ਸ੍ਰੀ ਚਮਕੌਰ ਸਾਹਿਬ, 25 ਜਨਵਰੀ (ਜਗਮੋਹਣ ਸਿੰਘ ਨਾਰੰਗ)-ਪਿੰਡ ਮਕੜੋਨਾਂ ਕਲਾਂ ਦੇ ਸਰਕਾਰੀ ਸੀਨੀਅਰ ਸਮਾਰਟ ਸਕੂਲ ਵਿਖੇ ਪੰਜਾਬ ਰਾਜ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲੋਜੀ ਦੇ ਵਾਤਾਵਰਨ ਸਿੱਖਿਆ ਪ੍ਰੋਗਰਾਮਾਂ ਦੀ ਚੱਲ ਰਹੀ ਮਿਸ਼ਨ ਲਾਈਫ਼ ਲੜੀ ਤਹਿਤ ਬਲਾਕ ਨੋਡਲ ਅਫ਼ਸਰ ਪਿ੍ੰਸੀਪਲ ਬਲਵੰਤ ਸਿੰਘ ਅਤੇ ਸਕੂਲ ਦੇ ਈਕੋ ਕਲੱਬ ਇੰਚਾਰਜ ਰਣਧੀਰ ਸਿੰਘ ਦੀ ਅਗਵਾਈ ਵਿਚ ਵਾਤਾਵਰਣ ਜਾਗਰੂਕਤਾ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸਕੂਲ ਵਿਦਿਆਰਥੀਆ ਵਲੋਂ ਵੈਸਟ ਮੈਟੀਰੀਅਲ ਤੋਂ ਤਿਆਰ ਕੀਤੇ ਮਾਡਲ, ਵਸਤੂਆਂ ਅਤੇ ਕੱਪੜੇ ਦੇ ਬੈਗਾਂ ਦੀ ਇੱਕ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਵਧੀਆਂ ਕਾਰਜਗਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਾਕ ਵਾਤਾਵਰਨ ਕੋਆਰਡੀਨੇਟਰ ਵਿਵੇਕ ਕੁਮਾਰ ਨੇ ਵਿਸ਼ੇਸ਼ ਤੌਰ ਤੇ ਰਿਸੋਰਸ ਪਰਸਨ ਵਜੋਂ ਸਿਕਰਤ ਕੀਤੀ | ਉਨ੍ਹਾਂ ਆਪਣੇ ਪ੍ਰਭਾਵਸਾਲੀ ਲੈਕਚਰ ਦੌਰਾਨ ਈਕੋ ਕਲੱਬ ਦੀ ਮਹੱਤਤਾ, ਵਾਤਾਵਰਨ, ਹਵਾ, ਪਾਣੀ, ਧਰਤੀ, ਊਰਜਾ, ਫੁਟਕਲ ਪ੍ਰਬੰਧਨ, ਭੋਜਨ ਆਦਿ ਨੂੰ ਸ਼ੁੱਧ ਰੱਖਣ ਅਤੇ ਜ਼ੀਰੋ ਵੈਸਟ ਪ੍ਰਣਾਲੀ ਅਪਣਾਉਣ ਲਈ ਪ੍ਰੇਰਿਤ ਕੀਤਾ | ਮੰਚ ਸੰਚਾਲਨ ਦੀ ਭੂਮਿਕਾ ਲੈਕ: ਦਵਿੰਦਰ ਸਿੰਘ ਨੇ ਅਦਾ ਕੀਤੀ | ਇਸ ਮੋਕੇ ਲੈਕ:ਪਰਮਜੀਤ ਕੌਰ, ਸੁਰਜੀਤ ਕੌਰ, ਗੁਰਦੀਪ ਕੌਰ, ਮੰਜੂਰਾਣੀ, ਸੁਖਜੀਤ ਕੌਰ, ਰਾਜਵੰਤ ਕੌਰ, ਮਨਪ੍ਰੀਤ ਕੌਰ, ਪ੍ਰਦੀਪ ਕੌਰ, ਜਤਿੰਦਰ ਸਿੰਘ, ਗੁਰਜੀਤ ਸਿੰਘ, ਜਗਦੀਪ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |