ਸ੍ਰੀ ਅਨੰਦਪੁਰ ਸਾਹਿਬ, 5 ਜਨਵਰੀ (ਜੇ ਐਸ ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਛਾਪੇ ਜਾਂਦੇ ਮਹੀਨਾਵਾਰ ਰਸਾਲਾ 'ਗੁਰਮਤਿ ਪ੍ਰਕਾਸ' ਦੇ ਸਾਬਕਾ ਮੁੱਖ ਸੰਪਾਦਕ, ਕਵੀ, ਲੇਖਕ ਅਤੇ ਪੰਜਾਬੀ ਸੂਬਾ ਮੋਰਚਾ ਵਿੱਚ ਜੇਲ੍ਹਾਂ ਕੱਟਣ ਵਾਲੇ ਨਿਰਵੈਰ ਸਿੰਘ ਅਰਸ਼ੀ ਦੀ ਧਰਮ ਪਤਨੀ ਬੀਬੀ ਕਸ਼ਮੀਰ ਕੌਰ (75) ਵਾਸੀ ਨਿੱਕੂਵਾਲ ਮੋੜ, ਨੇੜੇ ਅਨੰਦ ਪੈਲੇਸ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ | ਮਾਤਾ ਕਸ਼ਮੀਰ ਕੌਰ ਦੇ ਅਕਾਲ ਚਲਾਣੇ 'ਤੇ ਸ੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜ਼ੋਗਿੰਦਰ ਸਿੰਘ, ਸਾਬਕਾ ਮੁੱਖ ਗ੍ਰੰਥੀ ਭਾਈ ਸੁਖਵਿੰਦਰ ਸਿੰਘ, ਮੈਨੇਜਰ ਮਲਕੀਅਤ ਸਿੰਘ, ਵਧੀਕ ਮੈਨੇਜਰ ਐਡ. ਹਰਦੇਵ ਸਿੰਘ, ਸਿੱਖਿਆ ਡਾਇਰੈਕਟਰ ਗੁਰਮਿੰਦਰ ਸਿੰਘ ਭੁੱਲਰ, ਮਾਰਕੀਟ ਕਮੇਟੀ ਦੇ ਚੇਅਰਮੈਨ ਕਮਿੱਕਰ ਸਿੰਘ ਡਾਢੀ, ਸੇਵਾ ਮੁਕਤ ਪਿ੍ੰਸੀਪਲ ਨਿਰੰਜਣ ਸਿੰਘ ਰਾਣਾ, ਸਾਬਕਾ ਜ਼ਿਲ੍ਹਾ ਜਥੇਦਾਰ ਮੋਹਨ ਸਿੰਘ ਢਾਹੇ, ਸਾਬਕਾ ਚੇਅਰਮੈਨ ਮੋਹਨ ਸਿੰਘ ਡੂਮੇਵਾਲ, ਬਾਬਾ ਜਰਨੈਲ ਸਿੰਘ ਕਾਰਸੇਵਾ, ਡਾ. ਹਰਦਿਆਲ ਸਿੰਘ ਪੰਨੂ, ਡਾ. ਆਤਮਾ ਸਿੰਘ ਰਾਣਾ, ਸਾਬਕਾ ਕੌਸਲਰ ਰਾਜ ਕੁਮਾਰ ਸੈਣੀ, ਵਿਜੇ ਗਰਚਾ, ਅਕਾਲੀ ਆਗੂ ਮਨਜਿੰਦਰ ਸਿੰਘ ਬਰਾੜ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਅਤੇ ਪਿ੍ਤਪਾਲ ਸਿੰਘ ਗੰਡਾ, ਆਪ ਦੇ ਸੀਨੀਅਰ ਆਗੂ ਜ਼ਸਵੀਰ ਸਿੰਘ ਅਰੋੜਾ, ਨਗਰ ਕੌਸਲ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਵਾਲੀਆ, ਕਾਂਗਰਸੀ ਆਗੂ ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ, ਆਪ ਦੇ ਸਾਬਕਾ ਪ੍ਰਧਾਨ ਹਰਦਿਆਲ ਸਿੰਘ ਬੈਂਸ, ਮਾ. ਕਿਰਪਾਲ ਸਿੰਘ ਭੱਟੋ, ਸੁਰਜੀਤ ਸਿੰਘ ਮਹਿਰੋਲੀ, ਸੀਨੀਅਰ ਕਾਂਗਰਸੀ ਪ੍ਰੇਮ ਸਿੰਘ ਬਾਸੋਵਾਲ, ਕੌਂਸਲਰ ਗੁਰਿੰਦਰ ਸਿੰਘ ਵਾਲੀਆ, ਸਾਬਕਾ ਸਰਪੰਚ ਮਨਜ਼ੀਤ ਸਿੰਘ ਬਾਸੋਵਾਲ, ਸਤਿਗੁਰ ਓਟ ਆਸਰਾ ਟਰੱਸਟ ਦੇ ਚੇਅਰਮੈਨ ਤਰਲੋਚਨ ਸਿੰਘ ਚੱਠਾ, ਕਿਸ਼ਾਨ ਆਗੂ ਜੈਮਲ ਸਿੰਘ ਭੜੀ, ਕਿਸ਼ਾਨ ਆਗੂ ਸੁਰਜੀਤ ਸਿੰਘ ਢੇਰ, ਹਰਦੇਵ ਸਿੰਘ ਦੇਬੀ, ਕੁਲਦੀਪ ਸਿੰਘ, ਹਰਜਿੰਦਰ ਸਿੰਘ ਗੱਜਪੁਰ, ਡਾ. ਰਾਮ ਆਸਰਾ ਸਿੰਘ ਆਦਿ ਨੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ |