29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 07-01-2026
ਘਨੌਲੀ, 6 ਜਨਵਰੀ (ਜਸਵੀਰ ਸਿੰਘ ਸੈਣੀ)-ਯੂਕੋ ਬੈਂਕ ਦੀ 84ਵੀਂ ਵਰੇ੍ਹਗੰਢ 'ਤੇ ਨੂੰਹੋ ਕਾਲੋਨੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਯੂਕੋ ਬੈਂਕ ਨੂੰਹੋ ਕਾਲੋਨੀ ਦੇ ਬ੍ਰਾਂਚ ਮਨੈਜਰ ਗੋਬਿੰਦ ਸਿੰਘ ਰੈਣੀ ਦੀ ਦੇਖ-ਰੇਖ ਅਧੀਨ ਅਦਿੱਤਿਆ ਬਿਰਲਾ ਗਰੁੱਪ ਦੇ ਸਹਿਯੋਗ ਨਾਲ ਲਗਾਏ, ਇਸ ਕੈਂਪ ਦੌਰਾਨ ਮੈਕਸ ਹਸਪਤਾਲ ਤੋਂ ਡਾਕਟਰ ਸਾਰਥਕ ਦੀ ਅਗਵਾਈ ਵਿਚ ਆਈ ਟੀਮ ਵਲੋਂ 90 ਦੇ ਕਰੀਬ ਮਰੀਜ਼ਾਂ ਦੀਆਂ ਬਿਮਾਰੀਆਂ ਦਾ ਚੈੱਕਅਪ ਕੀਤਾ ਗਿਆ ਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਉਚੇਚੇ ਤੌਰ 'ਤੇ ਕੁਦਰਤ ਕੇ ਸਭ ਬੰਦੇ ਸੰਸਥਾ ਦੇ ਪ੍ਰਧਾਨ ਵਿੱਕੀ ਧੀਮਾਨ, ਬਲਾਕ ਸੰਮਤੀ ਮੈਂਬਰ ਸੰਦੀਪ ਕੁਮਾਰ ਪਰਜਾਪਤ, ਅਮਰਾਓ ਸਿੰਘ ਮੱਦੋਮਾਜਰਾ ਸਮੇਤ ਹੋਰ ਪੁਲਿਸ ਅਧਿਕਾਰੀ ਪਹੁੰਚੇ | ਇਸ ਮੌਕੇ ਬੈਂਕ ਮੈਨੇਜਰ ਗੋਬਿੰਦ ਸਿੰਘ ਰੈਣੀ ਨੇ ਸਹਿਯੋਗੀ ਸੱਜਣਾਂ ਦਾ ਧੰਨਵਾਦ ਕੀਤਾ ਗਿਆ ਉੱਥੇ ਹੀ ਸੰਸਥਾ ਪ੍ਰਧਾਨ ਵਿੱਕੀ ਧੀਮਾਨ ਸਮੇਤ ਪਤਵੰਤੇ ਸੱਜਣਾਂ ਨੇ ਬੈਂਕ ਦੁਆਰਾ ਲਗਾਏ ਇਸ ਕੈਂਪ ਦੀ ਖ਼ੂਬ ਸ਼ਲਾਘਾ ਕੀਤੀ | ਇਸ ਮੌਕੇ ਸੈਕਿੰਡ ਮਨੈਜਰ ਰਜੇਸ ਕੁਮਾਰ, ਹਿਮਾਂਸ਼ੂ, ਹੈਡ ਖ਼ਜ਼ਾਨਚੀ ਅਵਤਾਰ ਸਿੰਘ, ਬਲਵਿੰਦਰ ਕੌਰ, ਕੁਲਵਿੰਦਰ ਸਿੰਘ ਬਲਵੰਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਐੱਨ. ਡੀ. ਪੀ. ਐੱਸ. ਐਕਟ ਤਹਿਤ 2 ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਪੰਜਾਬ ਰੋਡਵੇਜ਼, ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ <br/>
Ad Position 24