29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੁਲਿਸ ਵਲੋਂ ਐੱਨ. ਡੀ. ਪੀ. ਐੱਸ. ਐਕਟ ਤਹਿਤ 2 ਵਿਅਕਤੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 07-01-2026
ਰੂਪਨਗਰ, 6 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰੂਪਨਗਰ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਾਰਵਾਈ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਅਤੇ ਗਸ਼ਤ ਦੌਰਾਨ ਨਸ਼ਾ ਕਰਨ ਦੇ ਆਦੀ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐੱਨ.ਡੀ.ਪੀ.ਅੱੈਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ | ਥਾਣਾ ਸਿੰਘ ਭਗਵੰਤਪੁਰ ਵਲੋਂ ਨਵਜਿੰਦਰ ਸਿੰਘ ਵਾਸੀ ਭਾਗੋ ਮਾਜਰਾ ਅਤੇ ਥਾਣਾ ਸਦਰ ਮੋਰਿੰਡਾ ਵਲੋਂ ਜਸਵਿੰਦਰ ਸਿੰਘ ਵਾਸੀ ਬੱਸੀ ਪਠਾਣਾ, ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਤੋਂ ਇਲਾਵਾ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਜ਼ਿਲ੍ਹਾ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਗਈ | ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ-ਬਿਨਾਂ ਨੰਬਰ ਪਲੇਟ, ਓਵਰ ਸਪੀਡ, ਮੋਡੀਫਾਈਡ ਸਲੈਂਸਰ, ਗ਼ਲਤ ਪਾਰਕਿੰਗ ਅਤੇ ਸ਼ਰਾਬ ਪੀ ਕੇ ਵਾਹਨ ਚਲਾਉਣ-ਿਖ਼ਲਾਫ਼ ਕਾਰਵਾਈ ਕਰਦਿਆਂ ਕੁੱਲ 135 ਚਲਾਨ ਕੀਤੇ ਗਏ | ਐੱਸ.ਐੱਸ.ਪੀ. ਰੂਪਨਗਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਨਸ਼ਾ ਤਸਕਰੀ ਬਾਰੇ ਸੇਫ਼ ਪੰਜਾਬ ਐਂਟੀ ਡਰੱਗ ਹੈਲਪ ਲਾਈਨ 97791-00200 (ਵਟਸਐਪ ਚੈਟਬੋਟ) 'ਤੇ ਜਾਣਕਾਰੀ ਸਾਂਝੀ ਕਰਨ | ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਰੁਜ਼ਗਾਰ ਕੈਂਪ ਅੱਜ ਅਗਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ <br/>
Ad Position 24