ਮੋਰਿੰਡਾ, 5 ਜਨਵਰੀ (ਤਰਲੋਚਨ ਸਿੰਘ ਕੰਗ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਦਰਪਣ ਇੰਕਲੇਵ ਮੋਰਿੰਡਾ ਵਲੋਂ ਪ੍ਰਭਾਤ ਫੇਰੀਆਂ ਆਰੰਭ ਕੀਤੀਆਂ ਸਨ, ਜਿਨ੍ਹਾਂ ਦੀ ਸਮਾਪਤੀ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਿੰਦਰ ਸਿੰਘ ਨੇ ਦੱਸਿਆ ਕਿ ਪ੍ਰਭਾਤ ਫੇਰੀਆਂ ਦੀ ਸਮਾਪਤੀ ਮੌਕੇ ਸੰਗਤ ਵਲੋਂ ਦਰਪਣ ਇੰਕਲੇਵ ਕਲੋਨੀ ਦੀ ਪਰਿਕਰਮਾ ਕੀਤੀ ਗਈ ਉਪਰੰਤ ਗੁਰੂ ਘਰ ਜਾ ਕੇ ਕੀਰਤਨ ਕੀਤਾ ਗਿਆ | ਇਸ ਉਪਰੰਤ ਛੋਲੇ-ਪੂੜੀਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਰਾਜਵਿੰਦਰ ਸਿੰਘ ਰਾਜੂ, ਚਰਨਜੀਤ ਸਿੰਘ ਕਾਲਾ, ਸੁਖਵਿੰਦਰ ਸਿੰਘ, ਤਲਵਿੰਦਰ ਸਿੰਘ, ਸਤਪਾਲ ਸਿੰਘ, ਤਰਨਜੀਤ ਸਿੰਘ, ਜਗਵਿੰਦਰ ਸਿੰਘ ਪੰਮੀ, ਅਮਰਿੰਦਰ ਸਿੰਘ ਹੈਲੀ, ਮਨਦੀਪ ਸਿੰਘ ਬਾਜਵਾ, ਹਰਦੀਪ ਸਿੰਘ ਧਨੋਆ, ਕੁਲਵਿੰਦਰ ਸਿੰਘ ਭੰਗੂ, ਇਕਬਾਲ ਸਿੰਘ ਧੀਮਾਨ, ਨਾਗਰ ਸਿੰਘ, ਅਮਰਜੀਤ ਸਿੰਘ ਲੱਲਾ ਰੌਣੀ, ਰਾਮ ਸਿੰਘ, ਧਰਵਿੰਦਰ ਸਿੰਘ, ਬਿੰਦਰ ਸਿੰਘ, ਆਸ਼ਾ ਬੱਗਾ, ਹਰਦੀਪ ਕੌਰ, ਨਰਿੰਦਰ ਕੌਰ, ਕਮਲਜੀਤ ਕੌਰ, ਬਲਜਿੰਦਰ ਕੌਰ, ਅਮਰਜੀਤ ਕੌਰ, ਰਾਮ ਸਿੰਘ ਆਦਿ ਹਾਜ਼ਰ ਸਨ |