29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸੜਕ ਹਾਦਸੇ 'ਚ ਇਕ ਦੀ ਮੌਤ, ਦੋ ਜ਼ਖਮੀ <br/>

Ad Position 21
No active advertisement
ਅਜੀਤ ਡੈਸਕ 07-01-2026
ਸ੍ਰੀ ਅਨੰਦਪੁਰ ਸਾਹਿਬ, 6 ਜਨਵਰੀ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਮਾਰਗ 'ਤੇ ਸਥਿਤ ਦਰਿਆ ਸਤਲੁਜ ਪੁਲ ਨਜ਼ਦੀਕ ਬੀਤੀ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਹਾਦਸੇ ਦਾ ਸ਼ਿਕਾਰ ਹੋਏ ਮਿ੍ਤਕ ਦੀ ਪਹਿਚਾਣ ਅਮਰਜੀਤ ਸਿੰਘ 25 ਸਾਲ ਪੁੱਤਰ ਅਵਤਾਰ ਸਿੰਘ ਵਾਸੀ ਹੀਰਪੁਰ ਵਜੋਂ ਹੋਈ ਹੈ, ਜੋ ਅਰਸ਼ਦੀਪ ਸਿੰਘ ਪਿੰਡ ਸਮੀਰੋਵਾਲ ਦੇ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ ਵੱਲ ਜਾ ਰਿਹਾ ਸੀ | ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ | ਹਾਦਸੇ ਦੀ ਚਪੇਟ ਵਿਚ ਆ ਕੇ ਪੈਦਲ ਜਾ ਰਿਹਾ ਦੀਪ ਇੰਦਰ ਸਿੰਘ ਵੀ ਜ਼ਖਮੀ ਹੋ ਗਿਆ | ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਚੰਡੀਗੜ੍ਹ ਰੈਫ਼ਰ ਕੀਤਾ ਗਿਆ ਤੇ ਅਮਰਜੀਤ ਸਿੰਘ ਦੀ ਮੌਤ ਹੋ ਗਈ | ਜਦ ਕਿ ਅਰਸ਼ਦੀਪ ਸਿੰਘ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਦਕਿ ਦੀਪਇੰਦਰ ਸਿੰਘ ਦਾ ਇਲਾਜ ਚੰਡੀਗੜ੍ਹ ਦੇ ਸੈਕਟਰ 32 ਸਥਿਤ ਹਸਪਤਾਲ 'ਚ ਚੱਲ ਰਿਹਾ ਹੈ | ਕੁਲਵਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਨੂੰ ਅੰਜਾਮ ਦੇਣ ਵਾਲੀ ਕਾਰ ਦੀ ਪਹਿਚਾਣ ਕਰ ਲਈ ਗਈ ਹੈ, ਪਰ ਦੋਸ਼ੀ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ | ਪੁਲਿਸ ਵਲੋਂ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਉਸਨੂੰ ਜਲਦੀ ਹੀ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸੜਕਾਂ ਦੇ ਵਿਕਾਸ ਕਾਰਜਾਂ ਸੰਬੰਧੀ ਵਿਧਾਇਕ ਚੱਢਾ ਵਲੋਂ ਸਮੀਖਿਆ ਮੀਟਿੰਗ <br/> ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ <br/>
Ad Position 24