ਰੂਪਨਗਰ, 6 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫ਼ਤਾਵਾਰੀ ਰੁਜ਼ਗਾਰ ਕੈਂਪਾਂ ਦੀ ਲੜੀ ਤਹਿਤ 07 ਜਨਵਰੀ (ਬੁੱਧਵਾਰ) ਨੂੰ ਬਿਊਰੋ ਦੇ ਦਫ਼ਤਰ ਵਿਖੇ ਰੁਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਪ੍ਰਭਜੋਤ ਸਿੰਘ ਨੇ ਦਿੱਤੀ, ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਐੱਸ.ਐੱਮ.ਐੱਲ. ਕੰਪਨੀ, ਪਿੰਡ ਆਸਰੋਂ (ਨੇੜੇ ਰੂਪਨਗਰ) ਵਲੋਂ ਅਪ੍ਰੈਂਟਿਸ ਦੀਆਂ ਅਸਾਮੀਆਂ ਲਈ ਦਸਵੀਂ, ਬਾਰ੍ਹਵੀਂ, ਆਈ.ਟੀ.ਆਈ. ਅਤੇ ਡਿਪਲੋਮਾ ਪਾਸ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਨੂੰ ਯੋਗਤਾ ਅਨੁਸਾਰ 12,500 ਤੋਂ 20,400 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ | ਉਮੀਦਵਾਰ ਦੀ ਉਮਰ 18 ਤੋਂ 28 ਸਾਲ ਹੋਣੀ ਲਾਜ਼ਮੀ ਹੈ | ਕੰਪਨੀ ਵਲੋਂ ਖਾਣ-ਪੀਣ, ਓਵਰਟਾਈਮ, ਛੁੱਟੀਆਂ, ਵਰਦੀ ਅਤੇ ਸੁਰੱਖਿਆ ਬੂਟ ਦੀ ਸੁਵਿਧਾ ਵੀ ਦਿੱਤੀ ਜਾਵੇਗੀ |