02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸੰਤੋਖਗੜ੍ਹ ਵਿਖੇ 20ਵਾਂ ਇਤਿਹਾਸ ਸ੍ਰੀ ਗੁਰੂ ਰਵਿਦਾਸ ਜੋੜ ਮੇਲਾ ਸਮਾਗਮ ਕਰਵਾਇਆ <br/>

Ad Position 21
No active advertisement
ਸੰਤੋਖਗੜ੍ਹ ਵਿਖੇ ਕਰਵਾਏ ਸਮਾਗਮ ਦੌਰਾਨ ਮੰਦਰ ਵਿਖੇ ਨਤਮਸਤਕ ਹੁੰਦੇ ਹੋਏ ਸੰਤ ਮਹਾਂਪੁਰਸ਼ ਤੇ ਹਾਜ਼ਰ ਪ੍ਰਬੰਧਕ ਕਮੇਟੀ ਮੈਂਬਰ | ਤਸਵੀਰ: ਚੌਧਰੀ ਧਰਮ ਪਾਲ <br/> 24-01-2026
ਸੁਖਸਾਲ/ਸੰਤੋਖਗੜ੍ਹ, 23 ਜਨਵਰੀ (ਧਰਮ ਪਾਲ)-ਮੀਰਾ ਬਾਈ ਨੂੰ ਸਮਰਪਿਤ ਸੰਤੋਖਗੜ੍ਹ ਵਿਖੇ 20ਵਾਂ ਵਿਸ਼ਾਲ ਤੇ ਇਤਿਹਾਸਕ ਸ੍ਰੀ ਗੁਰੂ ਰਵਿਦਾਸ ਜੋੜ ਮੇਲਾ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਮੰਦਰ ਵਿਖੇ ਮੱਥਾ ਟੇਕਿਆ ਅਤੇ ਮੰਦਰ ਦੇ ਸ਼ਾਨਦਾਰ ਇਤਿਹਾਸ ਨਾਲ ਸਬੰਧਿਤ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਇਸ ਸ਼ਾਨਦਾਰ ਅਤੇ ਇਤਿਹਾਸਕ ਸਮਾਗਮ ਲਈ ਜੋੜ ਮੇਲੇ ਵਿਚ ਇਕੱਠੀ ਹੋਈ ਸੰਗਤ ਅਤੇ ਮੇਲਾ ਪ੍ਰਬੰਧਕ ਕਮੇਟੀ ਨੂੰ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ | ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਜਸਬੀਰ ਸਿੰਘ ਗੜ੍ਹੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਵਿਚਾਰਾਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਪਣੇ ਜੀਵਨ ਦੌਰਾਨ, ਸੰਤ ਰਵਿਦਾਸ ਜੀ ਨੇ ਸਮਾਜ ਵਿਚੋਂ ਵਿਤਕਰੇ ਨੂੰ ਖ਼ਤਮ ਕਰਨ ਅਤੇ ਲੋਕਾਂ ਨੂੰ ਇੱਕਜੁੱਟ ਕਰਨ ਲਈ ਨਿਰੰਤਰ ਯਤਨਸ਼ੀਲ ਰਹੇ | ਉਨ੍ਹਾਂ ਦੇ ਵਿਚਾਰ ਸਮਾਜਿਕ ਸਦਭਾਵਨਾ, ਆਪਸੀ ਭਾਈਚਾਰੇ ਅਤੇ ਸਮਾਨਤਾ ਦਾ ਸੰਦੇਸ਼ ਦਿੰਦੇ ਹਨ | ਇਸ ਮੌਕੇ ਉਨ੍ਹਾਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਵੀ ਯਾਦ ਕੀਤਾ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸਮਾਜ ਨੂੰ ਸਿੱਖਿਅਤ, ਸੰਗਠਿਤ ਅਤੇ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦਾ ਸੰਦੇਸ਼ ਦਿੱਤਾ ਸੀ | ਉਨ੍ਹਾਂ ਕਿਹਾ ਕਿ ਸਮਾਜ ਦੇ ਵਿਕਾਸ ਤੇ ਉੱਨਤੀ ਲਈ ਸਿੱਖਿਆ ਜ਼ਰੂਰੀ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਡਾ. ਅੰਬੇਡਕਰ ਦੇ ਜੀਵਨ ਅਤੇ ਸਮਾਜ ਸੁਧਾਰ ਕਾਰਜਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਸਿੱਖਿਆ ਨੂੰ ਆਪਣੇ ਜੀਵਨ ਦਾ ਟੀਚਾ ਬਣਾਉਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਮੰਦਰ ਸੰਤੋਖਗੜ੍ਹ ਦੇ ਨਿਰਮਾਣ ਅਤੇ ਸਮਾਜ ਦੀ ਉੱਨਤੀ ਲਈ ਲੜਨ ਵਾਲੇ ਸਮਰਪਿਤ ਵਿਅਕਤੀਆਂ ਦਾ ਸਨਮਾਨ ਵੀ ਕੀਤਾ | ਇਸ ਸਮਾਰੋਹ ਦੌਰਾਨ, ਜੋੜ ਮੇਲੇ ਦੇ ਸੰਸਥਾਪਕ ਸਵਰਗੀ ਸਿੰਗਾਰਾ ਰਾਮ ਸਿਹੂੰਗੜਾ ਦੇ ਪੁੱਤਰ ਕੁੰਵਰ ਜਗਵੀਰ ਸਿੰਘ ਸਿਹੂੰਗੜਾ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਮੇਲੇ ਦੀ ਸਫਲਤਾ ਵਿਚ ਯੋਗਦਾਨ ਪਾਉਣ ਵਾਲੇ ਸਾਰੇ ਸ਼ਰਧਾਲੂਆਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਆਈਆਂ ਭਜਨ ਮੰਡਲੀਆਂ ਨੇ ਗੁਰੂ ਸਾਹਿਬ ਦੇ ਜੀਵਨ ਬਾਰੇ ਭੇਟਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਦੇਸ਼ ਵਿਦੇਸ਼ ਤੋਂ ਆਈਆਂ ਸੰਗਤਾਂ ਲਈ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਜੋੜ ਮੇਲਾ ਕਮੇਟੀ ਦੇ ਪ੍ਰਧਾਨ ਬਲਵੰਤ ਸਿੰਘ, ਗੁਰੂ ਰਵਿਦਾਸ ਧਾਰਮਿਕ ਸਭਾ ਸੰਤੋਖਗੜ੍ਹ ਦੇ ਪ੍ਰਧਾਨ ਕੁਲਵਿੰਦਰ ਬੈਂਸ, ਸੰਤ ਬਾਬਾ ਕੇਵਲ ਸਿੰਘ ਖੁਰਾਲਗੜ੍ਹ, ਸੰਤ ਬਾਬਾ ਸੁਰਿੰਦਰ ਸਿੰਘ ਖੁਰਾਲਗੜ੍ਹ, ਸੰਤ ਬਾਬਾ ਸੁੱਚਾ ਸਿੰਘ, ਸੰਤ ਬਾਬਾ ਜਗਦੀਸ਼ ਸਿੰਘ, ਗੁਰਲਾਲ, ਸੈਲਾ ਗੋਲਡੀ, ਸੁਰਜੀਤ, ਰਿੰਕੂ ਤੇ ਵੱਡੀ ਗਿਣਤੀ ਵਿਚ ਸੰਗਤਾਂ ਤੇ ਪ੍ਰਬੰਧਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਤਨਾਮ ਸਿੰਘ ਸੰਧੂ ਵਲੋਂ ਭਾਰਤ ਦੇ ਪਹਿਲੇ 'ਏ. ਆਈ.-ਈ-ਨੇਬਲਡ' ਵੈੱਬ ਪੋਰਟਲ ਲਾਂਚ <br/> ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਅਗਲੇ ਹੁਕਮਾਂ ਤੱਕ ਮੁਲਤਵੀ ਕਰਨ ਦਾ ਫ਼ੈਸਲਾ <br/>
Ad Position 24
No active advertisement