22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਹੋਈ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 06-01-2026
ਨਵਾਂਸ਼ਹਿਰ, 5 ਜਨਵਰੀ (ਹਰਮਿੰਦਰ ਸਿੰਘ ਪਿੰਟੂ)-ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ਤਾਜਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਨੰਬਰਦਾਰ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ 'ਤੇ ਵਿਚਾਰ ਚਰਚਾ ਕੀਤੀ ਗਈ ਅਤੇ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਸੀ ਇਸ ਵਾਰ 26 ਜਨਵਰੀ ਗਣਤੰਤਰ ਦਿਵਸ ਮੌਕੇ ਯੂਨੀਅਨ ਦੇ ਨੰਬਰਦਾਰ ਪਰਮਜੀਤ ਸਿੰਘ ਕਰੀਮਪੁਰ ਨੂੰ ਸਨਮਾਨਿਤ ਕਰਨ ਵਾਸਤੇ ਡੀ.ਸੀ ਸਾਹਿਬ ਨੂੰ ਸਿਫਾਰਿਸ਼ ਕੀਤੀ ਜਾਵੇਗੀ | ਨੰਬਰਦਾਰ ਪਰਮਜੀਤ ਸਿੰਘ ਕਰੀਮਪੁਰ ਨੇ ਨੰਬਰਦਾਰ ਯੂਨੀਅਨ ਵੱਲੋਂ ਯੂਨੀਅਨ ਦੇ ਕੰਮ ਕਾਰ ਵਿੱਚ ਪੂਰੀ ਤਨਦੇਹੀ ਨਾਲ ਸੇਵਾ ਨਿਭਾਈ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਬੰਤ ਸਿੰਘ ਤਾਜਪੁਰ, ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਕਰੀਹਾ, ਮੀਤ ਪ੍ਰਧਾਨ ਸੰਤੋਖ ਸਿੰਘ ਭੰਗਲ, ਪਰਮਜੀਤ ਸਿੰਘ ਕਰੀਮਪੁਰ, ਸੀਨੀਅਰ ਜਨਰਲ ਸਕੱਤਰ ਵਿਮਲ ਕੁਮਾਰ ਲਾਹੌਰ, ਜਨਰਲ ਸਕੱਤਰ ਸੁਖਜੀਵਨ ਸਿੰਘ ਕਰਨਾਣਾ, ਪ੍ਰੈੱਸ ਸਕੱਤਰ ਸੁਖਜੀਵਨ ਰਾਮ ਸਲੋਹ, ਖਜ਼ਾਨਚੀ ਰਾਵਲ ਸਿੰਘ ਮੁਬਾਰਕਪੁਰ, ਖਜ਼ਾਨਚੀ ਹਰਜਸਦੇਵ ਸਿੰਘ ਸ਼ਾਹਪੁਰ ਪੱਟੀ, ਰਣਜੀਤ ਸਿੰਘ ਤਹਿਸੀਲ ਪ੍ਰਧਾਨ, ਗੁਰਮੇਲ ਸਿੰਘ ਭਾਨ ਮਜਾਰਾ, ਨੰਬਰਦਾਰ ਵਿਮਲ ਸਿੰਘ ਚੂਹੜਪੁਰ, ਨੰਬਰਦਾਰ ਜਰਨੈਲ ਸਿੰਘ ਸੋਨਾ, ਸੁਰਜੀਤ ਸਿੰਘ ਭੰਗਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਿਊ ਕੇਅਰ ਹਸਪਤਾਲ ਬਲਾਚੌਰ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ 8 ਨੂੰ ਅਗਲੀ ਖ਼ਬਰ ਇਤਿਹਾਸਿਕ ਗੁਰੂ ਕੀ ਨੜ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24