ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਕਰਨੈਲ ਸਿੰਘ)-ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ 26 ਜਨਵਰੀ ਨੂੰ ਸਥਾਨਕ ਚਰਨ ਗੰਗਾ ਸਟੇਡੀਅਮ ਵਿਖੇ ਮਨਾਇਆ ਜਾਵੇਗਾ | ਗਣਤੰਤਰਤਾ ਦਿਵਸ ਮੌਕੇ ਰਾਸ਼ਟਰੀ ਝੰਡਾ ਉਪ ਮੰਡਲ ਮੈਜਿਸਟੇ੍ਰਟ ਜਸਪ੍ਰੀਤ ਸਿੰਘ ਲਹਿਰਾਉਣਗੇ | ਅੱਜ ਫ਼ੁੱਲ ਡਰੈੱਸ ਰਿਹਸਲ ਮੌਕੇ ਵਿਦਿਆਰਥੀਆਂ ਨੇ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ | ਮਾਰਚ ਪਾਸਟ, ਪਰੇਡ, ਪੀ.ਟੀ.ਸ਼ੋਅ ਵਿਸ਼ੇਸ਼ ਆਕਰਸ਼ਨ ਦਾ ਕੇਂਦਰ ਰਹੇ | ਫ਼ੁੱਲ ਡਰੈੱਸ ਰਿਹਸਲ ਦਾ ਜਾਇਜ਼ਾ ਲੈਣ ਲਈ ਜਸਪ੍ਰੀਤ ਸਿੰਘ ਐਸ.ਡੀ.ਐਮ ਉਪ ਮੰਡਲ ਮੈਜਿਸਟਰੇਟ ਇੱਥੋਂ ਦੇ ਚਰਨ ਗੰਗਾ ਸਟੇਡੀਅਮ ਪਹੁੰਚੇ | ਉਨ੍ਹਾਂ ਦੇ ਨਾਲ ਜਸ਼ਨਦੀਪ ਸਿੰਘ ਡੀ.ਐਸ.ਪੀ. ਵੀ ਮੌਜੂਦ ਸਨ | ਸਮਾਰੋਹ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਤਹਿਸੀਲਦਾਰ ਵਿਨੋਦ ਕੁਮਾਰ ਤੇ ਨਾਇਬ ਤਹਿਸੀਲਦਾਰ ਨੂਰਪੁਰ ਬੇਦੀ ਸੁਨੀਤਾ ਨੇ ਦਿੰਦੇ ਹੋਏ ਦੱਸਿਆ ਕਿ ਅੱਜ ਫ਼ੁੱਲ ਡਰੈੱਸ ਰਿਹਰਸਲ ਮੌਕੇ ਸਭਿਆਚਾਰਕ ਅਤੇ ਦੇਸ ਭਗਤੀ ਦੀਆਂ ਪੇਸ਼ਕਾਰੀਆਂ ਮੌਕੇ ਵਿਦਿਆਰਥੀਆਂ ਨੇ ਖ਼ੂਬ ਰੰਗ ਬੰਨਿਆਂ | ਵਿਦਿਆਰਥੀਆਂ 'ਚ ਸਮਾਰੋਹ ਨੂੰ ਲੈ ਕੇ ਭਾਰੀ ਉਤਸ਼ਾਹ ਸੀ | ਇਸ ਮੌਕੇ ਪਰੇਡ, ਮਾਰਚ ਪਾਸਟ, ਪੀ.ਟੀ.ਸ਼ੋਅ ਤੇ ਸੱਭਿਆਚਾਰਕ ਪੇਸ਼ਕਾਰੀਆਂ ਦੌਰਾਨ ਵਿਦਿਆਰਥੀਆਂ ਵਲੋ ਕੀਤੀ ਮਿਹਨਤ 'ਤੇ ਰਿਹਰਸਲ ਦੀ ਹਾਜ਼ਰ ਪਤਵੰਤਿਆਂ ਨੇ ਸਮੂਹ ਪ੍ਰਸੰਸਾ ਕੀਤੀ | ਇਸ ਮੌਕੇ ਮੰਚ ਸੰਚਾਲਨ ਗੁਰਮਿੰਦਰ ਸਿੰਘ ਭੁੱਲਰ ਵਲੋਂ ਕੀਤਾ ਗਿਆ | ਇਸ ਮੌਕੇ ਪਿ੍ੰ. ਸੁਖਪਾਲ ਕੌਰ ਵਾਲੀਆ, ਰਣਜੀਤ ਸਿੰਘ ਐਨ.ਸੀ.ਸੀ. ਅਫ਼ਸਰ, ਅਜੇ ਬੈਂਸ, ਲੈਫ. ਸੰਦੀਪ ਕੁਮਾਰ, ਬਰਜਿੰਦਰ ਸਿੰਘ, ਦਾਨਿਸ਼ਵੀਰ ਸਿੰਘ ਥਾਨਾ ਮੁਖੀ, ਸਤੀਸ਼ ਕੁਮਾਰ, ਇਕਬਾਲ ਸਿੰਘ, ਹਰਪ੍ਰੀਤ ਕੌਰ, ਜਸਪ੍ਰੀਤ ਕੌਰ, ਦਰਸ਼ਨ ਕੌਰ, ਸੁਖਦੀਪ ਕੌਰ, ਨਰਿੰਦਰ ਕੌਰ, ਅਮਨਦੀਪ ਸਿੰਘ, ਗੁਰਸੇਵਕ ਸਿੰਘ, ਦਵਿੰਦਰ ਸਿੰਘ, ਸਰਬਜੀਤ ਸਿੰਘ, ਮਨਦੀਪ ਕੁਮਾਰ, ਸੁਮਨ ਚਾਦਲਾ, ਅਸ਼ੋਕ ਕੁਮਾਰ, ਦੀਦਾਰ ਸਿੰਘ ਤੇ ਵੱਖ ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ |