਤ ਵਿਚ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ |
ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਮੋਰਿੰਡਾ ਤੋਂ ਤਰਲੋਚਨ ਸਿੰਘ ਕੰਗ ਅਨੁਸਾਰ-ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਮਨੈਲੀ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਭਾਈ ਸ਼ਮਨਦੀਪ ਸਿੰਘ, ਭਾਈ ਸੇਵਕ ਸਿੰਘ ਕੰਵਲ, ਭਾਈ ਹਰਵਿੰਦਰ ਸਿੰਘ ਮਨੈਲੀ, ਭਾਈ ਬਲਜਿੰਦਰ ਸਿੰਘ ਕਲੌੜ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ |
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਸ੍ਰੀ ਚਮਕੌਰ ਸਾਹਿਬ ਤੋਂ ਜਗਮੋਹਣ ਸਿੰਘ ਨਾਰੰਗ ਅਨੁਸਾਰ-ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਥਾਨਕ ਗੁਰਪੁਰਬ ਸੇਵਾ ਸੁਸਾਇਟੀ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਪਾਵਨ ਜਨਮ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਰੰਭਤਾ ਦੀ ਅਰਦਾਸ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਸਵੀਰ ਸਿੰਘ ਵਲੋਂ ਕੀਤੀ | ਇਸ ਨਗਰ ਕੀਰਤਨ ਵਿਚ ਸ੍ਰੀ ਗੁਰੁ ਗ੍ਰੰਥ ਸਾਹਿਬ ਸੁਸੋਭਿਤ ਸੁੰਦਰ ਪਾਲਕੀ, ਗਤਕਾਂ ਪਾਰਟੀਆਂ, ਕੀਰਤਨ ਕਰਦੇ ਰਾਗੀ ਸਿੰਘ ਅਤੇ ਬੀਬੀਆਂ ਨਗਰ ਕੀਰਤਨ ਦੀ ਸੋਭਾ ਵਧਾ ਰਹੇ ਸਨ | ਨਗਰ ਕੀਰਤਨ ਦੇ ਸਵਾਗਤ ਲਈ ਥਾਂ-ਥਾਂ ਲੰਗਰ ਅਤੇ ਸਵਾਗਤੀ ਗੇਟ ਲੱਗੇ ਹੋਏ ਸਨ | ਨਗਰ ਕੀਰਤਨ ਦੀ ਸੰਪੂਰਨਤਾ ਤੇ ਗੁਰਪੁਰਬ ਸੇਵਾ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਮੱਕੜ ਨੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ, ਪ੍ਰਧਾਨ ਮਨੋਹਰ ਸਿੰਘ ਮੱਕੜ, ਨਿਰਭੈ ਸਿੰਘ, ਸਵਰਨ ਸਿੰਘ ਸੈਣੀ, ਕਰਨ ਮੱਕੜ, ਹਰਭਜਨ ਸਿੰਘ ਬੈਂਕ ਮੈਨੇਜਰ, ਸੂਬੇਦਾਰ ਬਲਬੀਰ ਸਿੰਘ, ਦੀਦਾਰ ਸਿੰਘ, ਬੇਅੰਤ ਸਿੰਘ, ਬੀਬੀ ਗੁਰਚਰਨ ਕੌਰ ਬਾਵਾ, ਅਵਤਾਰ ਸਿੰਘ ਘੁੰਮਣ, ਜਗਜੀਤ ਸਿੰਘ ਭੰਗੂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ |ਗੁਰਦੁਆਰਾ ਸਿੰਘ ਸਭਾ ਬੈਂਸ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਸਮਾਗਮ ਕਰਵਾਇਆ
ਨੂਰਪੁਰ ਬੇਦੀ ਤੋਂ ਵਿੰਦਰਪਾਲ ਝਾਂਡੀਆਂ ਅਨੁਸਾਰ-ਪਿੰਡ ਬੈਂਸ ਨੀਲੇ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਹਰ ਸਾਲ ਦੀ ਤਰਾਂ ਪਿੰਡ ਵਾਸੀ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਦਸਮ ਪਾਤਸ਼ਾਹ ਸਾਹਿਬੇ ਕਮਾਲ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਆਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸਮਾਗਮ ਵਿਚ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸਤਨਾਮ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਉਪਰੰਤ ਪੰਥ ਪ੍ਰਸਿੱਧ ਢਾਡੀ ਜਥਾ ਬੀਬੀ ਰਾਜਵੰਤ ਕੌਰ ਰਾਜਨ ਹੁਸ਼ਿਆਰਪੁਰ ਵਾਲੀਆ ਬੀਬੀਆਂ ਦੇ ਜਥੇ ਵਲੋਂ ਜੁੜੀਆਂ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਤੇ ਕਥਾ ਕੀਰਤਨ ਰਾਹੀਂ ਨਿਹਾਲ ਕਰਦਿਆਂ ਨੋਜਵਾਨ ਪੀੜੀ ਨੂੰ ਪ੍ਰੇਰਨਾ ਦਿੰਦਿਆ ਕਿਹਾ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਖਸ਼ਿਸ਼ ਕੀਤੇ ਸਿੱਖੀ ਸਰੂਪ ਨੂੰ ਅਪਨਾਉਣਾ ਅਤੇ ਬਾਣੇ ਤੇ ਬਾਣੀ ਦੇ ਧਾਰਨੀ ਬਣਨਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਹਿਬਾਨਾਂ ਵਲੋਂ ਦਰਸਾਏ ਮਾਰਗ 'ਤੇ ਚੱਲਕੇ ਬਾਣੀ ਨਾਲ ਜੁੜਕੇ ਆਪਣਾ ਜੀਵਨ ਸਫਲ ਬਣਾਉਣ ਚਾਹੀਦਾ ਹੈ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਪ੍ਰਬੰਧਕ ਕਮੇਟੀ ਦੇ ਸਕੱਤਰ ਹਰਮਿੰਦਰ ਸਿੰਘ ਬੈਂਸ ਨੇ ਆਈਆਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੇ ਸੰਗਤਾਂ ਵਲੋਂ ਢਾਡੀ ਜਥੇ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ | ਇਸ ਮੌਕੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਔਲਖ, ਭਾਗ ਸਿੰਘ ਪ੍ਰਧਾਨ, ਬਾਬਾ ਮਹਿੰਦਰ ਸਿੰਘ, ਹਰਮਿੰਦਰ ਸਿੰਘ ਬੈਂਸ, ਗਿਆਨੀ ਬਲਵੰਤ ਸਿੰਘ, ਕਰਮਜੀਤ ਸਿੰਘ ਬੈਂਸ, ਮਨਿੰਦਰ ਸਿੰਘ, ਰਮਨਦੀਪ ਸਿੰਘ, ਥਾਣੇਦਾਰ ਜਸਵਿੰਦਰ ਸਿੰਘ, ਧਰਮ ਸਿੰਘ, ਬਾਬਾ ਰਣਜੀਤ ਸਿੰਘ, ਹਰਜੀਤ ਸਿੰਘ ਫੌਜੀ, ਦਵਿੰਦਰ ਸਿੰਘ, ਅਮਰੀਕ ਸਿੰਘ ਬੈਂਸ ਆਦਿ ਸਮੇਤ ਵੱਡੀ ਗਿਣਤੀ 'ਚ ਹਾਜ਼ਰ ਸਨ |
ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਲਮਗੜ੍ਹ ਮੰਦਵਾੜਾ ਦੀਆਂ ਸੰਗਤਾਂ ਨੇ ਨਗਰ ਕੀਰਤਨ ਸਜਾਇਆ
ਪੁਰਖਾਲੀ ਤੋਂ ਅੰਮਿ੍ਤਪਾਲ ਸਿੰਘ ਬੰਟੀ ਅਨੁਸਾਰ-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੱਲਮਗੜ੍ਹ ਮੰਦਵਾੜਾ ਦੀਆਂ ਸੰਗਤਾਂ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਇਆ ਗਿਆ | ਇਸ ਸੰਬੰਧੀ ਨਗਰ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਵੀ ਸਜਾਇਆ ਗਿਆ ਜੋ ਕਿ ਪਿੰਡ ਦੇ ਗੁਰੂ ਘਰ ਤੋਂ ਸ਼ੁਰੂ ਹੋ ਕੇ ਡੇਕਵਾਲਾ, ਬੁਰਜਵਾਲਾ, ਮੀਆਂਪੁਰ, ਗੰਧੋਂ, ਰੰਗੀਲਪੁਰ ਤੋਂ ਇਲਾਵਾ ਵੱਖ- ਵੱਖ ਪਿੰਡਾਂ ਨੂੰ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਸਾਹਿਬ ਸਮਾਪਤ ਹੋਇਆ | ਇਸ ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਨਗਰ ਕੀਰਤਨ ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਤੋਂ ਇਲਾਵਾ ਬੱਲਮਗੜ੍ਹ ਮੰਦਵਾੜਾ ਦੇ ਮੁਸਲਿਮ ਭਾਈਚਾਰੇ ਵਲੋਂ ਵੀ ਸਾਂਝੀਵਾਲਤਾ ਦਾ ਸੁਨੇਹਾ ਦਿੰਦਿਆਂ ਹਰ ਸਾਲ ਦੀ ਤਰਾਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਗੁਰੂ ਦੇ ਪੰਜ ਪਿਆਰਿਆਂ ਨੂੰ ਸਿਰਪਾਓ ਭੇਟ ਕੀਤੇ ਗਏ ਤੇ ਮਠਿਆਈਆਂ ਵੰਡੀਆਂ ਗਈਆਂ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੈਂਬਰਾਂ, ਨਗਰ ਦੀਆਂ ਸੰਗਤਾਂ ਤੋਂ ਇਲਾਵਾ ਮੁਸਲਿਮ ਕਮੇਟੀ ਦੇ ਪ੍ਰਧਾਨ ਸਰਵਰ ਖਾਂ ਸਾਬਕਾ ਮੈਂਬਰ ਬਲਾਕ ਸੰਮਤੀ, ਖ਼ਜਾਨਚੀ ਟਹਿਬਲ ਖਾਂ, ਜਨਰਲ ਸਕੱਤਰ ਅਬਦੁਲ ਗਫੂਰ,ਪੰਚ ਅਨਵਰ ਖਾਂ, ਸ਼ਰੀਫ਼ ਖਾਂ ਸਾ ਸਰਪੰਚ, ਦੀਨਾ ਅਫ਼ਜ਼ਲ ਖਾਂ, ਹਾਫ਼ਿਜ਼ ਸਮੀਰ, ਅਹਿਮਦ,ਅਸਲਮ ਖਾਨ, ਰਫੀ ਲੰਬੜ, ਸੁਲਤਾਨ ਖਾਂ, ਲਿਆਕਤ ਅਲੀ, ਤਾਜ ਮੁਹੰਮਦ, ਰੌਸ਼ਨ ਖਾਂ, ਜਮੀਲ ਖਾਂ ਤੇ ਸਮੂਹ ਮੁਸਲਿਮ ਭਾਈਚਾਰਾ ਹਾਜ਼ਰ ਸੀ |
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਬੇਲਾ ਤੋਂ ਮਨਜੀਤ ਸਿੰਘ ਸੈਣੀ ਅਨੁਸਾਰ-ਨੇੜਲੇ ਪਿੰਡ ਜਗਤਪੁਰ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਅਜੈਬ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਗਤਪੁਰ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮੌਕੇ ਪਰਸੋਂ ਰੋਜ ਤੋਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸ਼ਬਦ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਸਿੱਖਿਆਵਾਂ ਤੋਂ ਸੰਗਤਾਂ ਨੂੰ ਜਾਣੂ ਕਰਾਇਆ | ਸੇਵਾ ਮੁਕਤ ਸੁਪਰਡੰਟ ਹਰਚੰਦ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲਣ, ਆਪਸੀ ਭਾਈਚਾਰਕ ਸਾਂਝ, ਵੱਡੀਆਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਾਬਕਾ ਸਰਪੰਚ ਅਜੈਬ ਸਿੰਘ, ਜਗਮੋਹਨ ਸਿੰਘ, ਜਸਪ੍ਰੀਤ ਸਿੰਘ, ਪਰਮਿੰਦਰ ਸਿੰਘ ਸੰਧੂ, ਹਰਪ੍ਰੀਤ ਸਿੰਘ,ਮੋਹਣ ਸਿੰਘ, ਇਕਬਾਲ ਸਿੰਘ, ਮਹਾਂ ਸਿੰਘ, ਦਿਲਬਾਗ ਸਿੰਘ, ਸੋਹਣ ਸਿੰਘ, ਜੋਗਿੰਦਰ ਸਿੰਘ, ਹਰਿੰਦਰ ਸਿੰਘ, ਬਹਾਦਰ ਸਿੰਘ, ਹਰਬੰਸ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਗਰ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਅਖੀਰ ਵਿਚ ਲੰਗਰ ਵਰਤਾਇਆ ਗਿਆ |