11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਜ਼ਿਲ੍ਹਾ ਰੂਪਨਗਰ ਦੇ 5 ਬਲਾਕਾਂ 'ਚ 11 ਤੋਂ 2 ਵਜੇ ਤੱਕ ਕੱਢੇ ਜਾਣਗੇ ਟਰੈਕਟਰ ਮਾਰਚ-ਕਨਵੀਨਰ ਧਰਮਪਾਲ ਸੈਣੀਮਾਜਰਾ <br/>

Ad Position 21
No active advertisement
ਅਜੀਤ ਡੈਸਕ 25-01-2026
ਨੂਰਪੁਰ ਬੇਦੀ, 24 ਜਨਵਰੀ (ਵਿੰਦਰਪਾਲ ਝਾਂਡੀਆਂ)-ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ | ਜਿਸ ਸਬੰਧੀ ਜ਼ਿਲ੍ਹਾ ਰੂਪਨਗਰ ਦੇ 5 ਬਲਾਕਾਂ 'ਚ ਇਹ ਟਰੈਕਟਰ ਮਾਰਚ ਕੱਢੇ ਜਾਣਗੇ | ਇਸ ਸਬੰਧੀ ਜਥੇਬੰਦੀ ਵਲੋਂ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ | ਸੰਯੁਕਤ ਕਿਸਾਨ ਮੋਰਚਾ ਦੇ ਜ਼ਿਲ੍ਹਾ ਕਨਵੀਨਰ ਧਰਮਪਾਲ ਸੈਣੀਮਾਜਰਾ ਨੇ ਦੱਸਿਆ ਕਿ ਬਲਾਕ ਨੂਰਪੁਰ ਬੇਦੀ, ਅਨੰਦਪੁਰ ਸਾਹਿਬ, ਰੂਪਨਗਰ, ਮੋਰਿੰਡਾ ਅਤੇ ਚਮਕੌਰ ਸਾਹਿਬ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਕੱਢੇ ਜਾਣਗੇ | ਕਨਵੀਨਰ ਸੈਣੀਮਾਜਰਾ ਨੇ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ | ਜਦਕਿ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ, ਕਿਸਾਨਾਂ 'ਤੇ ਦਰਜ ਮੁਕੱਦਮੇ ਰੱਦ ਕਰਨ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ, ਬਿਜਲੀ ਬਿਲ ਸੋਧ ਕਾਨੂੰਨ ਰੱਦ ਕਰਨ ਅਤੇ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਵਾਪਸ ਲੈਣ ਵਰਗੀਆਂ ਮੁੱਖ ਮੰਗਾਂ ਅਜੇ ਵੀ ਲਟਕੀਆਂ ਪਈਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਟਾਲਮਟੋਲ ਕਿਸਾਨਾਂ ਨੂੰ ਮੁੜ ਸੰਘਰਸ਼ ਦੇ ਰਾਹ 'ਤੇ ਆਉਣ ਲਈ ਮਜਬੂਰ ਕਰ ਰਹੀ ਹੈ | ਕਿਸਾਨ ਸੰਗਠਨਾਂ ਵਲੋਂ ਟਰੈਕਟਰ ਮਾਰਚ ਕੱਢਣ ਲਈ ਹਰ ਬਲਾਕ 'ਚ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਕਨਵੀਨਰ ਸੈਣੀਮਾਜਰਾ ਨੇ ਦੱਸਿਆ ਕਿ ਟਰੈਫ਼ਿਕ, ਸੁਰੱਖਿਆ ਅਤੇ ਅਨੁਸ਼ਾਸਨ ਦਾ ਪੂਰਾ ਧਿਆਨ ਰੱਖਿਆ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ | ਉਨ੍ਹਾਂ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਮੰਗਾਂ ਲਈ ਅਵਾਜ ਬੁਲੰਦ ਕਰਨ ਲਈ ਉਹ ਵੱਧ ਚੜ੍ਹ ਕੇ 26 ਜਨਵਰੀ ਦੇ ਟਰੈਕਟਰ ਮਾਰਚਾਂ 'ਚ ਸ਼ਾਮਿਲ ਹੋਣ |


Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਟਰੈਕਟਰ ਪਰੇਡ 'ਚ ਲੋਕਾਂ ਨੂੰ ਸ਼ਾਮਿਲ ਹੋਣ ਦਾ ਦਿੱਤਾ ਸੱਦਾ <br/> ਅਗਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਵਿਖੇ 7ਵੀਂ ਰਾਸ਼ਟਰੀ ਸਿੱਖ ਖੇਡਾਂ ਯੋਗਾ ਚੈਂਪੀਅਨਸ਼ਿਪ ਕਰਵਾਈ <br/>
Ad Position 24