ਸੁਖਸਾਲ, 24 ਜਨਵਰੀ (ਧਰਮ ਪਾਲ)-ਡੀ.ਏ.ਵੀ ਪਬਲਿਕ ਸਕੂਲ ਸੂਰੇਵਾਲ ਵਿਖੇ ਇੱਕ ਵਿਦਿਆਰਥਣ ਨੇ ਆਪਣੇ ਜਨਮ ਦਿਨ ਦੇ ਸ਼ੁੱਭ ਮੌਕੇ 'ਤੇ ਸਕੂਲ ਕੈਂਪਸ ਵਿਚ ਛਾਂਦਾਰ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੱਤਾ | ਇਸ ਮੌਕੇ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਰਹੇ ਅਤੇ ਪੌਦਾ ਲਗਾਉਣ ਦੀ ਇਸ ਪਹਿਲ ਦੀ ਭਰਪੂਰ ਸਰਾਹਨਾ ਕੀਤੀ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਅਮਨਜੀਤ ਕੌਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਵਾਤਾਵਰਣ ਵਿਗੜਦਾ ਜਾ ਰਿਹਾ ਹੈ, ਜਿਸ ਨੂੰ ਸਾਂਭਣ ਲਈ ਸਾਨੂੰ ਸਭ ਨੂੰ ਜਾਗਰੂਕ ਨਾਗਰਿਕ ਬਣਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜੇ ਅਸੀਂ ਵੱਧ ਤੋਂ ਵੱਧ ਪੌਦੇ ਲਗਾਵਾਂਗੇ ਅਤੇ ਉਨ੍ਹਾਂ ਦੀ ਸੰਭਾਲ ਕਰਾਂਗੇ ਤਾਂ ਹੀ ਸਾਫ਼ ਹਵਾ, ਸਿਹਤਮੰਦ ਜੀਵਨ ਅਤੇ ਸੁੰਦਰ ਭਵਿੱਖ ਸੰਭਵ ਹੈ | ਪਿ੍ੰਸੀਪਲ ਅਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਖ਼ੁਸ਼ੀ ਦੇ ਮੌਕੇ 'ਤੇ ਪੌਦਾ ਲਗਾਉਣਾ ਇੱਕ ਬਿਹਤਰ ਆਦਤ ਹੈ, ਜਿਸ ਨਾਲ ਕੁਦਰਤ ਨਾਲ ਸਾਡਾ ਨਾਤਾ ਮਜ਼ਬੂਤ ਹੁੰਦਾ ਹੈ | ਸਕੂਲ ਪ੍ਰਬੰਧਨ ਵਲੋਂ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕੀਤੀ ਜਾ ਰਹੀ ਹੈ | ਇਸ ਮੌਕੇ ਵਿਦਿਆਰਥੀਆਂ ਨੇ ਵੀ ਸੰਕਲਪ ਲਿਆ ਕਿ ਉਹ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨਗੇ |