ਮੋਰਿੰਡਾ, 23 ਜਨਵਰੀ (ਪਿ੍ਤਪਾਲ ਸਿੰਘ)-ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਸਥਾਨਕ ਦੁਕਾਨਦਾਰਾਂ ਵਲੋਂ ਬਸੀ ਬਜ਼ਾਰ ਮੋਰਿੰਡਾ ਵਿਖੇ ਛੋਲੇ-ਪੂਰੀ ਤੇ ਕੜਾਹ ਦਾ ਲੰਗਰ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਭਿਨਾਸ਼ ਕੁਮਾਰ ਸ਼ੰਮੀ ਨੇ ਦੱਸਿਆ ਕਿ ਦੁਕਾਨਦਾਰਾਂ ਵਲੋਂ ਹਰ ਸਾਲ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਲੰਗਰ ਲਗਾਇਆ ਜਾਂਦਾ ਹੈ ਤੇ ਇਸ ਸਾਲ ਵੀ ਬਸੰਤ ਪੰਚਮੀ ਦੇ ਪਵਿੱਤਰ ਤਿਉਹਾਰ ਮੌਕੇ ਛੋਲੇ-ਪੂਰੀ ਤੇ ਕੜਾਹ ਪ੍ਰਸਾਦ ਦਾ ਲੰਗਰ ਲਗਾਇਆ ਗਿਆ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਆਉਣ-ਜਾਣ ਵਾਲੇ ਲੋਕਾਂ ਨੇ ਲੰਗਰ ਛਕਿਆ | ਇਸ ਮੌਕੇ ਅਭਿਨਾਸ਼ ਕੁਮਾਰ, ਐਡਵੋਕੇਟ ਜਤਿਨ, ਹਰਜੋਤ ਸਿੰਘ, ਬਲਜੀਤ ਸਿੰਘ, ਲਾਖਾ ਸਿੰਘ ਆਦਿ ਨੇ ਲੰਗਰ ਵਰਤਾਉਣ ਦੀ ਸੇਵਾ ਨਿਭਾਈ |