22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਹਲਕੇ 'ਚ ਬਣ ਰਹੇ ਖੇਡ ਸਟੇਡੀਅਮਾਂ ਦੇ ਕੰਮਾਂ ਸੰਬੰਧੀ ਵਿਧਾਇਕ ਦਿਨੇਸ਼ ਚੱਢਾ ਵਲੋਂ ਸਮੀਖਿਆ ਮੀਟਿੰਗ

Ad Position 21
No active advertisement
ਅਜੀਤ ਡੈਸਕ 06-01-2026
ਰੂਪਨਗਰ, 5 ਜਨਵਰੀ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਹੀ ਉਹ ਨੌਜਵਾਨਾਂ ਨੂੰ ਖੇਡਾਂ ਰਾਹੀਂ ਤੰਦਰੁਸਤੀ, ਅਨੁਸ਼ਾਸਨ ਅਤੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰ ਰਹੇ ਹਨ | ਇਸੇ ਕੜੀ ਤਹਿਤ ਪਿਛਲੇ ਸਮੇਂ ਦੌਰਾਨ 'ਤੰਦਰੁਸਤੀ ਦਾ ਸੁਨੇਹਾ' ਪ੍ਰੋਗਰਾਮ ਅਧੀਨ ਵੱਖ-ਵੱਖ ਪਿੰਡਾਂ ਵਿਚ ਸੈਮੀਨਾਰ ਕਰਵਾਏ ਗਏ ਅਤੇ ਵੱਡੀਆਂ ਖੇਡ ਸ਼ਖ਼ਸੀਅਤਾਂ ਨਾਲ ਮੁਲਾਕਾਤਾਂ ਕਰਵਾ ਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕੀਤਾ ਗਿਆ | ਇਨ੍ਹਾਂ ਸਫਲ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹਲਕਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਵਿਚ ਲਗਪਗ 30 ਵੱਡੇ ਖੇਡ ਸਟੇਡੀਅਮ ਆਧੁਨਿਕ ਸਹੂਲਤਾਂ ਨਾਲ ਤਿਆਰ ਕੀਤੇ ਜਾ ਰਹੇ ਹਨ | ਇਸ ਸਬੰਧੀ ਅੱਜ ਵਿਧਾਇਕ ਦਿਨੇਸ਼ ਚੱਢਾ ਵਲੋਂ ਨਵੇਂ ਚੁਣੇ ਗਏ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਦੇ ਨਾਲ-ਨਾਲ ਖੇਡ ਵਿਭਾਗ ਨਾਲ ਸੰਬੰਧਿਤ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਵਿਧਾਇਕ ਚੱਢਾ ਨੇ ਖੇਡ ਸਟੇਡੀਅਮਾਂ ਦੇ ਚੱਲ ਰਹੇ ਕੰਮਾਂ ਬਾਰੇ ਅਧਿਕਾਰੀਆਂ ਨਾਲ ਸਿੱਧੀ ਗੱਲਬਾਤ ਕਰਕੇ ਵਿਸਥਾਰਪੂਰਵਕ ਰਿਪੋਰਟ ਪ੍ਰਾਪਤ ਕੀਤੀ | ਉਨ੍ਹਾਂ ਕੰਮਾਂ ਦੀ ਗੁਣਵੱਤਾ, ਤੈਅ ਸਮਾਂ-ਸੀਮਾ ਅਤੇ ਉਪਲਬਧ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਸਪਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਾਰੇ 30 ਖੇਡ ਸਟੇਡੀਅਮਾਂ ਦੇ ਕੰਮ ਜਲਦ ਤੋਂ ਜਲਦ ਅਤੇ ਮਿਆਰੀ ਢੰਗ ਨਾਲ ਮੁਕੰਮਲ ਕੀਤੇ ਜਾਣ | ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਹਲਕੇ ਦੇ ਹਰ ਪਿੰਡ ਤੱਕ ਆਧੁਨਿਕ ਖੇਡ ਸਹੂਲਤਾਂ ਪਹੁੰਚਾਈਆਂ ਜਾਣ | ਵਿਧਾਇਕ ਚੱਢਾ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਪਿੰਡਾਂ ਵਿਚ ਜਾ ਕੇ ਖੇਡ ਸਟੇਡੀਅਮਾਂ ਦੇ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਨ ਅਤੇ ਨਿੱਜੀ ਤੌਰ 'ਤੇ ਰੁਚੀ ਲੈ ਕੇ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ-ਸਿਰ ਪੂਰਾ ਕਰਵਾਉਣ ਲਈ ਤਨਦੇਹੀ ਨਾਲ ਕੰਮ ਕਰਨ | ਇਸ ਮੌਕੇ ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਡੀ.ਡੀ.ਪੀ.ਓ. ਪੰਚਾਇਤੀ ਰਾਜ, ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸ਼ਰਾਜ ਸੈਣੀ, ਜਰਨੈਲ ਸਿੰਘ ਲਾਲੀ, ਸੰਮਤੀ ਮੈਂਬਰ ਤਿਲਕ ਰਾਜ ਪੰਮਾ, ਲਲਿਤ ਸੈਣੀ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਜ਼ਿਲ੍ਹਾ ਪਰਿਸ਼ਦ ਮੈਂਬਰ ਸਤਿੰਦਰ ਕੌਰ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਫੂਕੀ ਅਰਥੀ
Ad Position 24