ਨੂਰਪੁਰ ਬੇਦੀ, 24 ਜਨਵਰੀ (ਹਰਦੀਪ ਸਿੰਘ ਢੀਂਡਸਾ)-ਮਾਡਰਨ ਕੈਂਬਿ੍ਜ ਸਕੂਲ ਕਰੂਰਾ ਵਿਖੇ ਬਸੰਤ ਪੰਚਮੀ ਮੌਕੇ ਮਾਤਾ ਸਰਸਵਤੀ ਜੀ ਪੂਜਾ ਕੀਤੀ ਗਈ | ਇਸ ਮੌਕੇ ਸਕੂਲ ਚੁਗਿਰਦੇ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਵਿਦਿਆਰਥੀਆਂ ਨੇ ਮਾਤਾ ਸਰਸਵਤੀ ਦੀ ਪੂਜਾ ਕਰਕੇ ਗਿਆਨ ਅਤੇ ਬੁੱਧੀ ਦੀ ਪ੍ਰਾਪਤੀ ਲਈ ਅਰਦਾਸ ਕੀਤੀ | ਸਮਾਰੋਹ ਦੌਰਾਨ ਸਕੂਲ ਦੇ ਡਾਇਰੈਕਟਰ ਅਭਿਜੋਤ ਸਿੰਘ ਅਤੇ ਪਿ੍ੰਸੀਪਲ ਇੰਦਰਜੀਤ ਕੌਰ ਹਾਜ਼ਰ ਰਹੇ | ਪਿ੍ੰਸੀਪਲ ਇੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਇਤਿਹਾਸ ਅਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੀਆਂ ਸਭ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਭਿਆਚਾਰਕ ਮੁੱਲਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ | ਇਸ ਪਾਵਨ ਅਵਸਰ 'ਤੇ ਮੈਡਮ ਰੇਣੂ ਰਾਣੀ, ਮੈਡਮ ਜੋਤੀ ਬਾਲਾ ਸਮੇਤ ਸਕੂਲ ਦੇ ਸਾਰੇ ਅਧਿਆਪਕ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਰਹੇ |