29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸੜਕਾਂ ਦੇ ਵਿਕਾਸ ਕਾਰਜਾਂ ਸੰਬੰਧੀ ਵਿਧਾਇਕ ਚੱਢਾ ਵਲੋਂ ਸਮੀਖਿਆ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 07-01-2026
ਰੂਪਨਗਰ, 6 ਜਨਵਰੀ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਹਲਕੇ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਦਿਨੇਸ਼ ਚੱਢਾ ਵਲੋਂ ਰੂਪਨਗਰ ਡੀ. ਸੀ. ਕੰਪਲੈਕਸ ਵਿਖੇ ਸੜਕਾਂ ਦੇ ਵਿਕਾਸ ਕਾਰਜਾਂ ਸਬੰਧੀ ਇੱਕ ਅਹਿਮ ਸਮੀਖਿਆ ਮੀਟਿੰਗ ਨਵੇਂ ਚੁਣੇ ਗਏ ਜ਼ਿਲ੍ਹਾ ਪਰਿਸ਼ਦ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ | ਮੀਟਿੰਗ ਦੌਰਾਨ ਵਿਧਾਇਕ ਨੇ ਹਲਕੇ ਅੰਦਰ ਚੱਲ ਰਹੇ ਅਤੇ ਪ੍ਰਸਤਾਵਿਤ ਸੜਕਾਂ ਦੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਅਧਿਕਾਰੀਆਂ ਤੋਂ ਮੌਜੂਦਾ ਕੰਮਾਂ ਦੀ ਪ੍ਰਗਤੀ ਰਿਪੋਰਟ ਲੈਂਦਿਆਂ ਆ ਰਹੀਆਂ ਰੁਕਾਵਟਾਂ 'ਤੇ ਵੀ ਗੰਭੀਰ ਚਰਚਾ ਕੀਤੀ | ਵਿਧਾਇਕ ਚੱਢਾ ਨੇ ਅਧਿਕਾਰੀਆਂ ਨੂੰ ਸਪਸ਼ਟ ਸ਼ਬਦਾਂ ਵਿਚ ਹੁਕਮ ਦਿੱਤੇ ਕਿ ਸੜਕਾਂ ਦੇ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੋ ਵਿਕਾਸ ਕਾਰਜ ਲੰਬੇ ਸਮੇਂ ਤੋਂ ਅਟਕੇ ਹੋਏ ਹਨ, ਉਨ੍ਹਾਂ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਖੇਤਰ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ ਅਤੇ ਚੰਗੀਆਂ, ਮਿਆਰੀ ਸੜਕਾਂ ਨਾਲ ਨਾ ਸਿਰਫ਼ ਆਵਾਜਾਈ ਸੁਗਮ ਹੁੰਦੀ ਹੈ, ਸਗੋਂ ਵਪਾਰ, ਉਦਯੋਗ ਅਤੇ ਰੋਜ਼ਗਾਰ ਦੇ ਮੌਕੇ ਵੀ ਵਧਦੇ ਹਨ | ਮੀਟਿੰਗ ਦੌਰਾਨ ਆਪਣੇ ਸੰਬੋਧਨ ਵਿਚ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ,'ਹਲਕਾ ਰੂਪਨਗਰ ਨੂੰ ਵਿਕਾਸ ਦੇ ਮਾਮਲੇ ਵਿਚ ਕਿਸੇ ਵੀ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ | ਹਲਕੇ ਦੇ ਹਰ ਪਿੰਡ ਅਤੇ ਸ਼ਹਿਰੀ ਖੇਤਰ ਤੱਕ ਪੱਕੀਆਂ, ਮਜ਼ਬੂਤ ਅਤੇ ਮਿਆਰੀ ਸੜਕਾਂ ਦੀ ਸੁਵਿਧਾ ਪਹੁੰਚੇ, ਲੋਕਾਂ ਨੂੰ ਆਵਾਜਾਈ ਦੌਰਾਨ ਆ ਰਹੀਆਂ ਦਿੱਕਤਾਂ ਨੂੰ ਦੂਰ ਕਰਨਾ ਸਾਡੀ ਪਹਿਲੀ ਤਰਜੀਹ ਹੈ | ਉਨ੍ਹਾਂ ਕਿਹਾ ਕਿ ਉਹ ਖੁਦ ਹਰ ਵਿਕਾਸ ਕਾਰਜ ਦੀ ਨਿਗਰਾਨੀ ਕਰ ਰਹੇ ਹਨ, ਤਾਂ ਜੋ ਕੰਮ ਗੁਣਵੱਤਾ ਨਾਲ ਅਤੇ ਨਿਰਧਾਰਿਤ ਸਮੇਂ ਅੰਦਰ ਪੂਰੇ ਹੋ ਸਕਣ |U ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਸੜਕਾਂ ਦੇ ਕੰਮਾਂ ਵਿਚ ਵਰਤੀ ਜਾਣ ਵਾਲੀ ਸਮਗਰੀ ਦੀ ਗੁਣਵੱਤਾ 'ਤੇ ਖ਼ਾਸ ਧਿਆਨ ਦਿੱਤਾ ਜਾਵੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਕੰਮ ਕਰਵਾਏ ਜਾਣ | ਮੀਟਿੰਗ ਦੇ ਅੰਤ ਵਿਚ ਵਿਧਾਇਕ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਆਪਣੇ-ਆਪਣੇ ਖੇਤਰਾਂ ਦੀਆਂ ਲੋੜਾਂ ਬਾਰੇ ਪ੍ਰਸ਼ਾਸਨ ਨਾਲ ਲਗਾਤਾਰ ਸਹਿਯੋਗ ਕਰਦੇ ਰਹਿਣ ਦੀ ਅਪੀਲ ਕੀਤੀ ਅਤੇ ਸੜਕਾਂ ਦੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਮੁਕੰਮਲ ਕਰਵਾਉਣ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ |

Ad Position 22
No active advertisement
ਪਿਛਲੀ ਖ਼ਬਰ ਖੱਬੇ ਪੱਖੀ ਧਿਰਾਂ ਵਲੋਂ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਇਕ ਦੀ ਮੌਤ, ਦੋ ਜ਼ਖਮੀ <br/>
Ad Position 24