11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਭੂਰੀਵਾਲੇ ਟਿੱਬਾ ਨੰਗਲ ਕਾਲਜ ਵਿਖੇ ਐੱਨ.ਐੱਸ.ਐੱਸ ਵਿਭਾਗ ਵਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-01-2026
ਨੂਰਪੁਰ ਬੇਦੀ, 24 ਜਨਵਰੀ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਐੱਨ.ਐੱਸ.ਐੱਸ ਵਿਭਾਗ ਵਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਇਸ ਦਿਵਸ ਦੌਰਾਨ ਕਾਲਜ ਦੇ ਸਾਰੇ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ, ਕਿ ਉਹ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਜਾਤੀਵਾਦ, ਧਰਮ, ਕਿਸੇ ਪ੍ਰਵਾਹ ਹੇਠ ਅਤੇ ਬਿਨਾਂ ਕਿਸੇ ਲਾਲਚ ਇਸ ਦੀ ਵਰਤੋਂ ਕਰਨਗੇ | ਬੀ. ਏ ਭਾਗ ਪਹਿਲਾ ਦੀ ਵਿਦਿਆਰਥਣ ਸਪਨਾ ਰਾਣੀ ਨੇ ਮਤਦਾਨ ਦਿਵਸ ਦੀ ਸਹੁੰ ਚੁਕਾਈ | ਕਾਲਜ ਪਿ੍ੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਵੀ ਆਪਣੇ ਸੰਬੋਧਨ ਵਿਚ ਸਮੂਹ ਵਿਦਿਆਰਥੀਆਂ ਨੂੰ ਮਤਦਾਨ ਦੀ ਮਹੱਤਤਾ ਸੰਬੰਧੀ ਭਰਪੂਰ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ 'ਤੇ ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਹਰਵਿੰਦਰ ਸਿੰਘ, ਮੈਡਮ ਜਤਿੰਦਰ ਕੌਰ, ਮੈਡਮ ਹਿਮਾਨੀ, ਮੈਡਮ ਸਪਨਾ, ਮੈਡਮ ਮਨਪ੍ਰੀਤ, ਮੈਡਮ ਅਮਨ ਅਤੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਬਾਬਾ ਰੰਗੀ ਰਾਮ ਦੀ ਬਰਸੀ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਡੀ.ਏ.ਵੀ ਮਾਡਲ ਸਕੂਲ ਤਖਤਗੜ੍ਹ ਦੇ ਨੰਨ੍ਹੇ ਬੱਚਿਆਂ ਨੇ ਮਨਾਈ ਬਸੰਤ ਪੰਚਮੀ
Ad Position 24