22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਇਤਿਹਾਸਿਕ ਗੁਰੂ ਕੀ ਨੜ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 06-01-2026
ਢੇਰ ਤੋਂ ਸ਼ਿਵ ਕੁਮਾਰ ਕਾਲੀਆ ਅਨੁਸਾਰ-ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਗੁਰੂ ਕਾ ਲਾਹੌਰ ਤੋਂ ਤਿੰਨ ਕਿੱਲੋਮੀਟਰ ਦੂਰ ਪਿੰਡ ਘਟੀਵਾਲ ਵਿਖੇ ਸਥਿਤ ਇਤਿਹਾਸਕ ਗੁਰੂ ਕੀ ਨੜ ਸਾਹਿਬ ਵਿਖੇ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਇਲਾਕੇ ਦੀਆਂ ਸੰਗਤਾਂ ਸਮਾਗਮ ਦੇ ਵਿਚ ਵੱਡੀ ਗਿਣਤੀ ਦੇ ਵਿਚ ਸ਼ਾਮਿਲ ਹੋਈਆਂ | ਇਸ ਸਥਾਨ ਤੇ ਹਾਜ਼ਰ ਸੰਗਤਾਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਕੀਤਾ ਗਿਆ | ਇਸ ਮੌਕੇ 'ਤੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਸ੍ਰੀ ਨੈਣਾ ਦੇਵੀ ਤੋਂ ਵਿਧਾਇਕ ਰਣਧੀਰ ਸ਼ਰਮਾ ਨੇ ਕਿਹਾ ਕਿ ਉਹ ਇਸ ਗੱਲ ਦਾ ਭਾਰੀ ਮਾਣ ਮਹਿਸੂਸ ਕਰਦੇ ਹਨ, ਕਿਉਂਕਿ ਉਹ ਸ੍ਰੀ ਗੁਰੂ ਕਾ ਲਾਹੌਰ ਦੀ ਧਰਤੀ ਦੇ ਜੰਮਪਲ ਹਨ | ਉਨ੍ਹਾਂ ਕਿਹਾ ਕਿ ਉਹਨਾਂ ਦੇ ਬਚਪਨ ਤੋਂ ਲੈ ਕੇ ਜਵਾਨੀ ਤੱਕ ਤੇ ਹੁਣ ਤੱਕ ਦੇ ਸਫਰ ਦੇ ਵਿਚ ਇਸ ਸਥਾਨ ਦਾ ਵੱਡਾ ਆਸ਼ੀਰਵਾਦ ਰਿਹਾ ਹੈ | ਉਹਨਾਂ ਕਿਹਾ ਕਿ ਜਿਸ ਸਥਾਨ 'ਤੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਵਲੋਂ ਆਪਣਾ ਸਮਾਂ ਬਤੀਤ ਕੀਤਾ ਗਿਆ ਹੋਵੇ, ਉਹ ਸਥਾਨ ਹਮੇਸ਼ਾ ਹੀ ਖ਼ੁਸ਼ੀਆਂ ਭਰਿਆ ਰਹਿੰਦਾ ਹੈ | ਇਸ ਮੌਕੇ 'ਤੇ ਰਣਧੀਰ ਸ਼ਰਮਾ ਵਲੋਂ ਸੰਗਤਾਂ ਦੀ ਭਾਰੀ ਮੰਗ ਨੂੰ ਮੁੱਖ ਰੱਖਦੇ ਹੋਏ ਆਪਣੇ ਅਖਤਿਆਰੀ ਕੋਟੇ ਵਿਚੋਂ ਪੰਜ ਲੱਖ ਰੁਪਏ ਦੀ ਬਣਾਈ ਗਈ ਪੁਲੀ ਦਾ ਉਦਘਾਟਨ ਵੀ ਕੀਤਾ ਗਿਆ ਅਤੇ ਉਨ੍ਹਾਂ ਨੇ ਇਸ ਸਥਾਨ ਦੇ ਵਿਕਾਸ ਦੇ ਲਈ ਹੋਰ 5 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਕੀਤਾ | ਜਿਸ ਦਾ ਹਾਜ਼ਰ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ 'ਤੇ ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਬੀ. ਬੀ. ਐੱਮ. ਬੀ. ਦੇ ਸੀਨੀਅਰ ਅਧਿਕਾਰੀ ਗੁਰਚਰਨ ਸਿੰਘ ਪਿੰਡ ਮਜਾਰੀ, ਸਵਰਨ ਸਿੰਘ ਨੰਬਰਦਾਰ, ਸੀਨੀਅਰ ਅਕਾਲੀ ਆਗੂ ਹਰਦੇਵ ਸਿੰਘ ਦੇਬੀ, ਮਾ. ਜਸਵੰਤ ਸਿੰਘ, ਭਾਈ ਕਰਮ ਸਿੰਘ, ਜਸਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਦੇ ਵਿਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਹੋਈ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24